ਈਰਾਨ : ਭੂਚਾਲ 'ਚ ਮ੍ਰਿਤਕਾਂ ਦੀ ਗਿਣਤੀ 105 ਹੋਈ
Published : May 4, 2018, 1:13 pm IST
Updated : May 4, 2018, 1:13 pm IST
SHARE ARTICLE
EarthQuake in Iran
EarthQuake in Iran

ਭੂਚਾਲ ਦਾ ਕੇਂਦਰ 30.834 ਡਿਗਰੀ ਉਤਰੀ ਵਿਥਕਾਰ ਅਤੇ 51.559 ਡਿਗਰੀ ਪੂਰਬੀ ਲੰਬਕਾਰ 'ਚ 8 ਕਿਲੋਮੀਟਰ ਦੀ ਡੂੰਘਾਈ ਵਿਚ ਦਰਜ ਕੀਤਾ ਗਿਆ।

ਤਹਿਰਾਨ, 3 ਮਈ : ਦਖਣੀ ਈਰਾਨ ਦੇ ਪਰਬਤੀ ਖੇਤਰ 'ਚ ਬੁਧਵਾਰ ਨੂੰ ਆਏ 5.2 ਤੀਬਰਤਾ ਦੇ ਭੂਚਾਲ ਨਾਲ ਜ਼ਖ਼ਮੀ ਹੋਣ ਵਾਲਿਆਂ ਦੀ ਗਿਣਤੀ 31 ਤੋਂ ਵੱਧ ਕੇ 105 ਹੋ ਗਈ ਹੈ। ਸਮਾਚਾਰ ਏਜੰਸੀ 'ਸਿੰਹੁਆ' ਮੁਤਾਬਕ ਭੂਚਾਲ ਦਾ ਕੇਂਦਰ 30.834 ਡਿਗਰੀ ਉਤਰੀ ਵਿਥਕਾਰ ਅਤੇ 51.559 ਡਿਗਰੀ ਪੂਰਬੀ ਲੰਬਕਾਰ 'ਚ 8 ਕਿਲੋਮੀਟਰ ਦੀ ਡੂੰਘਾਈ ਵਿਚ ਦਰਜ ਕੀਤਾ ਗਿਆ। ਦਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਆਉਣ ਨਾਲ ਬਿਜਲੀ ਸਪਲਾਈ ਅਤੇ ਸੰਚਾਰ ਵਿਵਸਥਾ ਪ੍ਰਭਾਵਤ ਵੀ ਹੋਈ ਸੀ। ਭੂਚਾਲ ਦੇ ਝਟਕਿਆਂ ਤੋਂ ਬਾਅਦ ਲੋਕ ਡਰ ਕੇ ਸੜਕਾਂ 'ਤੇ ਨਿਕਲ ਆਏ ਸਨ। ਉਥੇ ਹੀ ਸੜਕਾਂ 'ਤੇ ਗਸ਼ਤ ਕਰ ਰਹੇ ਫ਼ਾਇਰ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਘਰਾਂ ਅੰਦਰ ਜਾਣ ਤੋਂ ਬਚਣ ਦੀ ਹਿਦਾਇਤ ਦਿੰਦੇ ਹੋਏ ਨਜ਼ਰ ਆਏ।

EarthQuake in IranEarthQuake in Iran

ਦਸਿਆ ਜਾ ਰਿਹਾ ਹੈ ਕਿ ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਕਈ ਇਮਾਰਤਾਂ ਦੀਆਂ ਕੰਧਾਂ 'ਚ ਤ੍ਰੇੜਾਂ ਪੈ ਗਈਆਂ ਹਨ।ਦੱਸਣਯੋਗ ਹੈ ਕਿ ਈਰਾਨ ਵਿਚ ਅਕਸਰ ਭੂਚਾਲ ਆਉਂਦੇ ਰਹਿੰਦੇ ਹਨ। ਪਿਛਲੇ ਸਾਲ ਨਵੰਬਰ ਵਿਚ ਪਛਮੀ ਈਰਾਨ ਵਿਚ 7.2 ਤੀਬਰਤਾ ਦਾ ਭੂਚਾਲ ਆਇਆ ਸੀ। ਉਸ 'ਚ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ 2003 ਵਿਚ ਆਏ 6.6 ਤੀਬਰਤਾ ਦੇ ਭੂਚਾਲ ਵਿਚ ਇਤਿਹਾਸਕ ਸ਼ਹਿਰ ਬਾਮ ਤਬਾਹ ਹੋ ਗਿਆ ਸੀ। ਉਦੋਂ 26,000 ਲੋਕਾਂ ਦੀ ਮੌਤ ਹੋ ਗਈ ਸੀ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement