ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਬਾਰੇ ਜਵਾਬ ਭਾਰਤ ਦੇਵੇ : ਅਮਰੀਕੀ ਅਧਿਕਾਰੀ
Published : Oct 4, 2023, 7:35 am IST
Updated : Oct 4, 2023, 7:35 am IST
SHARE ARTICLE
India should respond to the appeal to cooperate with Canada: US official
India should respond to the appeal to cooperate with Canada: US official

ਪਾਕਿਸਤਾਨੀ ਪੱਤਰਕਾਰ ਦੇ ਸਵਾਲ ਦੇ ਜਵਾਬ ’ਚ ਕਿਹਾ, ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ’ਚ ਕੈਨੇਡਾ ਦੀ ਜਾਂਚ ’ਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ

 

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੇ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ’ਚ ਕੈਨੇਡਾ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿਤੀ। ਇਹ ਪੁਛੇ ਜਾਣ ’ਤੇ ਕਿ ਕੀ ਭਾਰਤ ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ, ਇਸ ’ਤੇ ਮਿੱਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਬਿ੍ਰਟਿਸ਼ ਕੋਲੰਬੀਆ ’ਚ ਜੂਨ ’ਚ ਹੋਏ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ‘ਸੰਭਾਵਤ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਤੋਂ ਭਾਰਤ ਅਤੇ ਕੈਨੇਡਾ ਵਿਚਕਾਰ ਦੁਵੱਲੇ ਸਬੰਧਾਂ ’ਚ ਤਣਾਅ ਆ ਗਿਆ।

 

ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ‘ਬੇਤੁਕਾ’ ਅਤੇ ‘ਬੇਬੁਨਿਆਦ’ ਦਸਦਿਆਂ ਖ਼ਾਰਜ ਕਰ ਦਿਤਾ ਅਤੇ ਇਸ ਮਾਮਲੇ ’ਚ ਇਕ ਭਾਰਤੀ ਅਧਿਕਾਰੀ ਨੂੰ ਕੱਢਣ ਦੀ ਓਟਾਵਾ ਦੀ ਕਾਰਵਾਈ ਦੇ ਬਦਲੇ ਉਸ ਨੇ ਵੀ ਅਪਣੇ ਦੇਸ਼ ਤੋਂ ਇਕ ਕੈਨੇਡੀਆਈ ਸਫ਼ੀਰ ਨੂੰ ਕੱਢ ਦਿਤਾ। ਕੈਨੇਡਾ ’ਚ ਨਿੱਝਰ ਦੇ ਕਤਲ ਦਾ ਮਾਮਲਾ ਅਮਰੀਕਾ ਦੇ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਚੁਕਿਆ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿੱਲਰ ਨੇ ਸੋਮਵਾਰ ਨੂੰ ਅਪਣੀ ਰੋਜ਼ਾਨਾ ਪ੍ਰੈੱਸ ਕਾਨਫ਼ਰੰਸ ਸੰਮੇਲਨ ’ਚ ਇਕ ਪਾਕਿਸਤਾਨੀ ਪੱਤਰਕਾਰ ਦੇ ਸਵਾਲ ਦੇ ਜਵਾਬ ’ਚ ਕਿਹਾ, ‘‘ਉਨ੍ਹਾਂ ਨੇ ਉਦੋਂ ਵੀ ਸਪੱਸ਼ਟ ਕੀਤਾ ਸੀ ਅਤੇ ਹੁਣ ਮੈਂ ਦੁਹਰਾ ਰਿਹਾ ਹਾਂ ਕਿ ਅਸੀਂ ਇਸ ਮਾਮਲੇ ’ਤੇ ਕੈਨੇਡਾ ’ਚ ਅਪਣੇ ਸਹਿਯੋਗੀਆ ਨਾਲ ਨੇੜਿਉਂ ਤਾਲਮੇਲ ਕਰ ਰਹੇ ਹਾਂ।’’

 

ਉਨ੍ਹਾਂ ਕਿਹਾ, ‘‘ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ’ਚ ਕੈਨੇਡਾ ਦੀ ਜਾਂਚ ’ਚ ਸਹਿਯੋਗ ਕਰਨ ਦੀ ਅਪੀਲ ਕੀਤਾ ਹੈ। (ਅਮਰੀਕਾ ਦੇ) ਵਿਦੇਸ਼ ਮੰਤਰੀ ਸ਼ੁੱਕਰਵਾਰ ਨੂੰ ਅਪਣੇ ਭਾਰਤੀ ਹਮਰੁਤਬਾ ਨਾਲ ਅਪਣੀ ਬੈਠਕ ’ਚ ਅਜਿਹਾ ਕਰਨ ਦਾ ਮੌਕਾ ਮਿਲਿਆ।’’ ਇਹ ਪੁਛੇ ਜਾਣ ’ਤੇ ਕਿ ਕੀ ਭਾਰਤ ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ, ਇਸ ’ਤੇ ਮਿੱਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ।

 

ਉਨ੍ਹਾਂ ਕਿਹਾ, ‘‘ਮੈਂ ਚਾਹੁੰਦਾ ਹਾਂ ਕਿ ਭਾਰਤ ਸਰਕਾਰ ਇਸ ’ਤੇ ਖ਼ੁਦ ਅਪਣੀ ਗੱਲ ਰੱਖੇ। ਮੈਂ ਅਮਰੀਕਾ ਸਰਕਾਰ ਵਲੋਂ ਗੱਲ ਕਰਾਂਗਾ ਅਤੇ ਮੈਂ ਸਹਿਯੋਗ ਦੀ ਅਪੀਲ ਕਰਦਾ ਹਾਂ।’’ ਜੈਸ਼ੰਕਰ ਨੇ ਪਿਛਲੇ ਹਫ਼ਤੇ ਇਥੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਇਕ-ਦੂਜੇ ਨਾਲ ਗੱਲ ਕਰਨੀ ਹੋਵੇਗੀ ਅਤੇ ਵੇਖਣਾ ਹੋਵੇਗਾ ਕਿ ਉਹ ਇਸ ਮੁੱਦੇ ’ਤੇ ਅਪਣੇ ਮਤਭੇਦਾਂ ਨੂੰ ਕਿਸ ਤਰ੍ਹਾਂ ਹੱਲ ਕਰਦੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement