ਇਟਲੀ ’ਚ ਤੀਜ ਮੇਲੇ ਮੌਕੇ  ਮੁਟਿਆਰਾਂ ਦੁਆਰਾ ਨੱਚ ਨੱਚ ਪਾਈ ਧਮਾਲ

By : RAJANNATH

Published : Jul 3, 2024, 10:28 am IST
Updated : Jul 3, 2024, 10:28 am IST
SHARE ARTICLE
danced by young women
danced by young women

ਮੁਟਿਆਰਾਂ ਵਲੋਂ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ

 

ਮਿਲਾਨ (ਦਲਜੀਤ ਮੱਕੜ) ਪੰਜਾਬੀ ਸੱਭਿਆਚਾਰ ਵਿੱਚ ਤੀਆਂ ਦਾ ਤਿਉਹਾਰ ਬੜੇ ਹੀ ਚਾਵਾਂ ਅਤੇ ਰੀਝਾਂ ਨਾਲ ਪੰਜਾਬਣ ਮੁਟਿਆਰਾਂ ਵਲੋਂ ਮਨਾਇਆ ਜਾਂਦਾ ਹੈ, ਜਿਸ ਵਿੱਚ ਮੁਟਿਆਰਾਂ ਗਿੱਧਾ, ਭੰਗੜਾ, ਬੋਲੀਆਂ ਅਤੇ ਪੀਂਘਾਂ ਝੂਟ ਕੇ ਤੀਆਂ ਮਨਾਉਂਦੀਆਂ ਹਨ। ਜਿੱਥੇ ਪੰਜਾਬ ਵਿੱਚ ਤੀਆਂ ਦੇ ਤਿਉਹਾਰ ਦੀਆਂ ਖੂਬ ਰੌਣਕਾਂ ਲੱਗਦੀਆਂ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਇਹ ਤਿਉਹਾਰ ਪੰਜਾਬਣ ਮੁਟਿਆਰਾਂ ਵੱਲੋਂ ਬੜੀ ਧੂਮਧਾਮ ਅਤੇ ਰੀਝਾਂ ਨਾਲ ਮਨਾਇਆ ਜਾਂਦਾ ਹੈ।ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਬੋਰਗੋ ਸੰਨ ਯਾਕਮੋ ਦੇ ਰੈਂਸਟੋਰੈਂਟ  ਵਿਖੇ ਇਲਾਕੇ ਦੀਆਂ ਪੰਜਾਬਣ ਮੁਟਿਆਰਾਂ ਵਲੋਂ ਇੱਕਠੀਆਂ ਹੋ ਕੇ, ਵਿਦੇਸ਼ ’ਚ ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਤੀਜ ਮੇਲਾ ਕਰਵਾਇਆ ਗਿਆ।

ਮੁਟਿਆਰਾਂ ਵਲੋਂ ਪਹਿਨੇ ਰੰਗ-ਬਰੰਗੇ ਪੰਜਾਬੀ ਸੂਟ ਇਸ ਤਿਉਹਾਰ ਦੀ ਸ਼ਾਨ ਨੂੰ ਚਾਰ ਚੰਨ ਲਗਾ ਕੇ ਰੌਣਕ ਨੂੰ ਵਧਾ ਰਹੇ ਸਨ।ਮੁਟਿਆਰਾਂ ਦੁਆਂਰਾ ਬੋਲੀਆਂ ਪਾਕੇ ਤੀਜ ਮੇਲੇ ਵਿੱਚ ਵੱਖਰਾ ਹੀ ਰੰਗ ਭਰ ਦਿੱਤਾ।ਬਾਅਦ ਵਿੱਚ ਵੱਖ ਵੱਖ ਗੀਤਾਂ ਤੇ  ਖੂਬ ਡਾਂਸ ਕੀਤਾ। ਇਸ ਮੌਕੇ  ਭੰਗੜਾ, ਗਿੱਧਾ, ਬੋਲੀਆਂ ਅਤੇ  ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 8 ਤੋਂ 11ਸਾਲ ਦੀਆਂ ਬੱਚੀਆ,17 ਤੋਂ 21 ਸਾਲ ਅਤੇ 22 ਸਾਲ ਤੋਂ ਉੱਪਰ ਦੀਆ  ਮੁਟਿਆਰਾ ਨੇ ਤਿੰਨ ਅਲੱਗ ਅਲੱਗ ਗਰੁੱਪਾਂ ਵਿੱਚ ਹਿੱਸਾ ਲਿਆ। ਇਹਨਾਂ ਮੁਕਾਬਲਿਆ ਵਿੱਚ ਜੈਤੂਆਂ ਨੂੰ ਸੋਨੇ ਅਤੇ ਚਾਂਦੀ ਦੇ ਗਹਿਣਿਆ ਨਾਲ ਨਿਵਾਜਿਆ। ਇਸ ਮੇਲੇ ਦੌਰਾਨ ਸਟੇਜ ਦੀ ਜਿੰਮੇਵਾਰੀ ਰਾਜ ਕੌਰ ਨੇ ਨਿਭਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement