Punjab News: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨ ਤੋਂ ਨਸ਼ਾ ਮੰਗਵਾਉਣ ਵਾਲੇ ਤਸਕਰ ਕਾਬੂ, ਕਰੋੜਾਂ ਦੀ ਹੈਰੋਇਨ ਬਰਾਮਦ 
Published : Dec 3, 2023, 11:35 am IST
Updated : Dec 3, 2023, 11:35 am IST
SHARE ARTICLE
File Photo
File Photo

ਕਾਰ ਸਵਾਰ ਅਤੇ ਡਰਾਈਵਰ ਅਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨਜ਼ਦੀਕ ਕਾਰ ਨੂੰ ਛੱਡ ਕੇ ਦੌੜਨ ਲਗੇ

Punjab News:ਤਰਨਤਾਰਨ : ਸੀ ਆਈ ਏ ਸਟਾਫ਼ ਤਰਨਤਾਰਨ ਦੀ ਪੁਲਿਸ ਨੇ  3 ਸਮਗਲਰਾਂ ਨੂੰ 3 ਕਿਲੋ 100 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਣੇ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। 

ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਜਦੋ ਅੰਮ੍ਰਿਤਸਰ ਰੋਡ ਭਿੱਖੀਵਿੰਡ ਵਿਖੇ ਮੌਜ਼ੂਦ ਸੀ ਤਾਂ ਅੰਮ੍ਰਿਤਸਰ ਵਲੋਂ ਇਕ ਸਵਿਫਟ ਡਿਜ਼ਾਇਰ ਕਾਰ ਆਉਂਦੀ ਨਜ਼ਰ ਆਈ, ਜਿਸ ਨੂੰ ਪੁਲਿਸ ਪਾਰਟੀ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਡਰਾਈਵਰ ਨੇ ਗੱਡੀ ਰੋਕਣ ਦੀ ਬਜਾਏ ਤੇਜ਼ ਰਫ਼ਤਾਰ ਨਾਲ  ਭਜਾ ਲਈ। ਜਿਸ ਤੋਂ ਬਾਅਦ ਕਾਰ ਸਵਾਰ ਅਤੇ ਡਰਾਈਵਰ ਅਨੰਦਪੁਰ ਸਤਿਸੰਗ ਭਵਨ ਭਿੱਖੀਵਿੰਡ ਨਜ਼ਦੀਕ ਕਾਰ ਨੂੰ ਛੱਡ ਕੇ ਦੌੜਨ ਲਗੇ।

ਇਸ ਦੌਰਾਨ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋ ਕੁਲ 3 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦ ਕਿ ਇਕ ਮੁਲਜ਼ਮ ਭਜਨ ਵਿਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਮੱਗਲਰ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵਿੰਦਰ ਸਿੰਘ ਜਗਬੀਰ ਸਿੰਘ ਉਰਫ ਜੱਗਾ ਪੁੱਤਰ ਕਾਬਲ ਸਿੰਘ ਅਤੇ ਕਾਰ ਡਰਾਈਵਰ ਹਰਪਾਲ ਸਿੰਘ ਪੁੱਤਰ ਹੰਸ ਸਿੰਘ ਸਾਰੇ ਵਾਸੀਆਨ
ਸਰਹੱਦੀ ਪਿੰਡ ਮਹਿੰਦੀਪੁਰ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ ਜਦ ਕਿ ਫ਼ਰਾਰ ਮੁਲਜ਼ਮ ਗੁਰਲਾਲ ਸਿੰਘ ਉਰਫ ਗੱਬਰ ਪੁੱਤਰ ਹੀਰਾ ਸਿੰਘ ਵਾਸੀ ਮੇਂਦੀਪੁਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿਤੀ ਗਈ ਹੈ।

ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸੰਬੰਧ ਬਣਾਉਂਦੇ ਹੋਏ ਹੈਰੋਇਨਾਂ ਦੀਆ ਖੇਪ ਮੰਗਵਾਉਂਦੇ ਸਨ ਜਿਸਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿਤੀ ਗਈ ਹੈ। ਇਸ ਮੌਕੇ ਤੇ ਸਥਾਨਕ ਐੱਸ. ਪੀ. ਮਨਿੰਦਰ ਸਿੰਘ, ਡੀ. ਐਸ. ਪੀ. ਡੀ ਅਰੁਣ ਸ਼ਰਮਾ ਸੀਆਈਏ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਹੋਰ ਮੁਲਾਜ਼ਮ ਮੌਜੂਦ ਸਨ। 

(For more news apart from Smugglers caught by Punjab police, stay tuned to Rozana Spokesman)

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement