
Donald Trump News: ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਦਾ ਮੁੱਖ ਕਾਰਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਹੀਂ ਸਗੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਹੈ।
ਯੂਕਰੇਨ ਨੂੰ ਲੈ ਕੇ ਪੂਰੀ ਦੁਨੀਆ ਦੋਫਾੜ ਹੋ ਚੁੱਕੀ ਸੀ। ਯੂਕਰੇਨ ਦੇ ਖ਼ਿਲਾਫ਼ ਰੂਸ ਦਾ ਸਮਰਥਨ ਕਰਨ 'ਤੇ ਯੂਰਪ ਅਮਰੀਕਾ ਤੋਂ ਨਾਰਾਜ਼ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਦਾ ਮੁੱਖ ਕਾਰਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਹੀਂ ਸਗੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਹੈ। ਉਨ੍ਹਾਂ ਕਿਹਾ ਕਿ ਲੋਕ ਗ਼ੈਰ-ਕਾਨੂੰਨੀ ਢੰਗ ਨਾਲ ਯੂਰਪ ਰਾਹੀਂ ਅਮਰੀਕਾ ਵਿਚ ਦਾਖ਼ਲ ਹੁੰਦੇ ਹਨ।
ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਸਾਨੂੰ ਪੁਤਿਨ ਬਾਰੇ ਘੱਟ ਅਤੇ ਪ੍ਰਵਾਸੀ ਰੇਪ ਗੈਂਗ, ਡਰੱਗ ਸਮੱਗਲਰਾਂ ਅਤੇ ਕਾਤਲਾਂ ਬਾਰੇ ਜ਼ਿਆਦਾ ਚਿੰਤਾ ਕਰਨੀ ਚਾਹੀਦੀ ਹੈ ਜੋ ਸਾਡੇ ਦੇਸ਼ ਵਿੱਚ ਗ਼ੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋ ਰਹੇ ਹਨ। ਅਸੀਂ ਨਹੀਂ ਚਾਹੁੰਦੇ ਕਿ ਸਾਡੀ ਸਥਿਤੀ ਯੂਰਪ ਵਰਗੀ ਹੋਵੇ।
ਤੁਹਾਨੂੰ ਦੱਸ ਦੇਈਏ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਯੂਕਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ ਹਾਲ ਹੀ ਵਿੱਚ ਅਮਰੀਕਾ ਪਹੁੰਚੇ ਸਨ।
ਪਰ ਵ੍ਹਾਈਟ ਹਾਊਸ 'ਚ ਜ਼ੈਲੇਂਸਕੀ ਨਾਲ ਅਮਰੀਕੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵਿਚਾਲੇ ਹੋਈ ਗਰਮਾ-ਗਰਮ ਬਹਿਸ ਤੋਂ ਬਾਅਦ ਉਹ ਅਮਰੀਕਾ ਤੋਂ ਸਿੱਧੇ ਬ੍ਰਿਟੇਨ ਪਹੁੰਚੇ, ਜਿੱਥੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੇਅਰ ਸਟਾਰਮਰ ਨੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਯੂਕਰੇਨ ਦੇ ਸਮਰਥਨ 'ਚ ਬ੍ਰਿਟੇਨ 'ਚ ਯੂਰਪੀ ਨੇਤਾਵਾਂ ਦੀ ਹੰਗਾਮੀ ਬੈਠਕ ਹੋਈ।