ਵਿਭਾਗੀ ਕੰਮਕਾਜ 'ਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ
Published : Aug 3, 2022, 7:45 pm IST
Updated : Aug 3, 2022, 7:45 pm IST
SHARE ARTICLE
 Lal Chand Kataruchak
Lal Chand Kataruchak

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਪਾਰਦਰਸ਼ਤਾ 'ਤੇ ਦਿੱਤਾ ਜ਼ੋਰ

ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਤੇ ਡਿਪਟੀ ਡਾਇਰੈਕਟਰਾਂ ਨਾਲ ਮੀਟਿੰਗ ‘ਚ ਵਿਭਾਗੀ ਕੰਮਕਾਜ ਦੀ ਕੀਤੀ ਸਮੀਖਿਆ 
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਰ ਵਿਭਾਗ ਵਿੱਚ ਪੂਰਨ ਪਾਰਦਰਸ਼ਿਤਾ ਅਪਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਇੱਕ ਸਾਫ਼-ਸੁਥਰਾ ਪ੍ਰਸ਼ਾਸਨਿਕ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਹਿਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਵੀ ਬੇਨਿਯਾਮੀਆਂ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਜਾ ਰਹੀ ਹੈ ਕਿਉਂ ਜੋ ਇਹ ਵਿਭਾਗ ਸੂਬੇ ਦੇ ਅਰਥਚਾਰੇ ਨਾਲ ਬਹੁਤ ਡੂੰਘਾਈ ਨਾਲ ਜੁੜਿਆ ਹੈ।

photo photo

ਬੇਨਿਯਾਮੀਆਂ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਸੈਕਟਰ-39 ਦੇ ਅਨਾਜ ਭਵਨ ਵਿਖੇ ਸਮੂਹ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ ਅਤੇ ਡਿਪਟੀ ਡਾਇਰੈਕਟਰਾਂ ਨਾਲ ਇੱਕ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

photo photo

ਇਸ ਮੌਕੇ ਉਹਨਾਂ ਕਿਹਾ ਕਿ ਵਿਭਾਗ ਦੇ ਜੋ ਵੀ ਬਕਾਇਆ ਮਸਲੇ ਹਨ, ਉਹਨਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ ਤਾਂ ਜੋ ਵਿਭਾਗੀ ਕੰਮਕਾਜ ਵਿੱਚ ਕੋਈ ਖੜੋਤ ਨਾ ਆਵੇ। ਉਹਨਾਂ ਕਿਹਾ ਕਿ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫਐਸਐਸਏਆਈ) ਤੋਂ ਲਾਇਸੰਸ ਹਾਸਲ ਕਰਨ ਲਈ ਅਰਜ਼ੀਆਂ ਇੱਕ ਹਫ਼ਤੇ ਦੇ ਸਮੇਂ ਅੰਦਰ ਹਰ ਹਾਲਤ ਵਿੱਚ ਭੇਜ ਦਿੱਤੀਆਂ ਜਾਣ। ਉਹਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਗੋਦਾਮਾਂ ਵਿੱਚ ਮੌਜੂਦ ਸਟਾਕ ਦੀ ਨਿੱਜੀ ਤੌਰ ‘ਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸਟਾਕ ਰਜਿਸਟਰ ਵਿੱਚ ਦਰਜ ਵਸਤਾਂ ਦਾ ਮੌਜੂਦਾ ਸਟਾਕ ਨਾਲ ਮੇਲ ਖਾਣਾ ਬਹੁਤ ਅਹਿਮ ਹੈ। ਇਸ ਸਬੰਧੀ ਰਿਪੋਰਟਾਂ ਸਮੇਂ ਸਿਰ ਭੇਜੇ ਜਾਣ ‘ਤੇ ਵੀ ਉਹਨਾਂ ਨੇ ਜ਼ੋਰ ਦਿੱਤਾ।

photo photo

ਮੰਤਰੀ ਨੇ ਇਸ ਮੌਕੇ ਮੌਜੂਦ ਅਫ਼ਸਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਵਰਕਰਾਂ ਦੇ ਮਸਲਿਆਂ ਦਾ ਨਿਪਟਾਰਾ ਕਰਕੇ ਉਹਨਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਕਲਸਟਰਾਂ ਦੀ ਸਥਾਪਨਾ ਵਿੱਚ ਇੱਕਸੁਰਤਾ ਹੋਣੀ ਚਾਹੀਦੀ ਹੈ ਅਤੇ ਕਿਸੇ ਵੀ ਕਲਸਟਰ ਦੀ ਸਮੱਰਥਾ 50,000 ਮੀਟ੍ਰਿਕ ਟਨ ਤੋਂ ਵੱਧ ਨਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement