ਅਮਰੀਕਾ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਸਜਾਈਆਂ ਦਸਤਾਰਾਂ, ਲੋਕਾਂ ਨੂੰ ਸਿੱਖੀ ਤੋਂ ਕਰਵਾਇਆ ਜਾਣੂ
Published : Oct 3, 2022, 4:37 pm IST
Updated : Oct 3, 2022, 4:37 pm IST
SHARE ARTICLE
The turbans decorated by the students in the American University
The turbans decorated by the students in the American University

10 ਗੁਰੂ ਸਾਹਿਬਾਨ, ਸਿੱਖ ਕਕਾਰਾਂ (ਕੇਸ, ਕੰਗਾ, ਕੜਾ, ਕਿਰਪਾਨ ਅਤੇ ਕਛਹਿਰਾ), ਦਸਤਾਰ, ਲੰਗਰ, ਅਮਰੀਕਾ ਵਿੱਚ ਸਿੱਖਾਂ ਦੀ ਆਮਦ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ

 

ਨਿਊਯਾਰਕ: ਸਿੱਖ ਧਰਮ ਦੀ ਵਿਲੱਖਣਤਾ ਨੂੰ ਦਰਸਾਉਣ ਅਤੇ ਵਿਦਿਆਰਥੀਆਂ, ਅਧਿਕਾਰੀਆਂ ਤੇ ਨਗਰ ਵਾਸੀਆਂ ਨੂੰ  ਸਿੱਖ ਸਭਿਆਚਾਰ ਦੇ ਗੌਰਵਮਈ ਵਿਰਸੇ ਤੋਂ ਜਾਣੂ ਕਰਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਅਮਰੀਕਾ ਦੇ ਓਹਾਈਓ ਸੂਬੇ ਦੀ ਰਾਈਟ ਸਟੇਟ ਯੂਨੀਵਰਸਿਟੀ, ਡੇਟਨ ਵਿਖੇ 'ਸਿੱਖਸ ਇਨ ਅਮਰੀਕਾ’ ਵੱਲੋਂ ਰਾਈਟ ਸਟੇਟ ਯੂਨੀਵਰਸਿਟੀ' ਵਿੱਖੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਚ ਲੋਕਾਂ ਨੂੰ ਸਿੱਖ ਧਰਮ ਤੇ ਸਿੱਖੀ ਬਾਰੇ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਮੌਜੂਦਾ, ਸਾਬਕਾ ਸਿੱਖ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਸੈਂਟਰ ਆਫ   ਇੰਟਰਨੈਸ਼ਨਲ ਐਜੂਕੇਸ਼ਨ (ਯੂ.ਸੀ.ਆਈ.ਈ.) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।  

ਯੂਨੀਵਰਸਿਟੀ ਵਿਖੇ ਸਾਲ 1979 ਤੋਂ ਕੰਮ ਕਰ ਰਹੇ ਪ੍ਰੋਫੈਸਰ ਡਾ. ਕੁਲਦੀਪ ਸਿੰਘ ਰਤਨ ਨੇ ਕਿਹਾ ਕਿ ਅਮਰੀਕਾ ਵਿੱਚ 11 ਸਤੰਬਰ 2001 (9/11) ਦੇ ਹਮਲੇ ਤੋਂ ਬਾਅਦ ਹਰ ਟੀਵੀ ਚੈਨਲ ਵੱਲੋਂ ਓਸਾਮਾ ਬਿਨ ਲਾਦੇਨ ਦੀ ਪੱਗ ਅਤੇ ਦਾੜ੍ਹੀ ਵਾਲੀਆਂ ਤਸਵੀਰਾਂ ਨੂੰ ਦਿਖਾਇਆ ਜਾ ਰਿਹਾ ਸੀ, ਜਿਸ ਕਾਰਨ 9/11 ਤੋਂ ਬਾਅਦ ਸਾਡੇ ਬਾਰੇ ਲੋਕਾਂ ਦਾ ਨਜ਼ਰੀਆ ਅਮਰੀਕਾ ਵਿੱਚ ਥੋੜ੍ਹਾ ਬਦਲ ਗਿਆ ਸੀ। ਇਹੀ ਕਾਰਨ ਹੈ ਕਿ ਸਿੱਖਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮਾਂ ਕਰਵਾਉਣਾ ਜ਼ਰੂਰੀ ਹੋ ਗਿਆ ਹੈ।

ਇਸ ਪ੍ਰੋਗਰਾਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ 10 ਗੁਰੂ ਸਾਹਿਬਾਨ, ਸਿੱਖ ਕਕਾਰਾਂ (ਕੇਸ, ਕੰਗਾ, ਕੜਾ, ਕਿਰਪਾਨ ਅਤੇ ਕਛਹਿਰਾ), ਦਸਤਾਰ, ਲੰਗਰ, ਅਮਰੀਕਾ ਵਿੱਚ ਸਿੱਖਾਂ ਦੀ ਆਮਦ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਹਿਮਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। 

