
ਅਮਰੀਕਾ ਨੇ ਕੀਤਾ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਚਲਦਿਆਂ ਅਮਰੀਕਾ ਨੇ ਭਾਰਤ ਦੇ ਨਵੇਂ ਖੇਤੀ ਕਾਨੂੰਨਾਂ ‘ਤੇ ਅਪਣੀ ਪ੍ਰਤੀਕਿਰਿਆ ਦਿੱਤੀ ਹੈ। ਅਮਰੀਕਾ ਨੇ ਖੇਤੀ ਕਾਨੂੰਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸ਼ਾਂਤਮਈ ਵਿਰੋਧ ਨੂੰ ਲੋਕਤੰਤਰ ਦੀ ਪਛਾਣ ਮੰਨਿਆ ਜਾਂਦਾ ਹੈ। ਅਜਿਹੇ ਵਿਚ ਖੇਤੀ ਕਾਨੂੰਨਾਂ ਨੂੰ ਲੈ ਕੇ ਹੋਏ ਮਤਭੇਦਾਂ ਨੂੰ ਗੱਲਬਾਤ ਜ਼ਰੀਏ ਹੱਲ਼ ਕਰਨਾ ਚਾਹੀਦਾ ਹੈ।
United States of America
ਖੇਤੀ ਕਾਨੂੰਨਾਂ 'ਤੇ ਬਾਇਡਨ ਪ੍ਰਸ਼ਾਸਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਇਸ ਕਦਮ ਦਾ ਸਵਾਗਤ ਕਰਦੇ ਹਨ। ਇਹ ਕਾਨੂੰਨ ਦੁਨੀਆਂ ਵਿਚ ਭਾਰਤੀ ਬਾਜ਼ਾਰਾਂ ਦੀ ਕੁਸ਼ਲਤਾ ਵਧਾਉਣਗੇ ਅਤੇ ਨਿੱਜੀ ਖੇਤਰ ਵਿਚ ਵਧੇਰੇ ਨਿਵੇਸ਼ ਨੂੰ ਆਕਰਸ਼ਤ ਕਰਨਗੇ।
Farmers Protest
ਖੇਤੀ ਕਾਨੂੰਨਾਂ ਦੀ ਹਮਾਇਤ ਕਰਦਿਆਂ ਅਮਰੀਕੀ ਵਿਦੇਸ਼ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਸ਼ਾਂਤਮਈ ਪ੍ਰਦਰਸ਼ਨਾਂ ਦਾ ਸਮਰਥਨ ਕੀਤਾ ਹੈ। ਸੂਚਨਾ ਦੇ ਜ਼ਰੀਏ ਅਤੇ ਇੰਟਰਨੈੱਟ ਦੀ ਪਹੁੰਚ ਹੋਣਾ ਪ੍ਰਗਟਾਵੇ ਦੀ ਅਜ਼ਾਦੀ ਹੈ, ਜੋ ਕਿ ਲੋਕਤੰਤਰ ਦੀ ਪਛਾਣ ਹੁੰਦੇ ਹਨ।
Supreme Court
ਦੱਸ ਦਈਏ ਕਿ ਅਮਰੀਕੀ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਅਮਰੀਕੀ ਪੌਪ ਸਟਾਰ ਰਿਹਾਨਾ ਦੇ ਟਵੀਟ ਤੋਂ ਬਾਅਦ ਕੌਮਾਂਤਰੀ ਹਸਤੀਆਂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ।