ਹਜ਼ਾਰਾਂ ਫੁੱਟ ਦੀ ਉਚਾਈ ‘ਤੇ ਮਹਿਲਾ ਨੇ ਦਿੱਤਾ ਬੱਚੇ ਨੂੰ ਜਨਮ
Published : Feb 4, 2020, 11:51 am IST
Updated : Feb 4, 2020, 11:51 am IST
SHARE ARTICLE
Photo
Photo

ਕੋਲਕਾਤਾ ਵਿਚ ਹੋਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ: ਓਮਾਨ ਤੋਂ ਦੋਹਾ ਜਾ  ਰਹੀ ਫਲਾਈਟ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਥਾਈਲੈਂਡ ਦੀ ਇਕ ਗਰਭਵਤੀ ਔਰਤ ਨੂੰ ਦਰਦ ਸ਼ੁਰੂ ਹੋ ਗਿਆ ਅਤੇ ਕੁਝ ਦੇਰ ਬਾਅਦ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ। ਇਸ ਤੋਂ ਤੁਰੰਤ ਬਾਅਦ ਕਤਰ ਏਅਰਲਾਈਨ ਦੇ ਜਹਾਜ਼ ਦੀ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਾਈ ਗਈ।

PhotoPhoto

ਅਧਿਕਾਰੀਆਂ ਅਨੁਸਾਰ ਥਾਈਲੈਂਡ ਦੀ ਰਹਿਣ ਵਾਲੀ 23 ਸਾਲਾ ਗਰਭਵਤੀ ਔਰਤ ਨੂੰ ਜਹਾਜ਼ ਵਿਚ ਹੀ ਦਰਦ ਸ਼ੁਰੂ ਹੋ ਗਿਆ। ਉਸ ਦੇ ਸਾਥੀਆਂ ਨੇ ਕੈਬਿਨ ਕਰੂ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਜਹਾਜ਼ ਵਿਚ ਸਵਾਰ ਯਾਤਰੀਆਂ ਦੀ ਮਦਦ ਨਾਲ ਔਰਤ ਦੀ ਡਿਲੀਵਰੀ ਕਰਵਾਈ ਗਈ।

PhotoPhoto

ਪਾਇਲਟਸ ਨੇ ਏਟੀਸੀ ਨੂੰ ਬੱਚੇ ਦੇ ਜਨਮ ਦੀ ਜਾਣਕਾਰੀ ਦਿੱਤੀ। ਏਟੀਸੀ ਦੀ ਇਜਾਜ਼ਤ ਤੋਂ ਬਾਅਦ ਮੰਗਲਵਾਰ ਸਵੇਰੇ ਕਰੀਬ ਸਵਾ 3 ਵਜੇ ਕੋਲਕਾਤਾ ਦੇ ਏਅਰਪੋਰਟ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

PhotoPhoto

ਅਧਿਕਾਰੀਆਂ ਨੇ ਦੱਸਿਆ ਕਿ ਲੈਂਡਿੰਗ ਤੋਂ ਬਾਅਦ ਮਹਿਲਾ ਯਾਤਰੀ ਅਤੇ ਉਸ ਦੇ ਬੱਚੇ ਨੂੰ ਇਕ ਨਿੱਜੀ ਹਸਪਤਾਲ ਵਿਚ ਸ਼ਿਫਟ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਮਾਂ ਅਤੇ ਬੱਚੇ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਦੋਵੇਂ ਡਾਕਟਰਾਂ ਦੀ ਨਿਗਰਾਨੀ ਵਿਚ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement