ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ
ਮਿਲਾਨ (ਦਲਜੀਤ ਮੱਕੜ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਚੁਣੇ ਜਾਣ ਤੇ ਅਕਾਲੀ ਹਲਕਿਆ ਵਿੱਚ ਖੁਸ਼ੀ ਵਿੱਚ ਲਹਿਰ ਫੈਲ ਗਈ। ਸ਼੍ਰ੍ਰੋਮਣੀ ਅਕਾਲੀ ਦਲ ਐਨ.ਆਰ.ਆਈ ਵਿੰਗ ਇਟਲੀ ਦੇ ਆਗੂਆ ਦੁਆਰਾ ਵੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਫਿਰ ਤੋਂ ਪ੍ਰਧਾਨ ਚੁਣੇ ਜਾਣ ਦੀ ਵਧਾਈ ਭੇਜੀ ਹੈ। ਇਹਨਾਂ ਆਗੂਆਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਜਿੱਥੇ ਵਧਾਈ ਦਿੱਤੀ ਅਤੇ ਕਿਹਾ ਕਿ ਐਡਵੋਕੇਟ ਧਾਮੀ ਨੇਕ ਅਤੇ ਇਮਾਨਦਾਰ ਇਨਸਾਨ ਹਨ ਅਤੇ ਉਹਨਾਂ ਕੌੰਮ ਦੀ ਚੜਦੀਕਲਾ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ।
ਇਹ ਗੁਰੂ ਸਾਹਿਬਾਨ ਦੀ ਅਪਾਰ ਕਿਰਪਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਉਹਨਾਂ ਕਿਹਾ ਕਿ ਪੰਥ ਦੀ ਨੁਮਾਇੰਦਾ ਜਮਾਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਹੀ ਹੈ । ਜਿਸ ਉੱਪਰ ਸਮੁੱਚਾ ਖ਼ਾਲਸਾ ਪੰਥ ਭਰੋਸਾ ਕਰਦਾ ਹੈ।ਉਹਨਾਂ ਆਸ ਪ੍ਰਗਟਾਈ ਕਿ ਸ. ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਅਸਥਾਨਾਂ ਦੀ ਸੇਵਾ- ਸੰਭਾਲ ਦੇ ਨਾਲ ਨਾਲ ਪੰਥ ਦੀ ਚੜਦੀ ਕਲਾ,ਸਿੱਖੀ ਪ੍ਰਚਾਰ- ਪ੍ਰਸਾਰ, ਪੰਥਕ ਮਸਲਿਆ ਨੂੰ ਹੱਲ ਕਰਨ ਅਤੇ ਵਿਸ਼ਵ ਭਰ ਵਿੱਚ ਖਾਲਸਾਈ ਝੰਡੇ ਨੂੰ ਬੁਲੰਦ ਕਰਨ ਵਿੱਚ ਮੋਹਰੀ ਭੁਮਿਕਾ ਨਿਭਾਏਗੀ। ਵਧਾਈ ਦੇਣ ਵਾਲਿਆ ਵਿੱਚ ਸ਼੍ਰੋਮਣੀ ਅਕਾਲੀ ਦਲ ਐਨ .ਆਰ.ਆਈ ਵਿੰਗ ਇਟਲੀ ਇਕਾਈ ਦੇ ਪ੍ਰਧਾਨ ਸ.ਜਗਵੰਤ ਸਿੰਘ ਲਹਿਰਾ, ਸਰਪ੍ਰਸਤ ਅਵਤਾਰ ਸਿੰਘ ਖ਼ਾਲਸਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਜਗਜੀਤ ਸਿੰਘ, ਜਨਰਲ ਸਕੱਤਰ ਹਰਦੀਪ ਸਿੰਘ ਬੌਦਲ, ਸਾਬੀ ਕਾਲਰੂ ਆਦਿ ਦੇ ਨਾਲ ਸ਼ਾਮਲ ਹਨ।
ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਮੁੜ ਪ੍ਰਧਾਨ ਚੁਣ ਕੇ ਇਤਿਹਾਸ ਸਿਰਜਿਆ ਹੈ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਐਡਵੋਕੇਟ ਧਾਮੀ ਨੂੰ 117 ਵੋਟਾਂ ਮਿਲੀਆਂ।ਜਦਕਿ ਵਿਰੋਧੀ ਧਿਰ ਦੇ ਮਿੱਠੂ ਸਿੰਘ ਕਾਹਣੇਕੇ ਨੂੰ 18 ਵੋਟਾਂ ਪਈਆਂ ਜਦੋਂਕਿ ਇਕ ਵੋਟ ਰੱਦ ਹੋ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਪ੍ਰਧਾਨ ਬਣੇ ਹਨ।ਜਿਸਦੇ ਚਲਦਿਆ ਦੇਸ਼ਾਂ ਵਿਦੇਸ਼ਾ ਵਿੱਚ ਵੱਸਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
                    
                