ਮਾਣ ਵਾਲੀ ਗੱਲ : ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ
Published : Mar 3, 2023, 12:04 pm IST
Updated : Mar 3, 2023, 12:04 pm IST
SHARE ARTICLE
photo
photo

ਕੋਰੋਨਾ ਸਮੇਂ ਕੀਤੀ ਸੀ ਲਾਅ ਦੀ ਡਿਗਰੀ

 

ਕੈਨੇਡਾ : ਸਤਿੰਦਰ ਸੱਤੀ ਆਪਣੀਆਂ ਪ੍ਰੇਰਣਾਦਾਇਕ ਵੀਡੀਓ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੁੰਦੇ ਰਹਿੰਦੇ ਹਨ । ਉਹ ਜਿੱਥੇ ਇੱਕ ਬਿਹਤਰੀਨ ਐਂਕਰ, ਅਦਾਕਾਰਾ ਅਤੇ ਵਧੀਆ ਗਾਇਕਾ ਦੇ ਤੌਰ ’ਤੇ ਜਾਣੇ ਜਾਂਦੇ ਹਨ ਪਰ ਹੁਣ ਉਨ੍ਹਾਂ ਨੇ ਇੱਕ ਹੋਰ ਉਪਲਬਧੀ ਆਪਣੇ ਨਾਮ ਕਰ ਲਈ ਹੈ ।
ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। 

ਐਲਬਰਟਾ ‘ਚ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੁੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਦੇ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ। 

ਇਸ ਦੌਰਾਨ ਬੈਰਿਸਟਰ ਸਾਲਿਸਟਰ ਗੁਲਵਿਰਕ ਮੈਡਮ, ਜਿੰਨਾ ਨੇ ਸੱਤੀ ਨੂੰ ਪੜ੍ਹਾਇਆ, ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਬਹੁਤ ਹੀ ਮਿਹਨਤੀ ਕੁੜੀ ਹੈ। ਬੈਰਿਸਟਰ ਸਾਲਿਸਟਰ ਬਣ ਕੇ ਉਸ ਨੇ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ। ਕੈਲਗਰੀ ਤੋਂ ਵਕੀਲ ਗੁਰਪ੍ਰੀਤ ਔਲਖ ਨੇ ਉਨਾਂ ਨੂੰ ਲਾਅ ਦੀਆਂ ਬਾਰੀਕੀਆਂ ਬਾਰੇ ਦੱਸਿਆ। 

ਸੱਤੀ ਮੁਤਾਬਕ ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ। ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ।
 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement