Canada News: ਭਾਰਤ ਦੀ ਸਖ਼ਤੀ ਤੋਂ ਬਾਅਦ ਨਰਮ ਪਈ ਟਰੂਡੋ ਸਰਕਾਰ, ਹੁਣ ਸਾਲ ਹਰ 5 ਲੱਖ ਲੋਕਾਂ ਨੂੰ ਐਂਟਰੀ ਦੇਵੇਗਾ ਕੈਨੇਡਾ

By : GAGANDEEP

Published : Nov 3, 2023, 7:59 am IST
Updated : Nov 3, 2023, 8:00 am IST
SHARE ARTICLE
Canada give entry to 5 lakh people:
Canada give entry to 5 lakh people:

Canada give entry to 5 lakh people: ਪੰਜਾਬੀਆਂ ਨੂੰ ਹੋਵੇਗਾ ਯੋਜਨਾ ਦਾ ਸਭ ਤੋਂ ਵੱਧ ਫਾਇਦਾ

 

Canada News: ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡਾ ਸਰਕਾਰ ਨੇ ਭਾਰਤ ਪ੍ਰਤੀ ਨਰਮ ਰੁਖ ਅਪਣਾਇਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤੀ ਨੌਜਵਾਨਾਂ ਅਤੇ ਪ੍ਰਵਾਸੀਆਂ ਨੂੰ ਕੈਨੇਡਾ ਵਿੱਚ ਐਂਟਰੀ ਪ੍ਰਦਾਨ ਕਰਨ ਲਈ ਇਕ ਨਵੀਂ ਯੋਜਨਾ 'ਤੇ ਕੰਮ ਸ਼ੁਰੂ ਕਰ ਦਿਤਾ ਹੈ। ਜਿਸ ਕਾਰਨ 2026 ਤੱਕ ਹਰ ਸਾਲ 5 ਲੱਖ ਭਾਰਤੀ ਕੈਨੇਡਾ ਵਿੱਚ ਦਾਖਲ ਹੋ ਸਕਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੋਣ ਵਾਲਾ ਹੈ।

ਇਹ ਵੀ ਪੜ੍ਹੋ: Health News : ਪੈਰਾਂ ਭਾਰ ਬੈਠਣ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਹੁੰਦੀਆਂ ਹਨ ਦੂਰ 

ਦਰਅਸਲ, ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਸਥਾਨਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨ ਪੱਖੀ ਸਮੂਹ ਦੇ ਦਬਾਅ ਹੇਠ ਭਾਰਤ ਨਾਲ ਸਬੰਧ ਵਿਗਾੜ ਦਿਤੇ ਸਨ। ਜਿਸ ਤੋਂ ਬਾਅਦ ਕੈਨੇਡੀਅਨ ਸਰਕਾਰ ਨੂੰ ਆਪਣੇ ਹੀ ਦੇਸ਼ ਵਿਚ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸਖ਼ਤ ਰੁਖ ਕਾਰਨ ਕੈਨੇਡਾ ਜਾਣ ਵਾਲੇ ਅਤੇ ਉਥੋਂ ਭਾਰਤ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਹੁਣ ਟਰੂਡੋ ਆਪਣੇ ਖਰਾਬ ਹੋਏ ਅਕਸ ਨੂੰ ਸੁਧਾਰਨ ਲਈ ਨਵੀਂ ਯੋਜਨਾ ਲੈ ਕੇ ਆਏ ਹਨ।

ਇਹ ਵੀ ਪੜ੍ਹੋ: Navjot Sidhu's wife free from cancer: ਨਵਜੋਤ ਸਿੱਧੂ ਦੀ ਪਤਨੀ ਕੈਂਸਰ ਤੋਂ ਹੋਏ ਮੁਕਤ 

ਕੈਨੇਡਾ 2024 ਵਿੱਚ 4.85 ਲੱਖ ਨਵੇਂ ਵੀਜ਼ੇ ਦੇਣ ਦੀ ਯੋਜਨਾ ਬਣਾ ਰਿਹਾ ਹੈ ਪਰ ਹੁਣ ਉਹ ਇਸਦੀ ਸਮਾਂ ਸੀਮਾ ਵਧਾਉਣ ਜਾ ਰਹੇ ਹਨ। ਹੁਣ 2026 ਤੱਕ ਹਰ ਸਾਲ 5 ਲੱਖ ਲੋਕਾਂ ਨੂੰ ਕੈਨੇਡਾ ਵਿਚ ਐਂਟਰੀ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਨਵੀਂ ਯੋਜਨਾ ਬਾਰੇ ਦੱਸਿਆ ਕਿ 2026 ਤੱਕ ਹਰ ਸਾਲ ਇਮੀਗ੍ਰੇਸ਼ਨ ਸੀਮਾ ਵਧਾ ਕੇ 5 ਲੱਖ ਕਰ ਦਿਤੀ ਜਾਵੇਗੀ। ਕਿਉਂਕਿ ਕੈਨੇਡਾ ਜਾਣ ਵਾਲੇ ਭਾਰਤੀਆਂ ਵਿਚ ਜ਼ਿਆਦਾਤਰ ਪੰਜਾਬੀ ਹਨ। ਅਜਿਹੇ 'ਚ ਜਿਵੇਂ ਹੀ ਇਹ ਸਕੀਮ ਸ਼ੁਰੂ ਹੋਵੇਗੀ, ਉਸ ਦਾ ਸਭ ਤੋਂ ਵੱਧ ਫਾਇਦਾ ਪੰਜਾਬੀਆਂ ਨੂੰ ਹੋਣ ਵਾਲਾ ਹੈ।

ਮੰਤਰੀ ਮਿਲਨ ਨੇ ਕਿਹਾ ਕਿ ਕੈਨੇਡਾ ਭਾਰਤੀਆਂ ਦਾ ਸੁਆਗਤ ਕਰਦਾ ਰਹੇਗਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਯਤਨ ਕਰਦਾ ਰਹੇਗਾ। ਹਾਲਾਂਕਿ ਇਮੀਗ੍ਰੇਸ਼ਨ ਪੱਧਰ ਦੀ ਸੀਮਾ 5 ਲੱਖ ਰੁਪਏ ਰੱਖੀ ਗਈ ਹੈ। ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ ਹਾਊਸਿੰਗ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਅਤੇ ਅਸਥਾਈ ਆਬਾਦੀ ਦੇ ਵਾਧੇ ਨੂੰ ਉਚਿਤ ਰੂਪ ਵਿੱਚ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement