ਬੱਚਿਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 4 ਬੱਚਿਆਂ ਸਣੇ 7 ਦੀ ਮੌਤ
Published : Feb 4, 2019, 4:08 pm IST
Updated : Feb 4, 2019, 4:08 pm IST
SHARE ARTICLE
School Bus Accident (Russia)
School Bus Accident (Russia)

ਰੂਸ ਦੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਹੈ ਕਿ ਮਾਸਕੋ ਦੇ ਦਖਣ 'ਚ ਵਾਪਰੇ ਇਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ.....

ਮਾਸਕੋ : ਰੂਸ ਦੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿਤੀ ਹੈ ਕਿ ਮਾਸਕੋ ਦੇ ਦਖਣ 'ਚ ਵਾਪਰੇ ਇਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ ਚਾਰ ਬੱਚੇ ਸ਼ਾਮਲ ਸਨ। ਕਾਲੁਗਾ ਇਲਾਕੇ ਦੀ ਪੁਲਿਸ ਨੇ ਕਿਹਾ ਕਿ ਐਤਵਾਰ ਨੂੰ ਇਕ ਬੱਸ, ਜਿਸ 'ਚ 48 ਲੋਕ ਸਵਾਰ ਸਨ, ਮਾਸਕੋ ਤੋਂ 190 ਕਿਲੋਮੀਟਰ ਦਖਣ 'ਚ ਹਾਦਸੇ ਦੀ ਸ਼ਿਕਾਰ ਹੋ ਗਈ। ਹਾਦਸੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਜਾਰੀ ਫੁਟੇਜ 'ਚ ਬੱਸ ਬਰਫ਼ ਨਾਲ ਭਰੀ ਸੜਕ ਤੇ ਹਾਦਸੇ ਦੀ ਸ਼ਿਕਾਰ ਹੋਈ ਦਿਖ ਰਹੀ ਹੈ। ਇਕ ਪੱਤਰਕਾਰ ਏਜੰਸੀ ਨੇ ਦਸਿਆ ਕਿ ਬੱਸ ਕਾਲੁਗਾ 'ਚ ਹੋ ਰਹੇ ਇਕ ਡਾਂਸ ਮੁਕਾਬਲੇ ਲਈ ਬੱਚਿਆਂ ਨੂੰ ਲਿਜਾ ਰਹੀ ਸੀ।(ਪੀਟੀਆਈ)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement