ਸਵੀਮਿੰਗ ਪੂਲ ਵਿਚੋਂ ਕਲੋਰੀਨ ਲੀਕ ਹੋਣ ਨਾਲ 38 ਲੋਕ ਬਿਮਾਰ
Published : Aug 3, 2019, 12:55 pm IST
Updated : Aug 4, 2019, 10:49 am IST
SHARE ARTICLE
Swimming pool
Swimming pool

ਚੀਨ ਦੀ ਰਾਜਧਾਨੀ ਬੀਜਿੰਗ ਦੇ ਇਕ ਸਵੀਮਿੰਗ ਪੂਲ ਵਿਚ ਸ਼ੱਕੀ ਰੂਪ ਤੋਂ ਕਲੋਰੀਨ ਲੀਕ ਹੋਣ ਦੇ ਨਾਲ 38 ਲੋਕ ਬਿਮਾਰ ਹੋ ਗਏ ਹਨ।

ਬੀਜਿੰਗ: ਚੀਨ ਦੀ ਰਾਜਧਾਨੀ ਬੀਜਿੰਗ ਦੇ ਇਕ ਸਵੀਮਿੰਗ ਪੂਲ ਵਿਚ ਸ਼ੱਕੀ ਰੂਪ ਤੋਂ ਕਲੋਰੀਨ ਲੀਕ ਹੋਣ ਦੇ ਨਾਲ 38 ਲੋਕ ਬਿਮਾਰ ਹੋ ਗਏ ਹਨ। ਅਧਿਕਾਰਕ ਮੀਡੀਆ ਨੇ ਇਸ ਖ਼ਬਰ ਦੀ ਜਾਣਕਾਰੀ ਦਿੱਤੀ ਹੈ ਕਿ ਸਵੀਮਿੰਗ ਪੂਲ ਪਰੀਖਣ ਲਈ ਖੋਲਿਆ ਗਿਆ ਸੀ।  ਚੀਨ ਦੇ ਸਰਕਾਰੀ ਅਖ਼ਬਾਰ ਨੇ ਜਾਣਕਾਰੀ ਦਿੱਤੀ ਕਿ ਫੰਗਸ਼ਾਨ ਜ਼ਿਲ੍ਹੇ ਦੇ ਇਕ ਸਵੀਮਿੰਗ ਪੂਲ ਵਿਚ ਇਹ ਘਟਨਾ ਵਾਪਰੀ ਹੈ।

Swimming poolSwimming pool

ਖ਼ਬਰਾਂ ਵਿਚ ਦੱਸਿਆ ਗਿਆ ਕਿ ਇਸ ਨਾਲ ਪ੍ਰਭਾਵਿਤ ਹੋਏ ਕੁੱਝ ਲੋਕਾਂ ਨੂੰ ਉਲਟੀ ਅਤੇ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹਨਾਂ ਵਿਚੋਂ 23 ਲੋਕਾਂ ਨੂੰ ਬਾਅਦ ਵਿਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।  ਕਲੋਰੀਨ ਲੀਕ ਵਿਚ ਸ਼ਾਮਲ ਸ਼ੱਕੀ  ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

Swimming poolSwimming pool

ਖ਼ਬਰ ਵਿਚ ਕਿਹਾ ਗਿਆ ਕਿ ਫੰਗਸ਼ਾਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹਨਾਂ ਨੇ ਘਟਨਾ ਦੀ ਜਾਂਚ ਲਈ ਟੀਮ ਬਣਾਈ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਦੇ ਇਕ ਲਗਜ਼ਰੀ ਹੋਟਲ ਵਿਚ ਵੀ ਕਲੋਰੀਨ ਅਤੇ ਹਾਈਡ੍ਰੋਕਲੋਰਿਕ ਐਸਿਡ ਲੀਕ ਹੋਣ ਕਾਰਨ ਹਫ਼ੜਾ-ਦਫ਼ੜੀ ਮਚ ਗਈ ਸੀ। ਇਸ ਦੌਰਾਨ 24 ਲੋਕਾਂ ਦਾ ਉਸੇ ਸਮੇਂ ਇਲਾਜ ਕੀਤਾ ਗਿਆ ਸੀ ਜਦਕਿ 6 ਲੋਕਾਂ ਨੂੰ ਹਸਪਤਾਲ ਵਿਚ ਲਿਆਇਆ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement