ਪਾਕਿ ਵਿਦੇਸ਼ ਮੰਤਰੀ ਵੀ ਹੋਏ ਕੋਰੋਨਾ ਦਾ ਸ਼ਿਕਾਰ
Published : Jul 4, 2020, 8:13 am IST
Updated : Jul 4, 2020, 8:19 am IST
SHARE ARTICLE
Pakistan Foreign Minister Qureshi tests positive for COVID-19
Pakistan Foreign Minister Qureshi tests positive for COVID-19

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁਕਰਵਾਰ ਨੂੰ ਜਾਣਕਾਰੀ ਦਿਤੀ ਕਿ ਉਨ੍ਹਾਂ ਦਾ  ਕੋਰੋਨਾ ਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ।

ਇਸਲਾਮਾਬਾਦ: ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ੁਕਰਵਾਰ ਨੂੰ ਜਾਣਕਾਰੀ ਦਿਤੀ ਕਿ ਉਨ੍ਹਾਂ ਦਾ  ਕੋਰੋਨਾ ਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ। ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁਕਰਵਾਰ ਦੁਪਹਿਰ ਨੂੰ ਹਲਕਾ ਬੁਖਾਰ ਮਹਿਸੂਸ ਹੋਇਆ ਅਤੇ ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਅਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਅਤੇ ਬਾਅਦ ਵਿਚ ਨਾਵਲ ਕੋਰੋਨਾ ਵਾਇਰਸ ਲਈ ਟੈਸਟ ਪਾਜ਼ੇਟਿਵ ਆਇਆ ਹੈ।

Corona Virus Corona Virus

ਦੱਸ ਦਈਏ ਕਿ ਪਾਕਿਸਤਾਨ ਨੇ ਸ਼ੁਕਰਵਾਰ ਨੂੰ ਦਸਿਆ ਕਿ ਕੋਰੋਨਾ ਵਾਇਰਸ ਮਰੀਜ਼ਾਂ ਦਾ ਅੰਕੜਾ 221,000 ਨੂੰ ਪਾਰ ਕਰ ਗਿਆ। ਇਹ ਅੰਕੜਾ ਦੇਸ਼ ਵਿਚ ਪਹਿਲੀ ਵਾਰ ਐਕਟਿਵ ਕੋਵਿਡ-19 ਪੀੜਤਾਂ ਦੀ ਗਿਣਤੀ ਨੂੰ ਪਾਰ ਕਰ ਗਿਆ ਹੈ। ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ ਦੇ ਮੁਤਾਬਕ,“ਦੇਸ਼ ਭਰ ਵਿਚ ਕੁੱਲ 221,896 ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਵਿਚੋਂ ਹੁਣ ਤਕ 113,623 ਇਸ ਬੀਮਾਰੀ ਤੋਂ ਠੀਕ ਹੋਏ ਹਨ।” ਠੀਕ ਹੋਏ ਮਰੀਜ਼ਾਂ ਨੇ ਐਕਟਿਵ 108,273 ਕੋਰੋਨਾ ਪੀੜਤਾਂ ਦੀ ਗਿਣਤੀ ਨੂੰ ਪਾਰ ਕਰ ਲਿਆ ਹੈ।

Corona virusCorona virus

ਸਿੰਧ ਵਿਚ 89,225 ਪੁਸ਼ਟੀ ਕੀਤੇ ਮਾਮਲਿਆਂ ਵਿਚੋਂ 49,926 ਮਰੀਜ਼ ਠੀਕ ਹੋਏ ਹਨ, ਜਦੋਂਕਿ ਪੰਜਾਬ ਵਿਚ 78,956 ਮਰੀਜ਼ਾਂ ਵਿਚੋਂ 33,786 ਠੀਕ ਹੋਏ ਹਨ। ਮੰਤਰਾਲੇ ਨੇ ਦਸਿਆ ਕਿ ਖੈਬਰ ਪਖਤੂਨਖਵਾ ਵਿਚ 27,170 ਮਾਮਲਿਆਂ ਵਿਚੋਂ 14,715 ਅਤੇ ਬਲੋਚਿਸਤਾਨ ਵਿਚ 10,666 ਮਾਮਲਿਆਂ ਵਿਚੋਂ 5,073 ਠੀਕ ਹੋਏ ਹਨ।

Corona virus Corona virus

ਸੰਘੀ ਰਾਜਧਾਨੀ ਇਸਲਾਮਾਬਾਦ ਵਿਚ 13,195 ਮਾਮਲਿਆਂ ਵਿਚੋਂ 8,264 ਠੀਕ ਹੋਏ ਹਨ।ਗਿਲਗਿਤ-ਬਾਲਟਿਸਤਾਨ ਵਿਚ 1,524 ਮਾਮਲਿਆਂ ਵਿਚੋਂ 1,173 ਮਰੀਜ਼ ਅਤੇ ਮਕਬੂਜ਼ਾ ਕਸ਼ਮੀਰ ਵਿਚ 1,160 ਪੁਸ਼ਟੀ ਕੀਤੇ ਮਰੀਜ਼ਾਂ ਵਿਚੋਂ 686 ਮਰੀਜ਼ ਠੀਕ ਹੋਏ ਹਨ। ਮੰਤਰਾਲੇ ਨੇ ਕਿਹਾ ਕਿ ਹੁਣ ਤਕ 4,551 ਮਰੀਜ਼ਾਂ ਦੀ ਮੌਤ ਹੋ ਗਈ ਹੈ, ਇਹਨਾਂ ਵਿਚ ਪਿਛਲੇ 24 ਘੰਟਿਆਂ ਵਿਚ ਮਰਨ ਵਾਲੇ 78 ਲੋਕ ਵੀ ਸ਼ਾਮਲ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement