ਏਜੰਟਾਂ ਨੂੰ ਮੋਟੀ ਫ਼ੀਸ ਦੇ ਕੇ ਵੀ ਜਾਣੋ ਕਿਉਂ ਇੰਗਲੈਂਡ ’ਚ ਸੜਕਾਂ ’ਤੇ ਸੌਂਣ ਲਈ ਮਜਬੂਰ ਭਾਰਤੀ ਵਿਦਿਆਰਥੀ
Published : Nov 4, 2022, 11:34 am IST
Updated : Nov 4, 2022, 1:30 pm IST
SHARE ARTICLE
Find out why Indian students are forced to sleep on the streets in England even after paying huge fees to the agents
Find out why Indian students are forced to sleep on the streets in England even after paying huge fees to the agents

ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਆਉਣ ’ਤੇ ਏਸ਼ੀਆਈ ਲੋਕ ਜਿਨ੍ਹਾਂ ਕੋਲ ਪੁਰਾਣੇ ਘਰ ਹਨ ਉਹ ਵਿਦਿਆਰਥੀ ਮਨਮਰਜ਼ੀ ਦਾ ਕਿਰਾਇਆ ਵਸੂਲ ਰਹੇ ਹਨ

 

ਲੰਡਨ- ਭਾਰਤ ਤੇ ਇੰਗਲੈਂਡ ਵਿਚਕਾਰ ਇਮੀਗ੍ਰੇਸ਼ਨ ਨਿਯਮ ਨਰਮ ਹੋਣ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਦਾ ਲੰਡਨ ਹੀਥਰੋ ਏਅਰਪੋਰਟ ’ਤੇ ਹਰ ਰੋਜ਼ ਹੜ੍ਹ ਜਿਹਾ ਆਉਣ ਕਾਰਨ, ਏਸ਼ੀਅਨ ਲੋਕ ਭਾਰਤੀ ਵਿਦਿਆਰਥੀਆਂ ਨੂੰ ਮਕਾਨ ਦੁੱਗਣ-ਤਿੱਗਣੇ ਕਿਰਾਏ ’ਤੇ ਘਰ ਦਿੰਦੇ ਹਨ। ਜਿੱਥੇ ਉਹ ਭਾਰਤੀਆਂ ਦਾ ਵੱਧ ਤੋਂ ਵੱਧ ਸ਼ੋਸ਼ਣ ਕਰ ਰਹੇ ਹਨ। ਇਸ ਤੋਂ ਇਲਾਵਾ ਏਜੰਟਾਂ ਨੂੰ ਮੋਟੀਆਂ ਫ਼ੀਸਾਂ ਦੇ ਕੇ ਵਿਦੇਸ਼ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਸੜਕਾਂ ’ਤੇ ਸੌਣ ਲਈ ਮਜਬੂਰ ਹੋਣਾ ਪੈ ਰਿਹਾ ਹੈ। 

ਭਾਰਤ ਤੋਂ ਲੰਡਨ ਆ ਰਹੇ ਜ਼ਿਆਦਾਤਰ ਵਿਦਿਆਰਥੀ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਆਦਿ ਸੂਬਿਆਂ ਨਾਲ ਸਬੰਧਤ ਹਨ।  ਜ਼ਿਕਰਯੋਗ ਹੈ ਕਿ ਬਹੁਤ ਸਾਰੇ ਭਾਰਤੀ ਕਰਜ਼ਾ ਚੁੱਕ, ਵਿਆਹ ਕਰਵਾ ਕੇ ਮੁੰਡੇ-ਕੁੜੀਆਂ ਇਕ-ਦੂਜੇ 'ਤੇ ਨਿਰਭਰ ਹੋ ਕੇ ਵਿਦੇਸ਼ ਜਾ ਰਹੇ ਹਨ, ਜਿਨ੍ਹਾਂ ਦਾ ਵਿਦੇਸ਼ੀ ਧਰਤੀ ’ਤੇ ਕੋਈ ਜਾਣ-ਪਛਾਣ ਵਾਲਾ ਤੱਕ ਵੀ ਨਹੀਂ ਹੁੰਦਾ ਹੈ।

ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਆਉਣ ’ਤੇ ਏਸ਼ੀਆਈ ਲੋਕ ਜਿਨ੍ਹਾਂ ਕੋਲ ਪੁਰਾਣੇ ਘਰ ਹਨ ਉਹ ਵਿਦਿਆਰਥੀ ਮਨਮਰਜ਼ੀ ਦਾ ਕਿਰਾਇਆ ਵਸੂਲ ਰਹੇ ਹਨ, ਜਿਥੇ ਇਕ ਸਭ ਤੋਂ ਛੋਟਾ ਕਮਰੇ ਦਾ 800 ਤੋਂ 900 ਪੌਂਡ ਭਾਰਤੀ ਕਰੰਸੀ ਮੁਤਾਬਕ 90 ਹਜ਼ਾਰ ਰੁਪਏ ਕਿਰਾਇਆ ਮੰਗਿਆ ਜਾ ਰਿਹਾ ਹੈ ਤੇ ਤਿੰਨ ਬੈਂਡ ਰੂਮ ਦਾ ਘਰ ਭਾਰਤੀ ਕਰੰਸੀ ਮੁਤਾਬਕ 4 ਲੱਖ ਤੋਂ ਉੱਪਰ ਮਿਲਦਾ ਹੈ ਜਾਂ ਬਿਲਕੁਲ ਹੀ ਕੋਈ ਕਮਰਾ ਕਿਰਾਏ ’ਤੇ ਨਹੀਂ ਮਿਲ ਰਿਹਾ।

ਸਾਊਥਾਲ ਦੇ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਨੂੰ ਵਾਰ-ਵਾਰ ਵਿਦਿਆਰਥੀਆਂ ਨੂੰ ਸਸਤੇ ਰੇਟ ’ਤੇ ਘਰ ਦੇਣ ਜਾਂ ਇਕੱਲੀਆਂ ਆ ਰਹੀਆਂ ਵਿਦਿਆਰਥਣਾਂ ਨੂੰ ਪਰਿਵਾਰਾਂ ਵਿਚ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਬੱਚੀਆਂ ਦਾ ਕੋਈ ਬਾਹਰੀ ਵਿਅਕਤੀ ਸ਼ੋਸ਼ਣ ਨਾ ਕਰ ਜਾਵੇ। ਕਿਉਂਕਿ ਬੀਤੇ ਦਿਨੀਂ ਪੰਜਾਬ ਤੋਂ ਆਈਆਂ ਕੁਝ ਮੁਟਿਆਰਾਂ ਵੱਲੋਂ ਇਕ ਮਸ਼ਹੂਰ ਦੁਕਾਨ ਵਿਚ ਕੰਮ ਕਰਨ ਬਦਲੇ ਮਾਲਕਾਂ ਵੱਲੋਂ ਜ਼ਬਰੀ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਨ ਬਦਲੇ ਸਿੱਖ ਨੌਜਵਾਨਾਂ, ਜਥੇਬੰਦੀਆਂ ਨੇ ਗੰਭੀਰ ਨੋਟਿਸ ਲਿਆ ਸੀ ਜੋ ਅਜੇ ਇਹ ਮਸਲਾ ਹੱਲ ਨਹੀਂ ਹੋਇਆ ਤੇ ਇਕ ਬਿਲਡਰ ਵੱਲੋਂ ਵਿਦਿਆਰਥੀ ਕਾਮੇ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋਣ ਕਾਰਨ ਪੰਜਾਬੀਆਂ ਦੀ ਆਪਣੇ ਹੀ ਸੂਬੇ ਦੇ ਲੋਕਾਂ ਨਾਲ ਧੱਕਾ ਕਰਨ ਕਾਰਨ ਬਦਨਾਮੀ ਖੱਟਣੀ ਪਈ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਬਰਤਾਨੀਆ ਹੋਮ ਸੈਕਟਰੀ ਵੱਲੋਂ ਭਾਰਤ ਤੋਂ ਆ ਰਹੇ ਵਿਦਿਆਰਥੀਆਂ ’ਤੇ ਇਤਰਾਜ਼ ਜਿਤਾਇਆ ਗਿਆ ਸੀ ਕਿ ਵਿਦਿਆਰਥੀਆਂ ਦੇ ਨਾਲ ਆ ਰਹੇ ਨਿਰਭਰ ਮੈਂਬਰ ਯੋਗ ਕਾਮੇ ਨਹੀਂ ਹਨ ਪਰ ਸਰਕਾਰ ਡਿੱਗਣ ਕਾਰਨ ਗੱਲ ਆਈ ਗਈ ਹੋ ਗਈ ਪਰ ਮੁੜ ਬਣੀ ਸਰਕਾਰ ਵਿਚ ਮੁੜ ਤੋਂ ਆਈ ਹੋਮ ਸੈਕਟਰੀ ਅੱਗੇ ਕਿਹੜੇ ਨਵੇਂ ਇਮੀਗ੍ਰੇਸ਼ਨ ਰੂਲ ਲਿਆਂਦੀ ਹੈ ਕੁਝ ਪਤਾ ਨਹੀ। ਵਿਦਿਆਰਥੀਆਂ ’ਤੇ ਅਜੇ ਇਹ ਤਲਵਾਰ ਲਟਕੀ ਹੋਈ ਹੈ। 

ਦੱਸਣਯੋਗ ਹੈ ਕਿ ਬਹੁਤੇ ਭਾਰਤੀ ਏਜੰਟ ਮੋਟੀਆਂ ਰਕਮਾਂ ਲੈ ਕੇ ਸਾਲ ਦੀ ਫ਼ੀਸ ’ਤੇ ਰਹਿਣ ਲਈ ਥਾਂ ਹੋਣ ਦਾ ਕਹਿ ਕੇ ਵੀਜ਼ਾ ਮਹੁੱਇਆ ਕਰਵਾ ਰਹੇ ਹਨ ਤੇ ਜਦੋਂ ਕਿ ਸਚਾਈ ਕੋਹਾਂ ਦੂਰ ਹੈ। ਵਿਦਿਆਰਥੀਆਂ ਨੂੰ ਆਉਂਦੇ ਹੀ ਫੀਸ ਮੁੜ ਭਰਨ ਲਈ ਯੂਨੀਵਰਸਿਟੀਆਂ ਕਹਿ ਰਹੀਆਂ ਹਨ ਤੇ ਰਹਿਣ ਲਈ ਥਾਂ ਵਿਦਿਆਰਥੀ ਨੂੰ ਖ਼ੁਦ ਲੱਭਣੀ ਪੈਂਦੀ ਹੈ ਜਿਸ ਕਾਰਨ ਵਿਦਿਆਰਥੀ ਸੜਕਾਂ ’ਤੇ ਸੌਣ ਲਈ ਮਜਬੂਰ ਹੋ ਰਹੇ ਹਨ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement