ਕੈਨੇਡਾ 'ਚ 3 ਭਾਰਤੀ ਚੜ੍ਹੇ ਪੁਲਿਸ ਅੜਿੱਕੇ ,ਕਰ ਦਿੱਤਾ ਵੱਡਾ ਕਾਂਡ, ਚੌਥਾ ਹਾਲੇ ਵੀ ਫਰਾਰ
Published : Apr 4, 2024, 12:41 pm IST
Updated : Apr 4, 2024, 12:42 pm IST
SHARE ARTICLE
Canada
Canada

ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ 3 ਭਾਰਤੀ ਗ੍ਰਿਫ਼ਤਾਰ, ਚੌਥਾ ਹਾਲੇ ਵੀ ਫਰਾਰ

Brampton News : ਕੈਨੇਡਾ 'ਚ ਵੀ ਗੁੰਡਾਗਰਦੀ ਦੀਆਂ ਘਟਨਾਵਾਂ ਦਿਨੋਂ -ਦਿਨ ਵੱਧਦੀਆਂ ਜਾ ਰਹੀਆਂ ਹਨ। ਦਰਅਸਲ 'ਚ ਕੈਨੇਡਾ ਦੇ ਬਰੈਂਪਟਨ ਵਿੱਚ ਪਿਛਲੇ ਹਫ਼ਤੇ ਦਿਨ-ਦਿਹਾੜੇ ਹੋਈ ਗੁੰਡਾਗਰਦੀ ਦੀ ਇੱਕ ਘਟਨਾ ਵਿੱਚ ਸ਼ਾਮਲ 3 ਭਾਰਤੀਆਂ ਨੂੰ ਪੀਲ ਰੀਜਨਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਚੌਥਾ ਸ਼ੱਕੀ ਹਾਲੇ ਵੀ ਫਰਾਰ ਦੱਸਿਆ ਜਾ ਰਿਹਾ ਹੈ ,ਜਿਸ ਦੀ ਕੈਨੇਡਾ ਪੁਲਿਸ ਭਾਲ ਕਰ ਰਹੀ ਹੈ। 

 

ਗ੍ਰਿਫ਼ਤਾਰ ਕੀਤੇ ਸ਼ੱਕੀਆਂ ਦੀ ਪਛਾਣ 23 ਸਾਲ ਦੇ ਰਮਨਪ੍ਰੀਤ ਮਸੀਹ, 28 ਸਾਲ ਦੇ ਆਕਾਸ਼ਦੀਪ ਸਿੰਘ ਅਤੇ 28 ਸਾਲ ਦੇ ਸੌਰਵ ਵਜੋਂ ਕੀਤੀ ਗਈ ਹੈ। ਪੁਲਿਸ ਹੁਣ ਚੌਥੇ ਸ਼ੱਕੀ ਦੀ ਭਾਲ ਕਰ ਰਹੀ ਹੈ ,ਜਿਸ ਦਾ ਕੱਦ 6 ਫੁੱਟ ਹੈ ਅਤੇ ਵਾਰਦਾਤ ਵੇਲੇ ਉਸ ਨੇ ‘ਜੌਰਡਨ 33’ ਅੱਖਰਾਂ ਵਾਲੀ ਸਵੈਟ ਸ਼ਰਟ ਪਹਿਨੀ ਹੋਈ ਸੀ।  ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਦੱਸਿਆ ਕਿਹਾ ਕਿ 4 ਸ਼ੱਕੀਆਂ ਵਿਚੋਂ 3 ਨੇ ਪੁਲਿਸ ਅੱਗੇ ਸਰੰਡਰ ਕਰ ਦਿਤਾ ਹੈ।


ਪੁਲਿਸ ਨੇ ਦੱਸਿਆ ਕਿ ਇਕ ਘਟਨਾ ਵਿਚ ਪੀੜਤ ਦਾ 4 ਨੌਜਵਾਨਾਂ ਨਾਲ ਸਾਹਮਣਾ ਹੋਇਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਧਮਕੀਆਂ ਦਿੰਦੇ ਹੋਏ ਉਨ੍ਹਾਂ ਦੀ ਕਾਰ ਨੂੰ ਨੁਕਸਾਨ ਪਹੁੰਚਾਇਆ ਸੀ। ਇਹ ਸਾਰੀ ਘਟਨਾ ਕੈਮਰੇ ਵਿਚ ਕੈਦ ਹੋ ਗਈ ਸੀ, ਜਿਸ ਨੂੰ ਬਾਅਦ ਵਿਚ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਗਿਆ ਸੀ। 

 

ਪੀਲ ਰੀਜਨਲ ਪੁਲਸ ਦਾ ਕਹਿਣਾ ਹੈ ਕਿ ਪੀੜਤ ਗੌਰਵ ਛਾਬੜਾ 27 ਮਾਰਚ ਦੀ ਸ਼ਾਮ ਕਰੀਬ 7:20 ਵਜੇ ਈਗਲਰਿਜ ਡਰਾਈਵ ਨੇੜੇ ਟੋਰਬਰਾਮ ਰੋਡ 'ਤੇ ਗੱਡੀ ਚਲਾ ਰਿਹਾ ਸੀ, ਜਦੋਂ 4 ਸ਼ੱਕੀਆਂ ਨੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਪੀੜਤ ਦੀ ਕਾਰ ਨੂੰ ਘੇਰ ਲਿਆ ਅਤੇ ਧਮਕਾਉਂਦੇ ਹੋਏ ਉਸ ਦੀ ਕਾਰ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਦੌਰਾਨ ਕਾਰ ਵਿਚ ਗੌਰਵ ਨਾਲ ਉਸ ਦੀ ਪਤਨੀ ਅਤੇ ਦੋਸਤ ਸਵਾਰ ਸਨ। 

Location: Canada, Ontario, Brampton

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement