America News: ਘਰ ਨੂੰ ਲੱਗੀ ਅੱਗ, ਜ਼ਿੰਦਾ ਸੜੇ 4 ਬੱਚੇ ਤੇ ਪਾਲਤੂ ਜਾਨਵਰ

By : GAGANDEEP

Published : Jan 4, 2024, 3:32 pm IST
Updated : Jan 4, 2024, 3:52 pm IST
SHARE ARTICLE
House fire, 4 children and pets burnt alive in America News in punjabi
House fire, 4 children and pets burnt alive in America News in punjabi

America News: 19 ਸਾਲਾ ਭੈਣ ਨੇ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਤੋਂ ਮਾਰੀ ਛਾਲ

House fire, 4 children and pets burnt alive in America News in punjabi : ਅਮਰੀਕਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਅੱਗ ਦੀ ਘਟਨਾ ਵਿੱਚ 4 ਬੱਚੇ ਸੜ ਕੇ ਮਰ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਰਾਤ ਅਮਰੀਕਾ ਦੇ ਉੱਤਰੀ ਕਨੈਕਟੀਕਟ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਘਰ ਦੇ ਚਾਰ ਬੱਚਿਆਂ ਦੀ ਝੁਲਸਣ ਕਾਰਨ ਮੌਤ ਹੋ ਗਈ। ਉਸ ਦੀ 19 ਸਾਲਾ ਭੈਣ ਨੇ ਆਪਣੀ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਹੇਠਾਂ ਛਾਲ ਮਾਰ ਦਿੱਤੀ।

ਇਹ ਵੀ ਪੜ੍ਹੋ: Khanna News: ਸ਼ਰਾਬੀ ASI ਨੇ ਮਚਾਇਆ ਹੰਗਾਮਾ, SHO ਨਾਲ ਕੀਤੀ ਬਦਸਲੂਕੀ, ਕੱਢੀਆਂ ਗਾਲ੍ਹਾਂ

ਬਚਾਅ ਕਾਰਜ ਲਈ ਫਾਇਰਫਾਈਟਰਜ਼ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਫਾਇਰ ਅਧਿਕਾਰੀ ਜੌਹਨ ਰੋਸ਼ੇ ਨੇ ਦੱਸਿਆ ਕਿ ਰਾਤ ਕਰੀਬ 10.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਊ ਅਮਲੇ ਪੰਜ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਏ। ਫਾਇਰਫਾਈਟਰਜ਼ ਅਤੇ ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਸੋਮਰਸ ਸ਼ਹਿਰ ਵਿੱਚ ਇਸ ਘਟਨਾ ਵਿੱਚ ਮਰਨ ਵਾਲੇ ਬੱਚਿਆਂ ਦੀ ਉਮਰ 5 ਤੋਂ 12 ਸਾਲ ਦੇ ਵਿਚਕਾਰ ਸੀ ਅਤੇ ਉਹ ਆਪਣੀ ਮਾਂ ਅਤੇ ਤਿੰਨ ਹੋਰ ਭੈਣਾਂ-ਭਰਾਵਾਂ ਨਾਲ ਸਾਂਝੇ ਘਰ ਵਿੱਚ ਰਹਿੰਦੇ ਸਨ।

ਇਹ ਵੀ ਪੜ੍ਹੋ: Punjab News: ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਟਾਊਨ ਫਸਟ ਸਿਲੈਕਟਮੈਨ ਟਿਮ ਕੀਨੀ ਨੇ ਕਿਹਾ ਕਿ ਘਟਨਾ ਦੇ ਸਮੇਂ ਬੱਚਿਆਂ ਦੀ ਮਾਂ ਘਰ ਨਹੀਂ ਸੀ ਅਤੇ ਉਸ ਦੀ 19 ਸਾਲਾ ਧੀ, ਜੋ ਉਨ੍ਹਾਂ ਦੀ ਦੇਖਭਾਲ ਕਰ ਰਹੀ ਸੀ, ਨੇ ਆਪਣੀ ਜਾਨ ਬਚਾਉਣ ਲਈ ਦੂਜੀ ਮੰਜ਼ਿਲ ਦੀ ਖਿੜਕੀ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਜ ਅਤੇ ਸਥਾਨਕ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਘਟਨਾ ਵਿੱਚ ਘਰ ਦੇ ਕੁਝ ਪਾਲਤੂ ਜਾਨਵਰਾਂ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ 19 ਸਾਲਾ ਧੀ ਅਤੇ ਉਸ ਦੇ ਦੋ ਭੈਣ-ਭਰਾ ਸਹੀ ਸਲਾਮਤ ਬਚ ਨਿਕਲੇ ਹਨ, ਜਿਨ੍ਹਾਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਫਾਇਰ ਫਾਈਟਰ ਨੂੰ ਵੀ ਸੱਟ ਲੱਗੀ ਹੈ ਅਤੇ ਉਸ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਘਰ ਦੇ ਦੂਜੇ ਹਿੱਸਿਆਂ ਵਿੱਚ ਰਹਿਣ ਵਾਲੇ ਲੋਕ ਸੁਰੱਖਿਅਤ ਹਨ।

For more news apart from House fire, 4 children and pets burnt alive in America News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement