Canada News: ਵੱਖਵਾਦੀ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫਤਾਰ
Published : May 4, 2024, 7:34 am IST
Updated : May 4, 2024, 10:02 am IST
SHARE ARTICLE
Canadian police arrested 3 accused in separatist Nijhar murder case News in punjabi
Canadian police arrested 3 accused in separatist Nijhar murder case News in punjabi

Canada News: ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਤੇ ਕਰਨ ਬਰਾੜ ਵਜੋਂ ਹੋਈ ਹੈ।

Canadian police arrested 3 accused in separatist Nijhar murder case News in punjabi : ਕੈਨੇਡੀਅਨ ਪੁਲਿਸ ਨੇ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਤਿੰਨ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਇੱਕ ਕਥਿਤ ਸਮੂਹ ਦੇ ਮੈਂਬਰ ਹਨ ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ।

ਇਹ ਵੀ ਪੜ੍ਹੋ: Urmar Tanda Accident News : ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਸੇਵਾਮੁਕਤ ASI ਦੀ ਹੋਈ ਮੌਤ 

ਪਿਛਲੇ ਸਾਲ ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਹੱਥ ਹੋਣ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਆ ਗਿਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ 'ਬੇਹੂਦਾ' ਅਤੇ 'ਪ੍ਰੇਰਿਤ' ਕਹਿ ਕੇ ਰੱਦ ਕਰ ਦਿੱਤਾ ਸੀ। ਖਬਰਾਂ ਵਿਚ ਦੱਸਿਆ ਗਿਆ ਹੈ ਕਿ ਕੈਨੇਡਾ ਦੇ ਘੱਟੋ-ਘੱਟ ਦੋ ਸੂਬਿਆਂ ਵਿਚ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕੀਤਾ। ਸੂਤਰਾਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਪੁਲਿਸ ਨੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਨਿੱਝਰ ਦੇ ਕਤਲ ਵਿੱਚ ਸ਼ਾਮਲ ਲੋਕਾਂ ਦੇ ਗਰੋਹ ਵਜੋਂ ਕੀਤੀ ਸੀ ਅਤੇ ਪੁਲਿਸ ਇਨ੍ਹਾਂ ’ਤੇ ਨਜ਼ਰ ਰੱਖ ਰਹੀ ਸੀ।

ਇਹ ਵੀ ਪੜ੍ਹੋ:  Health News: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ  

ਸੂਤਰਾਂ ਮੁਤਾਬਕ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ ਦੇ ਬਾਹਰ ਨਿੱਝਰ ਦਾ ਜਿਸ ਦਿਨ ਕਤਲ ਹੋਇਆ ਸੀ, ਉਸ ਦਿਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕਤਲ ਦੇ ਦੋਸ਼ ਲਾਏ ਗਏ ਹਨ। ਉਸ ਸਮੇਂ ਇਹ ਕਿਹਾ ਗਿਆ ਸੀ ਕਿ ਇਨ੍ਹਾਂ ਨੇ ਸ਼ੂਟਰ, ਡਰਾਈਵਰ ਆਦਿ ਦਾ ਕੰਮ ਕੀਤਾ। ਸੀਟੀਵੀ ਨਿਊਜ਼ ਨੇ ਇੱਕ ਸੀਨੀਅਰ ਸਰਕਾਰੀ ਸੂਤਰ ਦੇ ਹਵਾਲੇ ਨਾਲ ਦੱਸਿਆ ਕਿ ਨਿੱਝਰ ਦੇ ਕਤਲ ਦੇ ਦੋਸ਼ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤੀ ਨਾਗਰਿਕਾਂ ਵਜੋਂ ਹੋਈ ਪਛਾਣ
ਅਦਾਲਤੀ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਕਰਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨ ਬਰਾੜ 'ਤੇ ਨਿੱਝਰ ਦੀ ਹੱਤਿਆ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ। ਗਲੋਬਲ ਨਿਊਜ਼ ਦੀ ਇੱਕ ਰਿਪੋਰਟ ਵਿੱਚ, ਸ਼ੱਕੀਆਂ ਦੀ ਪਛਾਣ ਭਾਰਤੀ ਨਾਗਰਿਕਾਂ ਵਜੋਂ ਹੋਈ ਹੈ। ਇਸ ਵਿਚ ਕਿਹਾ ਗਿਆ ਸੀ, 'ਕੈਨੇਡੀਅਨ ਪੁਲਿਸ ਨੇ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਲਗਭਗ ਇਕ ਸਾਲ ਬਾਅਦ ਸ਼ੁੱਕਰਵਾਰ ਸਵੇਰੇ ਭਾਰਤੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ।

(For more Punjabi news apart from Eating too much causes kidney damage Health News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement