ਗੁਰਦੁਆਰਾ ਪੰਜਾ ਸਾਹਿਬ ’ਚ ਫ਼ਿਲਮ 'ਲਾਹੌਰ-ਲਾਹੌਰ ਏ' ਦੀ ਸ਼ੂਟਿੰਗ; ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਘੁੰਮਦੀ ਆਈ ਨਜ਼ਰ
Published : Oct 3, 2022, 9:26 am IST
Updated : Oct 3, 2022, 9:56 am IST
SHARE ARTICLE
Shooting of the film 'Lahore-Lahore A' in Gurdwara Panja Sahib
Shooting of the film 'Lahore-Lahore A' in Gurdwara Panja Sahib

ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ

 

ਪਾਕਿਸਤਾਨ: ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਅਤੇ ਟੀਮ ਜੁੱਤੀ ਪਾ ਕੇ ਗੁਰਦੁਆਰੇ 'ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਦੀ ਵੀਡੀਓ ਬਣਾ ਲਈ।
ਪ੍ਰਾਪਤ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਦ੍ਰਿਸ਼ਾਂ ਦੀ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਅਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਅਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਅਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦਿੱਤੇ।
ਸ਼ੂਟਿੰਗ ਦੌਰਾਨ ਕਈ ਮੁਸਲਿਮ ਅਦਾਕਾਰਾਂ ਨੇ ਸਿੱਖਾਂ ਦੇ ਕੱਪੜੇ ਪਾਏ ਹੋਏ ਸਨ। ਕਈ ਤਾਂ ਜੁੱਤੀ ਪਾ ਕੇ ਸਿਰ ਵੀ ਨਹੀਂ ਢੱਕ ਰਹੇ ਸਨ। ਸਿੱਖਾਂ ਦੇ ਵਿਰੋਧ ਤੋਂ ਬਾਅਦ ਮੁਸਲਮਾਨ ਕਲਾਕਾਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਆਪਣੇ ਆਪ ਨੂੰ ਮਹਿਮਾਨ ਕਹਿਣ ਲੱਗੇ।

ਸਿੱਖ ਸੰਗਤ ਨੇ ਕਿਹਾ ਕਿ ਜੇਕਰ ਮਹਿਮਾਨ ਵੀ ਗੁਰੂ ਮਰਯਾਦਾ ਅਨੁਸਾਰ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ। ਗੁਰਦੁਆਰਾ ਸਾਹਿਬ ਨੂੰ ਸ਼ੂਟਿੰਗ ਸਾਈਟ ਨਹੀਂ ਬਣਾਈ ਜਾ ਸਕਦੀ। ਇਹ ਲੋਕ ਗੁਰੂ ਸਿੱਖੀ ਦੇ ਸਿਧਾਂਤਾਂ ਅਤੇ ਸੀਮਾਵਾਂ ਤੋਂ ਜਾਣੂ ਨਹੀਂ ਹਨ। ਅਦਾਕਾਰਾਂ ਨੇ ਗਲਤ ਤਰੀਕੇ ਨਾਲ ਪੱਗਾਂ ਬੰਨ੍ਹੀਆਂ ਹਨ ਅਤੇ ਕਲੀਨ ਸ਼ੇਵਨ ਹਨ। ਸਿੱਖਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਨਾ ਛੱਡਿਆ ਤਾਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਉਹ ਖੁਦ ਜ਼ਿੰਮੇਵਾਰ ਹੋਣਗੇ।

ਇਸ ਤਰ੍ਹਾਂ ਸਿੱਖ ਸੰਗਤ ਦੇ ਵਿਰੋਧ ਤੋਂ ਬਾਅਦ ਅਦਾਕਾਰਾਂ ਨੂੰ ਸ਼ੂਟਿੰਗ ਅੱਧ ਵਿਚਾਲੇ ਹੀ ਰੋਕਣੀ ਪਈ। ਇਸ ਵੀਡੀਓ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸ਼੍ਰੋਮਣੀ ਕਮੇਟੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਉਨ੍ਹਾਂ ਨੂੰ ਵੀਡੀਓ ਬਾਰੇ ਕੋਈ ਜਾਣਕਾਰੀ ਨਹੀਂ ਹੈ। ਵੀਡੀਓ ਦੇਖਣ ਤੋਂ ਬਾਅਦ ਹੀ ਫੀਡਬੈਕ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement