
ਜ਼ਖਮੀਆਂ 'ਚੋਂ 10 ਦੀ ਹਾਲਤ ਦੱਸੀ ਜਾ ਰਹੀ ਹੈ ਗੰਭੀਰ
ਪੇਸ਼ਾਵਰ : ਪਾਕਿਸਤਾਨ ਦੇ ਪੇਸ਼ਾਵਰ 'ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਹਮਲੇ 'ਚ ਲਗਭਗ 30 ਸ਼ਰਧਾਲੂ ਮਾਰੇ ਗਏ। ਇਸ ਦੇ ਨਾਲ ਹੀ 50 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ।
blast
ਇਹ ਧਮਾਕਾ ਪੇਸ਼ਾਵਰ ਦੇ ਕੋਚਾ ਰਿਸਾਲਦਾਰ ਇਲਾਕੇ ਦੇ ਕਿੱਸਾ ਖਵਾਨੀ ਬਾਜ਼ਾਰ ਦੀ ਇੱਕ ਮਸਜਿਦ ਵਿੱਚ ਹੋਇਆ।ਪੇਸ਼ਾਵਰ ਪੁਲਿਸ ਮੁਤਾਬਕ ਦੋ ਹਮਲਾਵਰਾਂ ਨੇ ਸ਼ਹਿਰ ਦੇ ਕਿੱਸਾ ਖਵਾਨੀ ਬਾਜ਼ਾਰ ਵਿਚ ਸਥਿਤ ਮਸਜਿਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਥੇ ਖੜ੍ਹੇ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਹੈ।
Blast
ਹਮਲੇ ਤੋਂ ਬਾਅਦ ਮਸਜਿਦ 'ਚ ਧਮਾਕਾ ਹੋਇਆ ਹੈ। ਬਚਾਅ ਟੀਮ ਜ਼ਖਮੀਆਂ ਨੂੰ ਇੱਥੋਂ ਦੇ ਲੇਡੀ ਰੀਡਿੰਗ ਹਸਪਤਾਲ ਲਿਜਾ ਰਹੀ ਹੈ। ਸਥਾਨਕ ਲੋਕਾਂ ਨੇ ਵੀ ਆਪਣੇ ਮੋਟਰਸਾਈਕਲਾਂ ਅਤੇ ਕਾਰਾਂ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਅਤੇ ਸੁਰੱਖਿਆ ਟੀਮਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਲੇਡੀ ਰੀਡਿੰਗ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਜ਼ਖਮੀਆਂ 'ਚੋਂ 10 ਦੀ ਹਾਲਤ ਅਜੇ ਵੀ ਗੰਭੀਰ ਹੈ।