Indonesia Flood News: ਇੰਡੋਨੇਸ਼ੀਆ ਵਿਚ ਹੜ੍ਹ ਦਾ ਕਹਿਰ; ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ
Published : May 4, 2024, 12:49 pm IST
Updated : May 4, 2024, 12:49 pm IST
SHARE ARTICLE
Flood and landslide hit Indonesia's Sulawesi island, killing 14
Flood and landslide hit Indonesia's Sulawesi island, killing 14

ਮੀਂਹ ਕਾਰਨ 1,000 ਤੋਂ ਵੱਧ ਘਰ ਪ੍ਰਭਾਵਿਤ ਹੋਏ ਹਨ

Indonesia Flood News: ਇੰਡੋਨੇਸ਼ੀਆ ਦੇ ਸੁਲਾਵੇਸੀ ਟਾਪੂ 'ਤੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਸਥਾਨਕ ਬਚਾਅ ਏਜੰਸੀ ਦੇ ਮੁਖੀ ਮੈਕਸੀਆਨਾਸ ਬੇਕਾਬੇਲ ਨੇ ਦਸਿਆ ਕਿ ਦੱਖਣੀ ਸੁਲਾਵੇਸੀ ਸੂਬੇ ਦੇ ਲੁਵੂ ਜ਼ਿਲ੍ਹੇ 'ਚ ਵੀਰਵਾਰ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ।

13 ਉਪ-ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਜ਼ਿਆਦਾਤਰ ਇਲਾਕਿਆਂ ਵਿਚ ਪਾਣੀ ਅਤੇ ਚਿੱਕੜ ਦਿਖਾਈ ਦੇ ਰਿਹਾ ਹੈ। ਮੀਂਹ ਕਾਰਨ 1,000 ਤੋਂ ਵੱਧ ਘਰ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚੋਂ 42 ਤਬਾਹ ਹੋ ਗਏ ਹਨ। ਇਕ ਖੋਜ ਅਤੇ ਬਚਾਅ ਟੀਮ ਨੇ ਰਬੜ ਦੀਆਂ ਕਿਸ਼ਤੀਆਂ ਅਤੇ ਹੋਰ ਵਾਹਨਾਂ ਦੀ ਵਰਤੋਂ ਕਰਕੇ ਵਸਨੀਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਰਾਸ਼ਟਰੀ ਆਫ਼ਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਅਬਦੁਲ ਮੁਹਰੀ ਨੇ ਕਿਹਾ ਕਿ 100 ਤੋਂ ਵੱਧ ਵਸਨੀਕਾਂ ਨੂੰ ਪ੍ਰਭਾਵਿਤ ਖੇਤਰ ਤੋਂ ਬਾਹਰ ਮਸਜਿਦਾਂ ਜਾਂ ਰਿਸ਼ਤੇਦਾਰਾਂ ਦੇ ਘਰਾਂ ਵਿਚ ਤਬਦੀਲ ਕਰ ਦਿਤਾ ਗਿਆ ਹੈ।

(For more Punjabi news apart from Flood and landslide hit Indonesia's Sulawesi island, killing 14, stay tuned to Rozana Spokesman)

Tags: indonesia

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement