
40 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਮਨੀਲਾ : ਫਿਲੀਪੀਨਜ਼ ਵਿਚ ਇਕ ਮਿਲਟਰੀ ਹਵਾਈ ਜਹਾਜ਼ ਸੀ-130 ਐਤਵਾਰ ਨੂੰ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ਵਿਚ ਘੱਟੋ-ਘੱਟ 85 ਲੋਕ ਸਵਾਰ ਸਨ। ਇਹਨਾਂ ਵਿਚੋਂ 40 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਫਿਲੀਪੀਨਜ਼ ਮਿਲਟਰੀ ਪ੍ਰਮੁੱਖ ਨੇ ਦੱਸਿਆ ਕਿ ਹਾਦਸਾ ਦੱਖਣੀ ਫਿਲੀਪੀਨਜ਼ ਵਿਚ ਵਾਪਰਿਆ ਹੈ। ਸੈਨਾ ਦੇ ਇਸ ਜਹਾਜ਼ ਵਿਚ 85 ਲੋਕ ਸਵਾਰ ਸਨ। ਇਹ ਜਹਾਜ਼ ਰਸਤੇ ਵਿਚ ਹੀ ਹਾਦਸਾਗ੍ਰਸਤ ਹੋ ਗਿਆ।
ਸੈਨਾ ਪ੍ਰਮੁੱਖ ਜਨਰਲ ਸਿਰਿਲਿਟੋ ਸੋਬੇਜਾਨ ਨੇ ਏ.ਐੱਫ.ਪੀ. ਨੂੰ ਦੱਸਿਆ ਕਿ ਸੀ-130 ਦੇ ਬਲਦੇ ਹੋਏ ਮਲਬੇ ਵਿਚੋਂ ਹੁਣ ਤੱਕ ਘੱਟੋ-ਘੱਟ 40 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਜੋ ਸੁਲੁ ਸੂਬੇ ਦੇ ਜੋਲੋ ਟਾਪੂ 'ਤੇ ਉਤਰਨ ਦੀ ਕੋਸ਼ਿਸ਼ ਸਮੇਂ ਹਾਦਸਾਗ੍ਰਸਤ ਹੋ ਗਿਆ।