
ਪਾਕਿਸਤਾਨ ਵਿਚ ਬੈਲਜੀਅਮ ਦੇ ਅੰਬੈਸਡਰ ਫਿਲਿਪ ਬ੍ਰੋਂਚੇਨ ਨੇ ਅੱਜ ਅਪਣੇ ਵਫਦ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।
ਨਾਰੋਵਾਲ (ਬਾਬਰ ਜਲੰਧਰੀ): ਪਾਕਿਸਤਾਨ ਵਿਚ ਬੈਲਜੀਅਮ ਦੇ ਅੰਬੈਸਡਰ ਫਿਲਿਪ ਬ੍ਰੋਂਚੇਨ ਨੇ ਅੱਜ ਅਪਣੇ 3 ਮੈਂਬਰੀ ਵਫ਼ਦ ਨਾਲ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹਨਾਂ ਨੇ ਸੰਗਤਾਂ ਦੇ ਨਾਲ ਪੰਗਤ ਵਿਚ ਬੈਠ ਕੇ ਗੁਰੂ ਘਰ ਦਾ ਲੰਗਰ ਛਕਿਆ।
Ambassador of Belgium Philippe Bronchain visit Gurudwara Kartarpur Sahib
ਇਸ ਤੋਂ ਬਾਅਦ ਉਹਨਾਂ ਨੇ ਪਵਿੱਤਰ ਸਰੋਵਰ ਦੇ ਦਰਸ਼ਨ ਕੀਤੇ ਅਤੇ ਦਰਸ਼ਨ ਕਰਨ ਆਈਆਂ ਹੋਰ ਸੰਗਤਾਂ ਨਾਲ ਗੱਲਬਾਤ ਕੀਤੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪੀਐਮਯੂ ਅਤੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਰਮੇਸ਼ ਸਿੰਘ ਅਰੋੜਾ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।
Ambassador of Belgium Philippe Bronchain visit Gurudwara Kartarpur Sahib
ਇਸ ਦੌਰਾਨ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਾਰੋਵਾਲ ਦੇ ਡਿਪਟੀ ਕਮਿਸ਼ਨਰ ਨਬੀਲਾ ਇਰਫਾਨ ਨੇ ਵੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ।
Ambassador of Belgium Philippe Bronchain visit Gurudwara Kartarpur Sahib
ਹੋਰ ਜਾਣਕਾਰੀ ਸਾਂਝੀ ਕਰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਫਿਲਿਪ ਬ੍ਰੋਂਚੇਨ ਨੇ ਸੁਨੇਹਾ ਦਿੱਤਾ ਕਿ ਜਿੱਥੇ ਸ੍ਰੀ ਕਰਤਾਪੁਰ ਸਾਹਿਬ ਸਿੱਖਾਂ ਲਈ ਖ਼ਾਸ ਮਹੱਤਵ ਰੱਖਦਾ ਹੈ, ਉੱਥੇ ਹੀ ਇਹ ਪੂਰੀ ਦੁਨੀਆਂ ਨੂੰ ਭਾਈਚਾਰਕ ਸਾਂਝ, ਅਮਨ ਅਤੇ ਸ਼ਾਂਤੀ ਦਾ ਸੁਨੇਹਾ ਦਿੰਦਾ ਹੈ।
Ambassador of Belgium Philippe Bronchain visit Gurudwara Kartarpur Sahib
ਉਹਨਾਂ ਨੇ ਸਾਰਿਆਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ, ਜਿੱਥੇ ਉਹਨਾਂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਦਿੱਤਾ, ਦੇ ਦਰਸ਼ਨ ਜ਼ਰੂਰ ਕਰਨ।