‘ਸੰਗਤਾਂ ਦੇ ਸਵਾਗਤ ਲਈ ਤਿਆਰ ਹੈ ਕਰਤਾਰਪੁਰ’, ਇਮਰਾਨ ਖ਼ਾਨ ਨੇ ਸ਼ੇਅਰ ਕੀਤੀਆਂ ਤਸਵੀਰਾਂ
Published : Nov 3, 2019, 3:23 pm IST
Updated : Nov 3, 2019, 3:33 pm IST
SHARE ARTICLE
"Kartarpur Ready To Welcome Sikh Pilgrims," Says Imran Khan

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਤਵਾਰ ਨੂੰ ਕਰਤਾਰਪੁਰ ਲਾਂਘੇ ਅਤੇ ਕਰਤਾਰਪੁਰ ਸਾਹਿਬ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਤਵਾਰ ਨੂੰ ਕਰਤਾਰਪੁਰ ਲਾਂਘੇ ਅਤੇ ਕਰਤਾਰਪੁਰ ਸਾਹਿਬ ਦੀਆਂ ਕੁਝ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਕਿਹਾ ‘ਸ਼ਰਧਾ ਦਾ ਇਹ ਕੇਂਦਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ’।

 


 

ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋਣਾ ਹੈ, ਅਜਿਹੇ ਵਿਚ ਇਮਰਾਨ ਖ਼ਾਨ ਨੇ ਲਾਂਘੇ ਦੀਆਂ ਤਸਵੀਰਾਂ ਟਵਿਟਰ ‘ਤੇ ਸਾਂਝੀਆਂ ਕਰਕੇ ਇਸ ਪਵਿੱਤਰ ਅਸਥਾਨ ਦੀ ਝਲਕ ਦਿਖਾਈ ਹੈ। ਇਕ ਹੋਰ ਟਵੀਟ ਵਿਚ ਉਹਨਾਂ ਨੇ ਨਿਰਮਾਣ ਕਾਰਜ ਪੂਰੇ ਕਰਨ ਲਈ ਅਪਣੀ ਸਰਕਾਰ ਨੂੰ ਵਧਾਈ ਦਿੱਤੀ। ਖਾਨ ਨੇ ਟਵੀਟ ਕੀਤਾ, ‘ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਕਰਤਾਰਪੁਰ ਲਾਂਘੇ ਨੂੰ ਦਰਜ ਸਮੇਂ ਵਿਚ ਤਿਆਰ ਕਰਨ ਲਈ ਮੈਂ ਅਪਣੀ ਸਰਕਾਰ ਨੂੰ ਵਧਾਈ ਦੇਣਾ ਚਾਹੁੰਦਾ ਹਾਂ’।

Imran Khan Imran Khan

ਇਸ ਤੋਂ ਕੁਝ ਦਿਨ ਪਹਿਲਾਂ ਇਮਰਾਨ ਖ਼ਾਨ ਨੇ ਸਿੱਖਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਸੀ ਕਿ ਭਾਰਤੀ ਯਾਤਰੀਆਂ ਨੂੰ 10 ਦਿਨ ਪਹਿਲਾਂ ਰਜਿਸਟਰੇਸ਼ਨ ਨਹੀਂ ਕਰਨੀ ਹੋਵੇਗੀ। ਉਦਘਾਟਨ ਦੇ ਦਿਨ ਅਤੇ ਬਾਬੇ ਨਾਨਕ ਦੇ 550ਵੇਂ ਜਨਮ ਦਿਨ ‘ਤੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਸੀ ਕਿ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਲੋੜ ਨਹੀਂ,  ਉਹ ਸਿਰਫ ਸ਼ਨਾਖ਼ਤੀ ਕਾਰਡ ਦਿਖਾ ਕੇ ਕਰਤਾਰਪੁਰ ਸਾਹਿਬ ਜਾ ਸਕਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement