ਅੱਤਵਾਦੀ ਖੰਡਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਅਪੀਲ, ਮ੍ਰਿਤਕ ਦੀ ਭੈਣ ਨੇ ਹਾਈਕੋਰਟ 'ਚ ਪਾਈ ਪਟੀਸ਼ਨ
Published : Jul 3, 2023, 7:00 pm IST
Updated : Jul 3, 2023, 7:00 pm IST
SHARE ARTICLE
Khalistani terrorist Avtar Khanda
Khalistani terrorist Avtar Khanda

ਅੱਤਵਾਦੀ ਖੰਡਾ ਦੀ ਪਿਛਲੇ ਮਹੀਨੇ 15 ਜੂਨ ਨੂੰ ਲੰਡਨ, ਇੰਗਲੈਂਡ ਦੇ ਇੱਕ ਹਸਪਤਾਲ ਵਿਚ ਮੌਤ ਹੋ ਗਈ ਸੀ

 

ਬ੍ਰਿਟੇਨ - ਬ੍ਰਿਟੇਨ ਦੇ ਲੰਡਨ ਦੇ ਹਸਪਤਾਲ 'ਚ ਕੈਂਸਰ ਨਾਲ ਮਰਨ ਵਾਲੇ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਭੈਣ ਨੇ ਖੰਡਾ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਪੰਜਾਬ ਹਰਿਆਣਾ ਹਾਈਕੋਰਟ 'ਚ ਦਾਇਰ ਪਟੀਸ਼ਨ 'ਤੇ ਹੁਣ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਵਤਾਰ ਸਿੰਘ ਖੰਡਾ ਉਹੀ ਅੱਤਵਾਦੀ ਹੈ ਜਿਸ ਨੇ ਲੰਡਨ ਸਥਿਤ ਭਾਰਤੀ ਦੂਤਾਵਾਸ 'ਤੇ ਲੱਗੇ ਤਿਰੰਗੇ ਦਾ ਅਪਮਾਨ ਕੀਤਾ ਸੀ। ਇਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦਾ ਹੈਂਡਲਰ ਵੀ ਕਿਹਾ ਗਿਆ ਹੈ।

ਅੱਤਵਾਦੀ ਖੰਡਾ ਦੀ ਭੈਣ ਜਸਪ੍ਰੀਤ ਕੌਰ ਨੇ ਮ੍ਰਿਤਕ ਦੇਹ ਨੂੰ ਇੰਗਲੈਂਡ ਤੋਂ ਭਾਰਤ ਲਿਆ ਕੇ ਮੋਗਾ 'ਚ ਸਸਕਾਰ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਸੋਮਵਾਰ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਕੇਂਦਰ ਨੂੰ ਨੋਟਿਸ ਦੇ ਕੇ ਸਟੇਟਸ ਰਿਪੋਰਟ ਮੰਗੀ ਹੈ। ਇਸ ਪਟੀਸ਼ਨ ਵਿਚ ਸੂਬਾ ਸਰਕਾਰ ਤੋਂ ਇਲਾਵਾ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੂੰ ਵੀ ਧਿਰ ਬਣਾਇਆ ਗਿਆ ਹੈ।

ਜਸਪ੍ਰੀਤ ਨੇ ਆਪਣੀ ਦਰਖ਼ਾਸਤ ਵਿਚ ਕਿਹਾ ਹੈ ਕਿ ਉਸ ਦਾ ਮ੍ਰਿਤਕ ਭਰਾ ਮੋਗਾ ਵਿਚ ਅਪਣਾ ਅੰਤਿਮ ਸਸਕਾਰ ਕਰਵਾਉਣਾ ਚਾਹੁੰਦਾ ਸੀ। ਇਹ ਉਸ ਦੀ ਆਖਰੀ ਇੱਛਾ ਸੀ। ਸਸਕਾਰ ਤੋਂ ਬਾਅਦ ਉਸ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਪ੍ਰਵਾਹ ਕਰਨ ਦੀ ਵੀ ਉਸ ਦੀ ਮੰਗ ਸੀ। ਇਸ ਦੇ ਲਈ ਉਸ ਦੇ ਭਰਾ ਦੀ ਮ੍ਰਿਤਕ ਦੇਹ ਨੂੰ ਇੰਗਲੈਂਡ ਤੋਂ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।

