ਜਾਣੋ ਕੀ ਹਨ ਨਨਕਾਣਾ ਸਾਹਿਬ ਦੇ ਤਾਜ਼ਾ ਹਾਲਾਤ, ਪੜ੍ਹੋ ਪੂਰੀ ਖ਼ਬਰ
Published : Jan 4, 2020, 3:36 pm IST
Updated : Jan 4, 2020, 3:42 pm IST
SHARE ARTICLE
Nankana sahib
Nankana sahib

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ।

ਲਾਹੌਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਅਤੇ ਸਿੱਖਾਂ ਦੇ ਪਵਿੱਤਰ ਅਸਥਾਨ ‘ਤੇ ਬੀਤੇ ਦਿਨੀਂ ਹੋਈ ਪੱਖਰਬਾਜ਼ੀ ਅਤੇ ਸਿੱਖਾਂ ਦੇ ਘਰਾਂ ‘ਤੇ ਹੋਏ ਹਮਲੇ ਤੋਂ ਬਾਅਦ ਸਿਰਫ ਪਾਕਿਸਤਾਨ ਹੀ ਨਹੀਂ ਬਲਕਿ ਦੁਨੀਆ ਭਰ ਵਿਚ ਵਸਦੇ ਸਿੱਖ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਨਨਕਾਣਾ ਸਾਹਿਬ ਵਿਚ ਵਾਪਰੀ ਇਸ ਘਟਨਾ ਤੋਂ ਬਾਅਨ ਸ਼ਨੀਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ।

Nankana Sahib Nankana Sahib

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਲੋਕਾਂ ਨੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਕਮੇਟੀ ਪ੍ਰਧਾਨ ਸਿਰਸਾ ਨੇ ਇਕ ਮੰਗ ਪੱਤਰ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੌਂਪਿਆ ਹੈ। ਮਨਜਿੰਦਰ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਵਿਚ ਜੋ ਵੀ ਵਾਪਰਿਆ ਉਹ ਬੇਹੱਦ ਨਿੰਦਣਯੋਗ ਹੈ ਤੇ ਪਾਕਿ ਪੀਐਮ ਦਾ ਮੂੰਹ ਬੰਦ ਰੱਖਣਾ ਵੀ ਨਿੰਦਣਯੋਗ ਹੈ।

SGPCSGPC

ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਇਸ ਘਟਨਾ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਇਸ ਹਮਲੇ ਤੋਂ ਬਾਅਦ ਗੁਰਦੁਆਰੇ ਦਾ ਜਾਇਜ਼ਾ ਲੈਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਾਰ ਮੈਂਬਰਾਂ ਦਾ ਵਫਦ ਨਨਕਾਣਾ ਸਾਹਿਬ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਨਕਾਣਾ ਸਾਹਿਬ ਦੇ ਸਥਾਨਕ ਨਿਵਾਸੀ ਨੇ ਦੱਸਿਆ ਕਿ ਸਥਾਨਕ ਸਿੱਖ ਅਬਾਦੀ ਵੱਲੋਂ ਨਨਕਾਣਾ ਸਾਹਿਬ ਵਿਖੇ ਵਾਪਰੀ ਘਟਨਾ ਸਬੰਧੀ ਬੈਠਕ ਕੀਤੀ ਜਾ ਰਹੀ ਹੈ।

Manjinder singh sirsaManjinder singh sirsa

ਉਹਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਦੁਆਰਾ ਜਨਮ ਸਥਾਨ 'ਤੇ ਪਥਰਾਅ ਕਰਨ ਵਾਲਿਆਂ ਖ਼ਿਲਾਫ਼ ਧਾਰਾ 295-ਸੀ ਦੇ ਤਹਿਤ ਈਸ਼ ਨਿੰਦਾ ਦਾ ਮੁਕੱਦਮਾ ਦਰਜ ਕੀਤਾ ਜਾਵੇ। ਦੱਸ ਦਈਏ ਕਿ ਇਹ ਸਾਰਾ ਮਾਮਲਾ ਇਕ ਸਿੱਖ ਲੜਕੀ ਜਗਜੀਤ ਕੌਰ ਪੁੱਤਰੀ ਗਿਆਨੀ ਭਗਵਾਨ ਸਿੰਘ ਵਲੋ ਇਸਲਾਮ ਕਬੂਲ ਕਰਨ ਤੋ ਬਾਅਦ ਪੈਦਾ ਹੋਇਆ ਹੈ।

SGPCSGPC

ਜਗਜੀਤ ਕੌਰ ਦਾ ਨਿਕਾਹ ਮੁਹੰਮਦ ਅਹਿਸਨ ਨਾਲ ਹੋਇਆ ਸੀ ਜਿਸ ਤੋ ਬਾਅਦ ਨਨਕਾਣਾ ਸਾਹਿਬ ਸਮੇਤ ਪੂਰੇ ਪਾਕਿਸਤਾਨ ਵਿਚ ਸਿੱਖਾਂ ਨੇ ਇਸ ਜਬਰੀ ਧਰਮ ਪਰਵਰਤਨ ਅਤੇ ਨਿਕਾਹ ਦੀ ਵਿਰੋਧਤਾ ਕੀਤੀ ਸੀ। ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈਆਂ ਵੀਡੀਓਜ਼ ਵਿਚ ਭੜਕੇ ਹੋਏ ਲੋਕ ਸਿੱਖ ਭਾਈਚਾਰੇ ਨੂੰ ਧਮਕੀਆਂ ਦਿੰਦੇ ਦਿਖਾਈ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਸਰਕਾਰ ਨੂੰ ਨਨਕਾਣਾ ਸਾਹਿਬ ਦਾ ਨਾਂ ਬਦਲ ਕੇ ਗੁਲਾਮ-ਏ-ਮੁਸਤਫ਼ਾ ਰੱਖਣ ਲਈ ਮਜ਼ਬੂਰ ਕਰਨਗੇ।

Gobind Singh LongowalGobind Singh Longowal

ਇਸ ਘਟਨਾ ਤੋਂ ਬਾਅਦ ਭਾਰਤ ਸਰਕਾਰ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ‘ਤੇ ਅਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਹਨਾਂ ਨੇ ਟਵੀਟ ਕੀਤਾ ਹੈ, "ਪਾਕਿਸਤਾਨ ਵਿੱਚ ਘੱਟ-ਗਿਣਤੀਆਂ 'ਤੇ ਅੱਤਿਆਚਾਰ ਸਚਾਈ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਅੱਜ ਦੇ ਹਮਲੇ ਨੇ ਇਸ ਦਾ ਭਿਆਨਕ ਚਿਹਰਾ ਦਿਖਾਇਆ ਹੈ।"

Harsimrat Kaur BadalHarsimrat Kaur Badal

"ਮੈਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੂੰ ਪੁੱਛਣਾ ਚਾਹੁੰਦੀ ਹਾਂ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਜਿਹੀਆਂ ਘੱਟ ਗਿਣਤੀਆਂ ਨੂੰ ਹੱਕ ਦੇਣ ਦੇ ਇਨਸਾਨੀਅਤ ਵਾਲੇ ਕਦਮ ਦਾ ਕਿਵੇਂ ਵਿਰੋਧ ਕਰ ਸਕਦੇ ਹਨ!" ਇਸੇ ਤਰ੍ਹਾਂ ਦੁਨੀਆਂ ਭਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਇਸ ਘਟਨਾ ਦੇ ਖਿਲਾਫ ਬਿਆਨ ਸਾਹਮਣੇ ਆ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement