ਪਥਰਾਅ ਤੋਂ ਬਾਅਦ ਬੋਲੀ ਪਾਕਿ ਸਰਕਾਰ ਗੁਰਦੁਆਰਾ ਨਨਕਾਣਾ ਸਾਹਿਬ ਸੁਰੱਖਿਅਤ
Published : Jan 4, 2020, 12:33 pm IST
Updated : Jan 4, 2020, 12:33 pm IST
SHARE ARTICLE
Nankana Sahib
Nankana Sahib

ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ...

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖਬਰਾਂ ਨੂੰ ਖਾਰਿਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਖਾਸ ਸਮੂਹ ਦੇ ਲੋਕਾਂ ਨੇ ਨੁਕਸਾਨ ਪਹੁੰਚਾਇਆ ਹੈ। ਗੁਰਦੁਆਰਾ ਜਨਮ ਸਥਾਨ ਦੇ ਨਾਮ ਨਾਲ ਮਸ਼ਹੂਰ ਗੁਰਦੁਆਰਾ ਨਨਕਾਣਾ ਸਾਹਿਬ ਸਿੱਖ ਧਰਮ ਦੇ ਲੋਕਾਂ ਲਈ ਬੇਹੱਦ ਪਵਿਤਰ ਥਾਂ ਹੈ ਕਿਉਂਕਿ ਇੱਥੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਦਾ ਜਨਮ ਹੋਇਆ ਸੀ।

Nankana Sahib Nankana Sahib

ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਰਾਤੀ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਰਾਜ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਕਿ ਉੱਥੇ ਦੋ ਮੁਸਲਮਾਨ ਸਮੂਹਾਂ ਦੇ ਵਿੱਚ ਕਿਸੇ ਛੋਟੀ ਘਟਨਾ ਨੂੰ ਲੈ ਕੇ ਝੜਪ ਹੋਈ ਸੀ ਜਿਸ ਵਿੱਚ ਤੁਰੰਤ ਕਾਰਵਾਈ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਬਿਲਕੁਲ ਸੁਰੱਖਿਅਤ ਹੈ ਅਤੇ ਇਸਨੂੰ ਕੋਈ ਨੁਕਸਾਨ ਨਹੀਂ ਪੁੱਜਿਆ।

Nankana SahibNankana Sahib

ਬਿਆਨ ਵਿੱਚ ਕਿਹਾ ਗਿਆ ਕਿ ਪਾਕਿਸਤਾਨ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਖਾਸ ਤੌਰ ‘ਤੇ ਸ਼ਰਧਾਲੂਆਂ ਨੂੰ ਸੁਰੱਖਿਆ ਉਪਲੱਬਧ ਕਰਾਉਣ ਲਈ ਬਚਨਬੱਧ ਹੈ। ਇੱਥੇ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿੱਚ, ਇੱਕਠੀ ਹੋਈ ਭੀੜ ਨੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਵਿੱਚ ਪੱਥਰਬਾਜੀ ਕੀਤੀ ਅਤੇ ਸਿੱਖਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

Imran KhanImran Khan

ਇਸ ਨਾਲ ਪਹਿਲੀ ਵਾਰ ਸ਼ਬਦ-ਕੀਰਤਨ ਰੱਦ ਹੋਇਆ। ਸ਼ੁੱਕਰਵਾਰ ਨੂੰ ਸੈਂਕੜੇ ਲੋਕਾਂ ਨੇ ਗੁਰਦੁਆਰੇ ਦਾ ਘਿਰਾਓ ਕੀਤਾ। ਦੱਸਿਆ ਜਾ ਰਿਹਾ ਹੈ ਕਿ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ।

Nankana SahibNankana Sahib

 ਜਿਨ੍ਹਾਂ ‘ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦਾ ਇਲਜ਼ਾਮ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ, ਪਰ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement