ਸਰਬੀਆ 'ਚ ਸਕੂਲ ਵਿਚ ਚੱਲੀਆਂ ਗੋਲੀਆਂ, ਅੱਠ ਬੱਚਿਆਂ ਸਮੇਤ ਇਕ ਸੁਰੱਖਿਆ ਗਾਰਡ ਦੀ ਮੌਤ

By : GAGANDEEP

Published : May 3, 2023, 4:42 pm IST
Updated : May 3, 2023, 4:42 pm IST
SHARE ARTICLE
photo
photo

ਪੁਲਿਸ ਨੇ ਹਿਰਾਸਤ 'ਚ ਲਿਆ ਨੌਜਵਾਨ

 

ਸਰਬੀਆ ਵਿਚ ਇਕ ਸਕੂਲੀ ਵਿਦਿਆਰਥੀ ਨੇ ਸਕੂਲ ਵਿਚ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ। ਸਰਬੀਆਈ ਪੁਲਿਸ ਦੇ ਅਨੁਸਾਰ, ਇਕ 14 ਸਾਲਾ ਨੌਜਵਾਨ ਲੜਕੇ ਨੇ ਬੁੱਧਵਾਰ ਤੜਕੇ ਇਕ ਸਕੂਲ ਵਿਚ ਗੋਲੀਬਾਰੀ ਕੀਤੀ, ਜਿਸ ਵਿੱਚ ਅੱਠ ਬੱਚਿਆਂ ਅਤੇ ਇਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘੱਟੋ-ਘੱਟ 5 ਵਿਦਿਆਰਥੀ ਜਖ਼ਮੀ ਹੋਏ ਹਨ।

ਇਹ ਵੀ ਪੜ੍ਹੋ: ਦਿੱਲੀ 'ਚ ਕਾਰ ਨੇ ਦੋ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ  

ਪੁਲਿਸ ਨੂੰ ਸਵੇਰੇ 8:40 ਵਜੇ ਦੇ ਕਰੀਬ ਵਲਾਦਿਸਲਾਵ ਰਿਬਨੀਕਰ ਐਲੀਮੈਂਟਰੀ ਸਕੂਲ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਦੱਸਿਆ ਕਿ 7ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਿਆਨ 'ਚ ਕਿਹਾ ਗਿਆ ਹੈ ਲੜਕੇ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਘਟਨਾ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਹੋਰ ਵੇਰਵੇ ਨਹੀਂ ਦਿੱਤੇ ਹਨ। ਅਧਿਆਪਕ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਸਕੂਲ ਦੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਅੰਦਰ ਬੈਠੇ ਲੋਕਾਂ ਨੇ ਭੱਜ ਕੇ ਬਚਾਈ ਜਾਨ

ਅਧਿਆਪਕਾ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸ਼ਾਂਤ ਸੁਭਾਅ ਦਾ ਲੜਕਾ ਸੀ ਅਤੇ ਪੜ੍ਹਾਈ ਵਿੱਚ ਵੀ ਚੰਗਾ ਵਿਦਿਆਰਥੀ ਸੀ। ਉਹ ਹਾਲ ਹੀ ਵਿੱਚ ਉਨ੍ਹਾਂ ਦੀ ਕਲਾਸ ਵਿੱਚ ਸ਼ਾਮਲ ਹੋਇਆ ਸੀ। ਫਿਲਹਾਲ ਜਿੱਥੇ ਗੋਲੀਬਾਰੀ ਹੋਈ ਉੱਥੇ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement