
ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਸ਼ੇਖੂਪੁਰਾ ਵਿਖੇ ਇਕ ਟਰੇਨ ਹਾਦਸੇ ਦੌਰਾਨ 16 ਸਿੱਖ ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਸ਼ੇਖੂਪੁਰਾ ਵਿਖੇ ਇਕ ਟਰੇਨ ਹਾਦਸੇ ਦੌਰਾਨ 16 ਸਿੱਖਾਂ ਸਮੇਤ 19 ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਸ਼ਾਹ ਹੁਸੈਨ ਐਕਸਪ੍ਰੈਸ ਅਤੇ ਇਕ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ।
Sikh
ਪਾਕਿਸਤਾਨ ਰੇਲਵੇ ਦੇ ਬੁਲਾਰੇ ਨੇ ਦੱਸਿਆ ਕਿ ਇਹ ਟੱਕਰ ਫਾਰੂਖ਼ਾਬਾਦ ਅਤੇ ਬਹਾਲੀ ਵਾਲਾ ਦੇ ਵਿਚਕਾਰ ਸਥਿਤ ਇਕ ਰੇਲਵੇ ਕਰਾਸਿੰਗ ‘ਤੇ ਵਾਪਰੀ। ਇਸ ਹਾਦਸੇ ਵਿਚ ਕਈ ਯਾਤਰੀ ਜ਼ਖਮੀ ਹੋ ਗਏ। ਜ਼ਖਮੀ ਯਾਤਰੀਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਬਚਾਅ ਕਾਰਜ ਦੀਆਂ ਟੀਮਾਂ ਘਟਨਾ ਸਥਾਨ 'ਤੇ ਪਹੁੰਚ ਗਈਆਂ ਹਨ।
Imran Khan
ਇਸ ਹਾਦਸੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦੁੱਖ ਜਤਾਇਆ ਹੈ, ਇਸ ਦੇ ਨਾਲ ਹੀ ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਜਾਂਚ ਦੇ ਆਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਿੱਖ ਯਾਤਰੀ ਪੇਸ਼ਾਵਰ ਤੋਂ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾ ਰਹੇ ਸਨ ਜਦਕਿ ਇਹ ਟਰੇਨ ਕਰਾਚੀ ਜਾ ਰਹੀ ਸੀ।