ਜ਼ਿਕਰਯੋਗ ਹੈ ਕਿ ਅੱਤਵਾਦੀ ਖੰਡਾ ਦੀ ਪਿਛਲੇ ਮਹੀਨੇ 15 ਜੂਨ ਨੂੰ ਲੰਡਨ, ਇੰਗਲੈਂਡ ਦੇ ਇੱਕ ਹਸਪਤਾਲ ਵਿਚ ਮੌਤ ਹੋ ਗਈ ਸੀ। ਕਿਹਾ ਜਾ ਰਿਹਾ ਸੀ ਕਿ ਉਸ ਦੀ ਮੌਤ ਕੈਂਸਰ ਕਾਰਨ ਹੋਈ ਹੈ। ਪਰ ਉਥੇ ਇਹ ਵੀ ਸੁਣਨ ਵਿਚ ਆਇਆ ਹੈ ਕਿ ਉਸ ਦੇ ਸਰੀਰ ਵਿਚ ਜ਼ਹਿਰ ਪਾਇਆ ਗਿਆ ਸੀ, ਜੋ ਉਸ ਦੇ ਸਰੀਰ ਵਿਚ ਲਗਾਇਆ ਗਿਆ ਸੀ। 

ਅਵਤਾਰ ਸਿੰਘ ਖੰਡਾ ਪੰਜਾਬ ਦੇ ਮੋਗਾ ਜ਼ਿਲ੍ਹੇ ਦਾ ਵਸਨੀਕ ਸੀ। ਖੰਡਾ ਦਾ ਜਨਮ 1988 ਵਿਚ ਰੋਡੇ ਪਿੰਡ ਵਿਚ ਭਿੰਡਰਾਂਵਾਲਿਆਂ ਦੇ ਘਰ ਹੋਇਆ। ਪਿਤਾ ਦਾ ਨਾਂ ਖਾਲਿਸਤਾਨੀ ਮੂਵਮੈਂਟ ਨਾਲ ਜੁੜਿਆ ਹੋਣ ਕਾਰਨ ਸੁਰੱਖਿਆ ਏਜੰਸੀ ਅਕਸਰ ਅਵਤਾਰ ਦੇ ਘਰ ਪੁੱਛਗਿੱਛ ਲਈ ਆਉਂਦੀ ਰਹਿੰਦੀ ਸੀ। ਇਸ ਕਾਰਨ ਉਸ ਦਾ ਪਰਿਵਾਰ ਪੰਜਾਬ ਵਿਚ ਸ਼ਿਫਟ ਹੁੰਦਾ ਰਿਹਾ, ਕਦੇ ਪਟਿਆਲਾ, ਕਦੇ ਲੁਧਿਆਣਾ ਅਤੇ ਕਦੇ ਮੋਗਾ। 

1988 ਵਿਚ ਖੰਡਾ ਦੇ ਚਾਚਾ ਬਲਵੰਤ ਸਿੰਘ ਖੁਖਰਾਣਾ ਸੁਰੱਖਿਆ ਬਲਾਂ ਦੁਆਰਾ ਇੱਕ ਮੁਕਾਬਲੇ ਵਿਚ ਮਾਰਿਆ ਗਿਆ ਸੀ। ਖੰਡਾ ਦੇ ਜਨਮ ਤੋਂ ਤਿੰਨ ਸਾਲ ਬਾਅਦ 3 ਮਾਰਚ 1991 ਨੂੰ ਉਸ ਦੇ ਪਿਤਾ ਕੁਲਵੰਤ ਸਿੰਘ ਖੁਖਰਾਣਾ ਨੂੰ ਵੀ ਸੁਰੱਖਿਆ ਬਲਾਂ ਦਾ ਸਾਹਮਣਾ ਕਰਨਾ ਪਿਆ। ਅਵਤਾਰ ਦੇ ਪਿਤਾ ਅਤੇ ਚਾਚਾ ਦੋਵੇਂ ਖਾਲਿਸਤਾਨੀ ਫੋਰਸ ਦੇ ਸਰਗਰਮ ਮੈਂਬਰ ਸਨ। ਅਵਤਾਰ ਦੇ ਮਾਮਾ ਗੁਰਜੰਟ ਸਿੰਘ ਬੁੱਧ ਸਿੰਘਵਾਲਾ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸਨ। 22 ਸਾਲ ਦੀ ਉਮਰ ਵਿੱਚ ਖੰਡਾ ਪੜ੍ਹਾਈ ਲਈ ਬਰਤਾਨੀਆ ਚਲਾ ਗਿਆ। ਇੱਥੇ ਉਹ ਖਾਲਿਸਤਾਨੀਆਂ ਦੇ ਸੰਪਰਕ ਵਿੱਚ ਆਇਆ ਅਤੇ ਫਿਰ ਖਾਲਿਸਤਾਨੀ ਲਹਿਰ ਦਾ ਸਰਗਰਮ ਮੈਂਬਰ ਬਣ ਗਿਆ।  

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement