ਨਨਕਾਣਾ ਸਾਹਿਬ ਵਿਖੇ ਹੋਈ ਹਿੰਸਾ 'ਤੇ ਭਾਰਤ ਸਰਕਾਰ ਦਾ ਵੱਡਾ ਪ੍ਰਤੀਕਰਮ, ਕਿਹਾ...
Published : Jan 4, 2020, 8:53 am IST
Updated : Jan 4, 2020, 9:25 am IST
SHARE ARTICLE
File Photo
File Photo

ਰਾਣਾ ਮਨਸੂਰ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀਆਂ ਨੇ ਸਿੱਖਾਂ ਦੇ ਘਰਾਂ 'ਤੇ ਕੀਤੀ ਪੱਥਰਬਾਜ਼ੀ

ਨਵੀਂ ਦਿੱਲੀ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਹਿੰਸਾ ਦੀ ਭਾਰਤ ਸਰਕਾਰਕ ਨੇ ਸਖ਼ਤ ਨਿੰਦਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਸਰਕਾਰ ਨੂੰ ਨਨਕਾਣਾ ਸਾਹਿਬ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।

TweetTweet

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ''ਭਾਰਤ ਪਾਕਿਸਤਾਨ ਸਥਿਤ ਪਵਿੱਤਰ ਅਸਥਾਨ ਨਨਕਾਣਾ ਸਾਹਿਬ ਵਿਖੇ ਹੋ ਰਹੀ ਭੰਨਤੋੜ ਦੀ ਸਖ਼ਤ ਨਿਖੇਧੀ ਕਰਦਾ ਹੈ''। ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ ਕਿ ''ਭਾਰਤ ਸਰਕਾਰ ਪਾਕਿਸਤਾਨ ਨੂੰ ਸਿੱਖ ਕੌਮ ਦੀ ਸੁੱਰਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਾ ਹੈ''।

Gurudwara Nankana sahibGurudwara Nankana sahib

ਦਰਅਸਲ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ 'ਤੇ ਕੁੱਝ ਸ਼ਰਾਰਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ ਅਤੇ ਉੱਥੇ ਰਹਿੰਦੇ ਸਿੱਖਾ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਸ਼ਰਾਰਤੀਆਂ ਨੇ ਸਿੱਖਾ ਦੇ ਘਰਾਂ ਤੇ ਪੱਥਰ ਵੀ ਸੁੱਟੇ ਸਨ। ਦਰਅਸਲ ਇਨ੍ਹਾਂ ਹਿੰਸਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਰਾਣਾ ਮਨਸੂਰ ਕਰ ਰਿਹਾ ਸੀ। ਰਾਣਾ ਮਨਸੂਰ ਮਹੁੰਮਦ ਅਹਿਸਨ ਦਾ ਰਿਸ਼ਤੇਦਾਰ ਹੈ।

File PhotoFile Photo

ਮਹੁੰਮਦ ਅਹਿਸਨ ਉਹੀ ਵਿਅਕਤੀ ਹੈ ਜਿਸ ਨਾਲ ਕੁੱਝ ਸਮਾਂ ਪਹਿਲਾਂ ਸਿੱਖ ਲੜਕੀ ਜਗਜੀਤ ਕੌਰ ਦਾ ਦਾ ਨਿਕਾਹ ਹੋਇਆ ਸੀ ਅਤੇ ਆਰੋਪ ਇਹ ਲੱਗਿਆ ਸੀ ਕਿ ਨਿਕਾਹ ਜਬਰਦਸ਼ਤੀ ਧਰਮ ਤਬਦੀਲ ਕਰਕੇ ਕਰਾਇਆ ਗਿਆ ਸੀ ਜਿਸ ਕਰਕੇ ਕਾਫੀ ਵਿਵਾਦ ਵੀ ਹੋਇਆ ਸੀ।

File PhotoFile Photo

ਇਸ ਘਟਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਮਾਹੌਲ ਖਰਾਬ ਹੋਣ ਤੋਂ ਬਚਾਉਣ ਅਤੇ ਉੱਥੇ ਵਸਦੇ ਸਿੱਖਾਂ ਵਿਚ ਬਿਗਾਨਾਪਨ ਖਤਮ ਕਰਨ ਲਈ ਲੜਕੀ ਨੂੰ ਸ਼ੈਲਟਰ ਹੋਮ ਭੇਜ ਦਿੱਤਾ ਸੀ ਅਤੇ ਲੜਕੀ 'ਤੇ ਵਾਪਸ ਸਿੱਖ ਧਰਮ ਅਪਣਾਉਣ ਅਤੇ ਆਪਣੇ ਪਰਿਵਾਰ ਕੋਲ ਵਾਪਸ ਜਾਣ ਲਈ ਜ਼ੋਰ ਪਾ ਰਹੀ ਸੀ। ਜਿਸ ਦਾ ਵਿਰੋਧ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਨਨਕਾਣਾ ਸਾਹਿਬ ਵਿਖੇ ਹਿੰਸਾ ਕੀਤੀ ਅਤੇ ਨਨਕਾਣਾ ਸਾਹਿਬ ਦਾ ਨਾਮ ਬਦਲ ਕੇ ਗੁਲਾਮ ਏ ਮੁਸਤਫਾ ਰੱਖਣ ਦੀ ਵੀ ਚੇਤਾਵਨੀ ਦਿੱਤੀ।

File PhotoFile Photo

ਇਸ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨਨਕਾਣਾ ਸਾਹਿਬ ਅਤੇ ਉੱਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement