30 ਲੋਕ ਗੰਭੀਰ ਜਖਮੀ
ਯੰਗੂਨ: ਮਿਆਂਮਾਰ ਦੇ ਹਾਈਵੇਅ 'ਤੇ ਸ਼ਨੀਵਾਰ ਨੂੰ ਇਕ ਯਾਤਰੀ ਬੱਸ ਪਲਟ ਗਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਯੰਗੂਨ-ਮੰਡਲੇ ਹਾਈਵੇਅ 'ਤੇ ਸਵੇਰੇ ਕਰੀਬ 5:30 ਵਜੇ ਬੱਸ ਚਾਲਕ ਨੇ ਬੱਸ 'ਤੇ ਕੰਟਰੋਲ ਗੁਆ ਬੈਠਾ, ਜਿਸ ਤੋਂ ਬਾਅਦ ਬੱਸ ਪਲਟ ਗਈ। ਹਾਦਸੇ 'ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਟੀਈਆਰਟੀ (ਟੰਗੂ ਐਮਰਜੈਂਸੀ ਬਚਾਅ) ਦੇ ਚੇਅਰਮੈਨ ਯੂ ਮਿਨ ਥੂ ਨੇ ਸਮਾਚਾਰ ਏਜੰਸੀ ਸ਼ਿਨਹੂਆ ਨੂੰ ਦੱਸਿਆ ਕਿ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਵਿੱਚ ਗੰਭੀਰ ਹਾਲਤ ਵਾਲੇ ਲੋਕ ਸ਼ਾਮਲ ਹਨ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਐਮਰਜੈਂਸੀ ਮਰੀਜ਼ਾਂ ਨੂੰ ਨਏ ਪਾਈ ਤਾਵ ਹਸਪਤਾਲ ਵਿੱਚ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ, ਜਿਸ ਦੀ ਹਾਲਤ ਗੰਭੀਰ ਹੈ।