ਸ਼ਰਾਬੀ ਨੇ ਫਲਾਈਟ 'ਚ ਕੀਤਾ ਸ਼ਰਮਨਾਕ ਕਾਰਾ, ਬਿਜ਼ਨੈੱਸ ਕਲਾਸ 'ਚ ਬੈਠੀ ਔਰਤ 'ਤੇ ਕੀਤਾ ਪਿਸ਼ਾਬ, ਹੁਣ ਹੋਵੇਗੀ ਸਖਤ ਕਾਰਵਾਈ
Published : Jan 4, 2023, 12:11 pm IST
Updated : Jan 4, 2023, 12:11 pm IST
SHARE ARTICLE
Drunk did a shameful act in the flight, urinated on the woman sitting in the business class, now strict action will be taken.
Drunk did a shameful act in the flight, urinated on the woman sitting in the business class, now strict action will be taken.

ਹੁਣ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਅਤੇ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ

 

ਨਵੀਂ ਦਿੱਲੀ: ਏਅਰ ਇੰਡੀਆ ਦੀ ਫਲਾਈਟ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਤੋਂ ਦਿੱਲੀ ਆ ਰਹੀ ਫਲਾਈਟ 'ਚ ਸ਼ਰਾਬੀ ਵਿਅਕਤੀ ਨੇ 70 ਸਾਲਾ ਔਰਤ 'ਤੇ ਪਿਸ਼ਾਬ ਕਰ ਦਿੱਤਾ। ਹੁਣ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ ਅਤੇ ਏਅਰ ਇੰਡੀਆ ਨੇ ਇਸ ਮਾਮਲੇ ਵਿੱਚ ਨੋਟਿਸ ਲਿਆ ਹੈ। ਡੀਜੀਸੀਏ ਨੇ ਕਿਹਾ ਹੈ ਕਿ ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗ ਰਹੇ ਹਾਂ ਅਤੇ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਾਂਗੇ।

ਤੁਹਾਨੂੰ ਦੱਸ ਦੇਈਏ ਕਿ 26 ਨਵੰਬਰ 2022 ਨੂੰ ਏਅਰ ਇੰਡੀਆ ਦੀ ਬਿਜ਼ਨਸ ਕਲਾਸ ਵਿੱਚ ਇੱਕ ਸ਼ਰਾਬੀ ਪੁਰਸ਼ ਯਾਤਰੀ ਨੇ ਇੱਕ ਮਹਿਲਾ ਸਹਿ-ਯਾਤਰੀ ਉੱਤੇ ਪਿਸ਼ਾਬ ਕਰ ਦਿੱਤਾ ਸੀ। ਏਅਰ ਇੰਡੀਆ ਨੇ 26 ਨਵੰਬਰ ਨੂੰ ਵਾਪਰੀ ਇਸ ਘਟਨਾ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਫਲਾਈਟ ਜੇਐਫਕੇ (ਯੂਐਸ) ਤੋਂ ਦਿੱਲੀ ਜਾ ਰਹੀ ਸੀ।

ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਕਿਹਾ, "ਏਅਰ ਇੰਡੀਆ ਨੇ ਇਸ ਘਟਨਾ ਵਿੱਚ ਇੱਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਹੈ ਅਤੇ ਪੁਰਸ਼ ਯਾਤਰੀ ਨੂੰ 'ਨੋ-ਫਲਾਈ ਸੂਚੀ' ਵਿੱਚ ਪਾਉਣ ਦੀ ਸਿਫ਼ਾਰਸ਼ ਕੀਤੀ ਹੈ... ਮਾਮਲਾ ਸਰਕਾਰੀ ਕਮੇਟੀ ਦੇ ਅਧੀਨ ਹੈ ਅਤੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।"
 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement