
ਟਰੰਪ ਦੇ ਇਸ ਫ਼ੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਤਣਾਅ ਹੋਰ ਵਧੇਗਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਮੈਕਸੀਕੋ ਅਤੇ ਕੈਨੇਡਾ ਤੋਂ ਦਰਾਮਦ 'ਤੇ 25 ਫ਼ੀ ਸਦੀ ਟੈਰਿਫ਼ ਮੰਗਲਵਾਰ ਤੋਂ ਲਾਗੂ ਹੋ ਜਾਵੇਗਾ। ਟਰੰਪ ਦੇ ਇਸ ਫ਼ੈਸਲੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਲੈ ਕੇ ਤਣਾਅ ਹੋਰ ਵਧੇਗਾ।
ਟੈਰਿਫ਼ ਦਾ ਉਦੇਸ਼ ਫੈਂਟਾਨਿਲ ਦੀ ਤਸਕਰੀ, ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਦੋਵਾਂ ਦੇਸ਼ਾਂ ਨਾਲ ਅਮਰੀਕਾ ਦੇ ਵਪਾਰ ਅਸੰਤੁਲਨ ਵਰਗੇ ਮੁੱਦਿਆਂ ਨੂੰ ਹੱਲ ਕਰਨਾ ਹੈ।
ਟਰੰਪ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਟੈਰਿਫ਼ ਦਾ ਉਦੇਸ਼ ਅਮਰੀਕੀ ਨਿਰਮਾਣ ਨੂੰ ਉਤਸ਼ਾਹਿਤ ਕਰਨਾ ਅਤੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ। ਅਮਰੀਕਾ ਦੇ ਇਸ ਫ਼ੈਸਲੇ ਦੇ ਜਵਾਬ ਵਿੱਚ ਕੈਨੇਡਾ ਅਤੇ ਮੈਕਸੀਕੋ ਨੇ ਜਵਾਬੀ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।
ਕੈਨੇਡਾ ਨੇ 30 ਬਿਲੀਅਨ ਡਾਲਰ ਦੇ ਅਮਰੀਕੀ ਸਮਾਨ 'ਤੇ ਟੈਰਿਫ਼ ਲਗਾਉਣ ਦੀ ਧਮਕੀ ਦਿੱਤੀ ਹੈ। ਇਸ ਦੇ ਬਾਵਜੂਦ ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਅਮਰੀਕੀ ਅਰਥਵਿਵਸਥਾ ਅਤੇ ਨਿਰਮਾਣ ਖੇਤਰ ਨੂੰ ਮਜ਼ਬੂਤ ਕਰਨ ਲਈ ਟੈਰਿਫ਼ ਜ਼ਰੂਰੀ ਹਨ।