
Britain News: ਚੈਤਨਿਆ ਤਾਰੇ ਤੇ 21 ਸਾਲਾ ਰਿਸ਼ੀ ਤੇਜਾ ਰਾਪੋਲੂ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
Two Telangana students die in Britain : ਦੱਖਣ-ਪੂਰਬੀ ਇੰਗਲੈਂਡ ਦੇ ਐਸੈਕਸ ਵਿਚ ਇੱਕ ਗੋਲ ਚੱਕਰ ’ਤੇ ਦੋ ਕਾਰਾਂ ਦੀ ਟੱਕਰ ਵਿਚ ਤੇਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਪੁਲਿਸ ਨੇ ਇਹ ਜਾਣਕਾਰੀ ਦਿਤੀ। ਇਹ ਘਟਨਾ ਸੋਮਵਾਰ ਤੜਕੇ ਰੇਲੇ ਸਪੁਰ ਗੋਲ ਚੱਕਰ ’ਤੇ ਵਾਪਰੀ। ਹਾਦਸੇ ਵਿਚ ਚੈਤਨਿਆ ਤਾਰੇ (23) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ 21 ਸਾਲਾ ਰਿਸ਼ੀ ਤੇਜਾ ਰਾਪੋਲੂ ਦੀ ਹਸਪਤਾਲ ਵਿਚ ਇਲਾਜ ਦੌਰਾਨ
ਮੌਤ ਹੋ ਗਈ। ਐਸੈਕਸ ਪੁਲਿਸ ਨੇ ਕਿਹਾ ਕਿ ਪੂਰਬੀ ਲੰਡਨ ਦੇ ਦੋ ਵਿਅਕਤੀਆਂ, ਜੋ ਹਾਦਸੇ ਸਮੇਂ ਕਾਰ ਚਲਾ ਰਹੇ ਸਨ, ਨੂੰ ਖਤਰਨਾਕ ਡਰਾਈਵਿੰਗ ਦੇ ਸ਼ੱਕ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿਤਾ ਗਿਆ। ਐਸੈਕਸ ਪੁਲਿਸ ਨੇ ਇਕ ਬਿਆਨ ਵਿੱਚ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਦੂਜੇ ਦੀ ਹਸਪਤਾਲ ਵਿਚ ਮੌਤ ਹੋ ਗਈ।
ਅਧਿਕਾਰੀ ਉਨ੍ਹਾਂ ਦੇ ਪਰਵਾਰਾਂ ਦੀ ਸਹਾਇਤਾ ਕਰ ਰਹੇ ਹਨ। ਪੰਜ ਹੋਰ ਲੋਕਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ। ਬਿਆਨ ਅਨੁਸਾਰ, ਦੋਵਾਂ ਕਾਰਾਂ ਦੇ ਡਰਾਈਵਰਾਂ ਨੂੰ ਖਤਰਨਾਕ ਡਰਾਈਵਿੰਗ ਕਾਰਨ ਮੌਤ ਅਤੇ ਗੰਭੀਰ ਸੱਟਾਂ ਲੱਗਣ ਦੇ ਸ਼ੱਕ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। (ਏਜੰਸੀ)
(For more news apart from “ Two Telangana students die in Britain , ” stay tuned to Rozana Spokesman.)