
ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦੇ ਚਲਦਿਆਂ ਦੋਵੇਂ ਦੇਸ਼ਾਂ ਦੇ ਨੁਮਾਇੰਦੀਆਂ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਹੋਈ।
ਕੀਵ: ਰੂਸ ਅਤੇ ਯੂਕਰੇਨ ਵਿਚਾਲੇ ਜਾਰੀ ਜੰਗ ਦੇ ਚਲਦਿਆਂ ਦੋਵੇਂ ਦੇਸ਼ਾਂ ਦੇ ਨੁਮਾਇੰਦੀਆਂ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਹੋਈ। ਇਸ ਦੌਰਾਨ ਰੂਸ ਨਾਲ ਗੱਲਬਾਤ ਕਰ ਰਹੇ ਯੂਕਰੇਨੀ ਪ੍ਰਤੀਨਿਧੀ ਮੰਡਲ ਦੇ ਇਕ ਮੈਂਬਰ ਨੇ ਕਿਹਾ ਕਿ ਦੋਵੇਂ ਧਿਰਾਂ ਨਾਗਰਿਕਾਂ ਨੂੰ ਕੱਢਣ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਸੁਰੱਖਿਅਤ ਲਾਂਘਾ ਬਣਾਉਣ ਲਈ ਇਕ ਅਸਥਾਈ ਸਮਝੌਤੇ 'ਤੇ ਪਹੁੰਚ ਗਈਆਂ ਹਨ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਦੇ ਸਲਾਹਕਾਰ ਮਿਖਾਈਲੋ ਪੋਡੋਲੀਕ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਇਕ ਸ਼ੁਰੂਆਤੀ ਸਮਝੌਤੇ 'ਤੇ ਪਹੁੰਚ ਗਏ ਹਨ ਕਿ ਉਹਨਾਂ ਖੇਤਰਾਂ ਵਿਚ ਜੰਗਬੰਦੀ ਲਾਗੂ ਕੀਤੀ ਜਾਵੇਗੀ ਜਿੱਥੇ ਸੁਰੱਖਿਅਤ ਲਾਂਘੇ ਬਣਾਏ ਗਏ ਹਨ। ਉਹਨਾਂ ਨੇ ਵੀਰਵਾਰ ਨੂੰ ਪੋਲੈਂਡ ਸਰਹੱਦ ਨੇੜੇ ਬੇਲਾਰੂਸ ਵਿਚ ਹੋਈ ਗੱਲਬਾਤ ਵਿਚ ਹਿੱਸਾ ਲਿਆ ਸੀ।