65 ਵਿਅਕਤੀ ਹੋਏ ਜ਼ਖ਼ਮੀ, ਹਵਾਈ ਅੱਡੇ ਦੇ ਟਰਮੀਨਲ 1 ਨੂੰ ਵੀ ਪਹੁੰਚਿਆ ਨੁਕਸਾਨ
ਤੇਲ ਅਵੀਵ : ਕੁਵੈਤ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਰਾਨੀ ਡਰੋਨ ਹਮਲੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਜਦਿਕ 63 ਹੋਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਹੈ । ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਕੁਵੈਤ ਦੇ ਸਿਹਤ ਮੰਤਰਾਲੇ ਅਨੁਸਾਰ ਕਈ ਲੋਕਾਂ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ 25 ਐਂਬੂਲੈਂਸਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਮਲੇ ਨਾਲ ਹਵਾਈ ਅੱਡੇ ਦੇ ਟਰਮੀਨਲ 1 ਨੂੰ ਭਾਰੀ ਨੁਕਸਾਨ ਹੋਇਆ। ਇਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਹਵਾਈ ਅੱਡੇ ਦੀ ਆਵਾਜਾਈ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ।
