ਨਿੱਕੀ ਹੇਲੀ ਨੇ ਪਾਕਿ 'ਤੇ ਫਿਰ ਸਾਧਿਆ ਨਿਸ਼ਾਨਾ, ''ਅੱਤਵਾਦੀਆਂ ਦੇ ਇਸ ਗੜ੍ਹ ਨੂੰ ਨਹੀਂ ਮਿਲਣੀ ਚਾਹੀਦੀ ਮਦਦ''
Published : Mar 3, 2023, 9:14 pm IST
Updated : Mar 3, 2023, 9:15 pm IST
SHARE ARTICLE
Nikki Haley
Nikki Haley

ਉਹ ਅਮਰੀਕਾ ਨੂੰ ਨਫਰਤ ਕਰਨ ਵਾਲੇ ਚੀਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਨੂੰ ਵਿੱਤੀ ਮਦਦ ਬੰਦ ਕਰ ਦੇਵੇਗੀ।

 

ਨਿਊਯਾਰਕ -  ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੀ ਉਮੀਦਵਾਰ ਦੀ ਦੌੜ 'ਚ ਸ਼ਾਮਲ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਇਕ ਵਾਰ ਫਿਰ ਪਾਕਿਸਤਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਅੱਤਵਾਦੀਆਂ ਦਾ ਗੜ੍ਹ ਬਣੇ ਪਾਕਿਸਤਾਨ ਨੂੰ ਅਮਰੀਕਾ ਤੋਂ ਕੋਈ ਮਦਦ ਨਹੀਂ ਮਿਲਣੀ ਚਾਹੀਦੀ। ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੇਲੀ (51) ਨੇ ਪਿਛਲੇ ਮਹੀਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲਈ ਆਪਣੀ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਸੀ।
ਦਰਅਸਲ ਹੇਲੀ ਨੇ ਬੁੱਧਵਾਰ ਨੂੰ ਟਵੀਟ ਕੀਤਾ ਸੀ ਕਿ ''ਪਾਕਿਸਤਾਨ 'ਚ ਘੱਟੋ-ਘੱਟ ਇਕ ਦਰਜਨ ਅੱਤਵਾਦੀ ਸੰਗਠਨ ਹਨ।

ਉਸ ਨੂੰ ਕੋਈ ਮਦਦ ਨਹੀਂ ਮਿਲਣੀ ਚਾਹੀਦੀ। ਪਿਛਲੇ ਕੁਝ ਦਿਨਾਂ ਤੋਂ ਹੇਲੀ ਅਮਰੀਕੀ ਵਿਦੇਸ਼ ਨੀਤੀ ਬਾਰੇ ਗੱਲ ਕਰ ਰਹੀ ਹੈ ਅਤੇ ਜ਼ੋਰ ਦੇ ਰਹੀ ਹੈ ਕਿ ਅਮਰੀਕਾ ਨੂੰ ਚੀਨ ਅਤੇ ਰੂਸ ਵਰਗੇ ਮਿੱਤਰ ਅਤੇ ਸਹਿਯੋਗੀ ਦੇਸ਼ਾਂ ਨੂੰ ਕੋਈ ਵਿੱਤੀ ਸਹਾਇਤਾ ਨਹੀਂ ਦੇਣੀ ਚਾਹੀਦੀ। ਇਸ ਤੋਂ ਪਹਿਲਾਂ ਐਤਵਾਰ ਨੂੰ 'ਨਿਊਯਾਰਕ ਪੋਸਟ' ਲਈ ਲਿਖੇ ਲੇਖ 'ਚ ਹੇਲੀ ਨੇ ਕਿਹਾ ਸੀ ਕਿ ਉਹ ਅਮਰੀਕਾ ਨੂੰ ਨਫਰਤ ਕਰਨ ਵਾਲੇ ਚੀਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਨੂੰ ਵਿੱਤੀ ਮਦਦ ਬੰਦ ਕਰ ਦੇਵੇਗੀ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement