ਅਮਰੀਕਾ ਨੇ 8-12 ਵੀਜ਼ਾਧਾਰਕਾਂ ਅਤੇ ਗ੍ਰੀਨ ਕਾਰਡ ਬਿਨੈਕਾਰਾਂ ਨੂੰ ਦਿਤੀ ਰਾਹਤ
Published : May 3, 2020, 9:00 am IST
Updated : May 3, 2020, 9:00 am IST
SHARE ARTICLE
File Photo
File Photo

ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾਧਾਰਕਾਂ ਅਤੇ ਗ੍ਰੀਨ ਕਾਰਡ ਬਿਨੈਕਾਰਾਂ ਨੂੰ ਵੱਡੀ ਰਾਹਤ ਦਿਤੀ ਹੈ।

ਵਾਸ਼ਿੰਗਟਨ, 2 ਮਈ: ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾਧਾਰਕਾਂ ਅਤੇ ਗ੍ਰੀਨ ਕਾਰਡ ਬਿਨੈਕਾਰਾਂ ਨੂੰ ਵੱਡੀ ਰਾਹਤ ਦਿਤੀ ਹੈ। ਰਾਹਤ ਵਿਚ ਅਮਰੀਕੀ ਸਰਕਾਰ ਨੇ ਦਸਤਾਵੇਜ਼ ਜਮ੍ਹਾਂ ਕਰਾਉਣ ਲਈ 60 ਦਿਨਾਂ ਦਾ ਸਮਾਂ ਦਿਤਾ ਹੈ। ਇਹ ਛੋਟ ਗਲੋਬਲ ਮਹਾਂਮਾਰੀ ਕੋਵਿਡ 19 ਨੂੰ ਦੇਖਦੇ ਹੋਏ ਦਿਤੀ ਗਈ ਹੈ। ਵਿਭਿੰਨ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਇਨ੍ਹਾਂ ਲੋਕਾਂ ਨੂੰ ਨੋਟਿਸ ਭੇਜੇ ਗਏ ਸਨ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨਾ ਸੇਵਾਵਾਂ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਵਿਭਿੰਨ ਅਪੀਲਾਂ ਦਾ ਜਵਾਬ ਦੇਣ ਲਈ 60 ਦਿਨਾਂ ਦੀ ਛੋਟ ਦਿਤੀ ਗਈ ਹੈ।

File photoFile photo

ਉਸ ਨੇ ਕਿਹਾ ਕਿ ਨੋਟਿਸ ਜਾਂ ਅਪੀਲ ਦਾ ਜਵਾਬ ਦੇਣ ਲਈ ਪਹਿਲਾਂ ਤੋਂ ਨਿਰਧਾਰਤ ਤਰੀਕ ਦੇ ਬਾਅਦ 60 ਦਿਨ ਦੇ ਅੰਦਰ ਜੇਕਰ ਕੋਈ ਜਵਾਬ ਮਿਲਦਾ ਹੈ ਤਾਂ ਉਹ ਇਸ ’ਤੇ ਵਿਚਾਰ ਕਰੇਗਾ। ਯੂ.ਐੱਸ.ਸੀ.ਆਈ.ਐੱਸ. ਨੇ ਕਿਹਾ ਕਿ ਸਾਡੇ ਕਾਰਜਬਲ ਭਾਈਚਾਰੇ ਦੀ ਰੱਖਿਆ ਕਰਨ ਅਤੇ ਇਸ ਸਮੇਂ ਇਮੀਗ੍ਰੇਸ਼ਨ ਲਾਭਾਂ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਪਰੇਸ਼ਾਨੀਆਂ ਤੋਂ ਬਚਾਉਣ ਲਈ ਕਈ ਉਪਾਅ ਕਰ ਰਹੇ ਹਨ।

ਉਸ ਨੇ ਕਿਹਾ,‘‘ਯੂ.ਐੱਸ.ਸੀ.ਆਈ.ਐੱਸ. ਉਪਰੋਕਤ ਅਪੀਲਾਂ ਅਤੇ ਨੋਟਿਸਾਂ ‘ਤੇ ਪ੍ਰਤੀਕਿਰਿਆ ਦੀ ਨਿਰਧਾਰਤ ਤਰੀਕ ਤੋਂ ਬਾਅਦ 60 ਦਿਨਾਂ ਦੇ ਅੰਦਰ ਪ੍ਰਾਪਤ ਨੋਟਿਸ ਅਤੇ ਕਾਰਵਾਈ ਕਰਨ ਤੋਂ ਪਹਿਲਾਂ ‘ਤੇ ਵਿਚਾਰ ਕਰੇਗਾ।‘‘ ਬਿਆਨ ਮੁਤਾਬਕ ਯੂ.ਐੱਸ.ਸੀ.ਆਈ.ਐੱਸ. ਕੋਈ ਕਦਮ ਚੁੱਕਣ ਤੋਂ ਪਹਿਲਾਂ ਫੈਸਲਾ ਲੈਣ ਦੀ ਤਰੀਕ ਤੋਂ 60 ਕੈਲੰਡਰ ਦਿਨਾਂ ਤੱਕ ਪ੍ਰਾਪਤ ਇਕ ਫਾਰਮ  9-2902 ‘ਤੇ ਵਿਚਾਰ ਕਰੇਗਾ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement