Italy News : ਯੂਨੀਅਨ ਸਿੱਖ ਇਟਲੀ ਦੀ ਵਿਸ਼ੇਸ਼ ਮੀਟਿੰਗ ਵਿੱਚ ਹੋਏ ਅਹਿਮ ਵਿਚਾਰ ਵਟਾਂਦਰੇ

By : BALJINDERK

Published : Oct 3, 2024, 4:50 pm IST
Updated : Oct 3, 2024, 4:50 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Italy News : ਮੀਟਿੰਗ ’ਚ ਯੂਨੀਅਨ ਸਿੱਖ ਇਟਲੀ ਦੀ ਲੀਗਲ ਟੀਮ ਵੱਜੋਂ ਪ੍ਰੋ. ਪਾੳਲੋ ਨਾਜੋ ਅਤੇ ਵਕੀਲ ਕ੍ਰਿਸਤੀਨਾ ਮੁੱਖ ਰੂਪ ’ਚ ਸ਼ਾਮਿਲ ਹੋਏ

Italy News :  ਇਟਲੀ ਵਿਚ ਸਿੱਖ ਭਾਈਚਾਰੇ ਨੂੰ ਪੇਸ਼ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਅਤੇ ਸਿੱਖ ਧਰਮ ਨੂੰ ਰਜਿਸਟਰ ਕਰਵਾਉਣ ਹਿੱਤ ਬਣੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਸਾਂਝੀ ਫੇੈਡਰੇਸ਼ਨ ਯੂਨੀਅਨ ਸਿੱਖ ਇਟਲੀ ਦੁਆਰਾ ਬੈਰਗਮੋ ਜ਼ਿਲ੍ਹੇ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ’ਚ ਯੂਨੀਅਨ ਸਿੱਖ ਇਟਲੀ ਦੇ ਪ੍ਰਬੰਧਕਾਂ ਤੋਂ ਇਲਾਵਾ ਇਟਲੀ ਭਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਮੈਬਰਾਂ ਨੇ ਸ਼ਿਰਕਤ ਕੀਤੀ।

ਇਸ ਵਿਸ਼ੇਸ਼ ਮੀਟਿੰਗ ’ਚ ਯੂਨੀਅਨ ਸਿੱਖ ਇਟਲੀ ਦੀ ਲੀਗਲ ਟੀਮ ਵੱਜੋਂ ਪ੍ਰੋ. ਪਾੳਲੋ ਨਾਜੋ ਅਤੇ ਵਕੀਲ ਕ੍ਰਿਸਤੀਨਾ ਮੀਟਿੰਗ ਵਿਚ ਮੁੱਖ ਰੂਪ ਵਿਚ ਸ਼ਾਮਿਲ ਹੋਏ। ਇਸ ਮੌਕੇ ਯੂਨੀਅਨ ਸਿੱਖ ਇਟਲੀ ਦੇ ਮੁੱਖ ਪ੍ਰਬੰਧਕਾਂ ਦੁਆਰਾ ਇਟਲੀ ਵਿਚ ਸਿੱਖ ਧਰਮ ਦੀ ਸਰਕਾਰੀ ਤੌਰ ’ਤੇ ਮਨਜ਼ੂਰੀ ਵਾਸਤੇ ਚੱਲ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਪ੍ਰਬੰਧਕ ਕਮੇਟੀਆ ਦੁਆਰਾ ਕੀਤੇ ਸਵਾਲਾਂ ਦੇ ਜਵਾਬ ਦਿੱਤੇ।

ਇਸ ਮੌਕੇ ਬੋਲਦਿਆ ਪ੍ਰਬੰਧਕਾਂ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਯੂਨੀਅਨ ਸਿੱਖ ਇਟਲੀ ਦੇ ਹੁਣ ਤੱਕ ਦੇ ਕੀਤੇ ਕਾਰਜਾਂ ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਇਕੱਠੇ ਹੋ ਕੇ ਇਹ ਕਾਰਜ ਹੋਰ ਮਜ਼ਬੂਤੀ ਨਾਲ ਅੱਗੇ ਤੋਰਿਆ ਜਾਵੇ। ਯੂਨੀਅਨ ਸਿੱਖ ਇਟਲੀ ਦੇ ਪ੍ਰਧਾਨ ਸਤਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸੰਸਥਾ ਇੱਕ ਧਾਰਮਿਕ ਸੰਸਥਾ ਹੈ। ਜਿਸਦਾ ਮਕਸਦ ਸਿਰਫ ਇਟਲੀ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਵਾਉਣਾ ਅਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਕਰਨ ਲਈ ਕਾਰਜ ਕਰਨਾ ਹੈ। ਉਹਨਾਂ ਆਈਆਂ ਸਾਰੀਆਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਹੋਰਨਾਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਨੂੰ ਨਾਲ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕੌਮ ਦਾ ਮਹਾਨ ਕਾਰਜ ਹੈ। ਜਿਸਨੂੰ ਸਿਰੇ ਚਾੜਨ ਲਈ ਸਾਰੀਆਂ ਧਾਰਮਿਕ ਸੰਸਥਾਵਾਂ ਇੱਕਠੇ ਹੋਕੇ ਕੰਮ ਕਰਨ।

(For more news apart from Important discussions held in the special meeting of Union Sikh Italy News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement