
ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਤੇ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਵਾਤਾਵਰਣ ਕਾਰਕੁਨ ਗਰੇਟਾ ਥਨਬਰਗ ਖਿਲਾਫ ਐਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਭੜਕਾਉ ਟਵੀਟ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਗਰੇਟਾ ਥਨਬਰਗ ਨੇ ਐਫਆਈਆਰ ਦਰਜ ਕਰਨ ਤੋਂ ਬਾਅਦ ਮੁੜ ਜਵਾਬ ਦਿੱਤਾ ਹੈ।
greta
ਗਰੇਟਾ ਥਨਬਰਗ ਦਾ ਟਵੀਟ
ਇਸ 'ਚ ਉਸ ਨੇ ਸਾਫ਼ ਕੀਤਾ ਹੈ,' ਉਹ ਕਿਸੇ ਧਮਕੀ ਤੋਂ ਡਰਨ ਵਾਲੀ ਨਹੀਂ ਤੇ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਸ ਨੇ ਸਪਸ਼ਟ ਕਿਹਾ ਹੈ ਕਿ ਉਹ ਨਫਰਤ ਤੇ ਧਮਕੀਆਂ ਨਾਲ ਆਪਣੇ ਸਟੈਂਡ ਤੋਂ ਨਹੀਂ ਬਦਲੇਗੀ।' ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੌਪ ਸਟਾਰ ਰਿਹਾਨਾ ਤੋਂ ਇਲਾਵਾ ਗਰੇਟਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਕ ਟਵੀਟ ਕੀਤਾ ਸੀ। ਇਸ ਮਗਰੋਂ ਇਹ ਮਾਮਲਾ ਕੌਮਾਂਤਰੀ ਪੱਧਰ 'ਤੇ ਛਾ ਗਿਆ ਸੀ।