
ਅਜੇ ਤਕ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ
ਇਸਲਾਮਾਬਾਦ: ਪਾਕਿਸਤਾਨ-ਅਫ਼ਗਾਨ ਸਰਹੱਦ ਨੇੜੇ ਪਾਰਚਿਨਾਰ ਦੇ ਸਕੂਲ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੀ ਇਸ ਘਟਨਾ ਵਿਚ ਸੱਤ ਅਧਿਆਪਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਥਿਆਰਬੰਦ ਵਿਅਕਤੀਆਂ ਨੇ ਸਟਾਫ਼ ਰੂਮ ਵਿਚ ਗੋਲੀਆਂ ਚਲਾ ਦਿਤੀਆਂ। ਹਾਲਾਂਕਿ ਅਜੇ ਤਕ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੇ ਹਾਈ ਕੋਰਟ ਤੋਂ ਮੰਗੀ ਅੰਤਰਿਮ ਜ਼ਮਾਨਤ, ਅਦਾਲਤ ਨੇ ਪਟੀਸ਼ਨ 'ਤੇ ED ਨੂੰ ਜਾਰੀ ਕੀਤਾ ਨੋਟਿਸ
ਦਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸੱਤ ਅਧਿਆਪਕਾਂ ਵਿਚੋਂ ਚਾਰ ਸ਼ੀਆ ਭਾਈਚਾਰੇ ਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁੰਨੀ ਅਤਿਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿਸ ਥਾਂ 'ਤੇ ਗੋਲੀਬਾਰੀ ਹੋਈ ਉਹ ਅਫ਼ਗਾਨ ਸਰਹੱਦ ਨਾਲ ਲੱਗਦੀ ਹੈ। ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਉਥੋਂ ਦੇ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।