
ਸ਼ੁੱਕਰਵਾਰ ਤੜਕੇ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਵਿਚ ਅੱਗ ਲੱਗ ਗਈ, ਜਿਸ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ
Fire At Drug Rehab Centre In Iran - ਪੂਰਬੀ ਈਰਾਨ ਵਿੱਚ ਇੱਕ ਡਰੱਗ ਰੀਹੈਬਲੀਟੇਸ਼ਨ ਸੈਂਟਰ ਵਿਚ ਸ਼ੁੱਕਰਵਾਰ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਈਰਾਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਟੈਲੀਵਿਜ਼ਨ ਚੈਨਲ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 200 ਕਿਲੋਮੀਟਰ ਉੱਤਰ-ਪੱਛਮ 'ਚ ਸਥਿਤ ਲੈਂਗਰੋਡ ਸ਼ਹਿਰ ਦੇ 17 ਜ਼ਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਤੜਕੇ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਵਿਚ ਅੱਗ ਲੱਗ ਗਈ, ਜਿਸ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਚੈਨਲ ਵੱਲੋਂ ਪ੍ਰਸਾਰਿਤ ਵੀਡੀਓ ਵਿਚ ਅੱਗ ਦੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਚੈਨਲ ਨੇ ਕਿਹਾ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।
ਈਰਾਨ ਵਿਚ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਕਰਨ, ਪੁਰਾਣੇ ਬੁਨਿਆਦੀ ਢਾਂਚੇ ਅਤੇ ਨਾਕਾਫ਼ੀ ਐਮਰਜੈਂਸੀ ਸੇਵਾਵਾਂ ਕਾਰਨ ਅਜਿਹੇ ਹਾਦਸੇ ਆਮ ਹਨ।
ਇਸ ਤੋਂ ਪਹਿਲਾਂ ਸਤੰਬਰ ਵਿਚ ਈਰਾਨ ਦੇ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਇੱਕ ਕਾਰ ਬੈਟਰੀ ਫੈਕਟਰੀ ਵਿਚ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿਚ ਦੋ ਵਾਰ ਅੱਗ ਲੱਗ ਗਈ ਸੀ। ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।