ਯੂਨੀਵਰਸਿਟੀ ਵਿਖੇ ਇੰਜੀਨਿਅਰਿੰਗ ਵਿੱਚ ਮਾਸਟਰਜ਼ ਕਰ ਰਹੇ ਵਿਦਿਆਰਥੀ ਹਰਰੂਪ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਕਿਹਾ ਕਿ ਇਸ ਸਮਾਗਮ ਨੇ ਸਾਡੀ ਯੂਨੀਵਰਸਿਟੀ ਦੇ ਭਾਈਚਾਰੇ ਨੂੰ ਇਕੱਠੇ ਹੋਣ,ਸਿੱਖ ਧਰਮ ਬਾਰੇ ਹੋਰ ਜਾਨਣ, ਸਮਝਣ ਅਤੇ ਸਿੱਖ ਸਭਿਆਚਾਰ ਦੇ ਗੌਰਵਮਈ ਵਿਰਸੇ ਤੋਂ ਜਾਣੂ ਕਰਾਉਣ ਲਈ ਇਕ ਵਧੀਆ ਮੌਕਾ ਪ੍ਰਦਾਨ ਕੀਤਾ। ਆਏ ਹੋਏ ਮਹਿਮਾਨਾਂ ਨੇ ਜਿਸ ਵਿੱਚ ਵੱਖ-ਵੱਖ ਮੁਲਕਾਂ ਦੇ ਵਿਦਿਆਰਥੀ ਵੀ ਸ਼ਾਮਲ ਸਨ, ਨੇ ਉਤਸ਼ਾਹ ਨਾਲ ਹਿੱਸਾ ਲਿਆ।

ਮਹਿਮਾਨਾਂ ਨੇ ਦਸਤਾਰ ਬੰਨਣ ਦਾ ਵੀ ਅਨੁਭਵ ਕੀਤਾ। ਉਹਨਾਂ ਨੂੰ ਡੇਟਨ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ ਅਤੇ ਦਸਤਾਰ ਸਜਾਉਣ ਤੋਂ ਬਾਅਦ ਵਿਦਿਆਰਥੀ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਸਨ ਅਤੇ ਯੂਨੀਵਰਸਿਟੀ ਵਿੱਚ  ਦਸਤਾਰ ਪਹਿਨ ਕੇ ਘੁੰਮਦੇ ਰਹੇ ਅਤੇ ਆਪਣੀਆਂ ਕਲਾਸਾਂ ਵਿੱਚ ਵੀ ਗਏ। ਉਹਨਾਂ ਇਸ ਦੀ ਮਹੱਤਤਾ, ਵੱਖ-ਵੱਖ ਰੰਗਾਂ ਅਤੇ ਦਸਤਾਰ ਬੰਨਣ ਦੇ ਵੱਖ-ਵੱਖ ਸਟਾਈਲ ਆਦਿ ਬਾਰੇ ਕਈ ਦਿਲਚਸਪ ਸਵਾਲ ਵੀ ਪੁੱਛੇ।
 
ਇਸ ਪ੍ਰੋਗਰਾਮ ਵਿੱਚ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਦਸਤਾਰ, ਲੰਗਰ, ਮੂਲ ਮੰਤਰ, ਸਿੱਖ ਧਰਮ ਦੇ ਤਿੰਨ ਥੰਮ (ਕਿਰਤ ਕਰਨੀ, ਵੰਡ ਕੇ ਛੱਕਣਾ ਅਤੇ ਨਾਮ ਜਪਣਾ) ਅਤੇ ਅਮਰੀਕਾ ਦੀ ਫ਼ੌਜ ਵਿੱਚ ਸਿੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਰਾਈਟ ਸਟੇਟ ਦੇ ਸਾਬਕਾ ਵਿਦਿਆਰਥੀ ਲ਼ੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਜੋ ਕਿ ਇਸ ਸਮੇਂ ਫ਼ੌਜ ਵਿੱਚ ਹਨ, ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਪਰੰਪਰਾ ਨਾਲ ਸੰਬੰਧਤ ਕਿਤਾਬਾਂ ਕੜੇ, ਕੰਘੇ ਵੀ ਪ੍ਰਦਰਸ਼ਿਤ ਕੀਤੇ ਗਏ। ਆਏ ਮਹਿਮਾਨਾਂ ਨੇ ਪੰਜਾਬੀ ਖਾਣੇ ਦਾ ਆਨੰਦ ਵੀ ਮਾਣਿਆ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement