
Russia-Ukraine War: ਰੂਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਕਾਰਵਾਈ ਕੀਤੀ : ਯੂਕਰੇਨ
Russia-Ukraine War: ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ ਹੋ ਗਏ। ਯੂਕਰੇਨ ਨੇ ਕਿਹਾ ਹੈ ਕਿ ਰੂਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਕਾਰਵਾਈ ਕੀਤੀ ਹੈ। ਉਸ ਨੇ ਕਿਹਾ ਕਿ ਇਹ ਫੌਜੀ ਹਮਲਾ ਨਹੀਂ ਸੀ ਤੇ ਨਾ ਹੀ ਫੌਜੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਕਿ ਰੂਸ ਵਲੋਂ ਉਦੋਂ ਹਮਲਾ ਕੀਤਾ ਜਾਂਦਾ ਹੈ ਜਦੋਂ ਯੂਕਰੇਨੀ ਨਾਗਰਿਕ ਆਪਣੇ ਘਰਾਂ ਵਿਚ ਸੌਂ ਰਹੇ ਹੁੰਦੇ ਹਨ।
ਯੂਕਰੇਨ ਨੇ ਅੱਜ ਰੂਸੀ ਸ਼ਹਿਰ ਨੋਵੋਰੋਸਿਯਸਿਕ ਵਿਚ ਡਰੋਨ ਹਮਲਾ ਕੀਤਾ ਜਿਸ ਕਾਰਨ ਪੰਜ ਜਣੇ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਰੂਸ ਦੇ ਇਸ ਬੰਦਰਗਾਹ ਵਾਲੇ ਸ਼ਹਿਰ ਦੇ ਮੇਅਰ ਨੇ ਇਥੇ ਐਮਰਜੈਂਸੀ ਲਾ ਦਿੱਤੀ ਹੈ। ਮੇਅਰ ਐਂਡਰਿਆ ਨੇ ਇਸ ਤੋਂ ਬਾਅਦ ਨੁਕਸਾਨੇ ਖੇਤਰ ਦਾ ਜਾਇਜ਼ਾ ਲਿਆ ਤੇ ਆਪਣੇ ਅਧਿਕਾਰੀਆਂ ਨੂੰ ਐਮਰਜੈਂਸੀ ਲਾਉਣ ਸਬੰਧੀ ਹੁਕਮ ਸੁਣਾਏ।
ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਇਕ ਔਰਤ ਦੀ ਹਾਲਤ ਗੰਭੀਰ ਹੈ ਜੋ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਯੂਕਰੇਨ ਨੇ ਦੋਸ਼ ਲਾਇਆ ਸੀ ਕਿ ਰੂਸ ਨੇ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਸਨ। ਦੋਵੇਂ ਦੇਸ਼ ਇਕ ਦੂਜੇ ’ਤੇ ਹਮਲੇ ਕਰਨ ਦਾ ਦੋਸ਼ ਲਾ ਰਹੇ ਹਨ। ਉਹ ਕਹਿ ਰਹੇ ਹਨ ਕਿ ਉਨ੍ਹਾਂ ਦੇ ਫੌਜੀ ਟਿਕਾਣਿਆਂ ਦੀ ਥਾਂ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
(For more news apart from Russia-Ukraine War Latest News, stay tuned to Rozana Spokesman)