ਕਰਤਾਰਪੁਰ ਲਾਂਘਾ ਖੁਲ੍ਹਣ ਦਾ ਚੀਨ ਵਲੋਂ ਸਵਾਗਤ
Published : Dec 4, 2018, 1:41 pm IST
Updated : Dec 4, 2018, 1:41 pm IST
SHARE ARTICLE
Sri Kartarpur Sahib
Sri Kartarpur Sahib

ਚੀਨ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀਆਂ ਭਾਰਤ-ਪਾਕਿਸਤਾਨ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ...........

ਬੀਜਿੰਗ  : ਚੀਨ ਨੇ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀਆਂ ਭਾਰਤ-ਪਾਕਿਸਤਾਨ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਹੈ। ਚੀਨ ਨੇ ਕਿਹਾ ਕਿ ਉਨ੍ਹਾਂ ਵਿਚਕਾਰ ਗੱਲਬਾਤ ਮਜ਼ਬੂਤ ਹੋਣਾ ਅਤੇ ਉਨ੍ਹਾਂ ਦੇ ਮਤਭੇਦਾਂ ਦਾ ਸਹੀ ਤਰੀਕੇ ਨਾਲ ਹੱਲ ਹੋਣਾ ਵਿਸ਼ਵ ਸ਼ਾਂਤੀ ਤੇ ਵਿਕਾਸ ਲਈ ਕਾਫੀ ਮਹੱਤਵਪੂਰਣ ਹੈ। ਕਰਤਾਰਪੁਰ ਕੋਰੀਡਰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਨੂੰ ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜੇਗਾ। ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ ਸਾਲ ਇੱਥੇ ਬਿਤਾਏ ਸਨ। ਭਾਰਤ-ਪਾਕਿਸਤਾਨ ਦੋਹਾਂ ਨੇ ਬੀਤੇ ਮਹੀਨੇ ਐਲਾਨ ਕੀਤਾ ਸੀ

ਕਿ ਦੋਵੇਂ ਪਵਿੱਤਰ ਥਾਵਾਂ ਨੂੰ ਜੋੜਨ ਲਈ ਉਹ ਆਪਣੇ-ਆਪਣੇ ਖੇਤਰਾਂ ਵਿਚ ਕੋਰੀਡੋਰ ਨੂੰ ਵਿਕਸਤ ਕਰਨਗੇ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਇਕ ਪ੍ਰੈੱਸ ਕਾਰਫਰੰਸ ਵਿਚ ਕੋਰੀਡੋਰ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਭਾਰਤ-ਪਾਕਿਸਤਾਨ ਵਿਚਕਾਰ ਚੰਗੀ ਗੱਲਬਾਤ ਦੇਖ ਕੇ ਸਾਨੂੰ ਖੁਸ਼ੀ ਹੈ। ਦੱਖਣੀ ਏਸ਼ੀਆ ਵਿਚ ਦੋਵੇਂ ਦੇਸ਼ ਖਾਸ ਹਨ। ਉਨ੍ਹਾਂ ਦੇ ਸੰਬੰਧਾਂ ਦੀ ਸਥਿਰਤਾ ਦਾ ਵਿਸ਼ਵ ਸ਼ਾਂਤੀ ਵਿਚ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਦੋਵੇਂ ਦੇਸ਼ ਤਾਲਮੇਲ ਤੇ ਗੱਲਬਾਤ ਅੱਗੇ ਵਧਾਉਣਗੇ, ਅਪਣੇ ਮਤਭੇਦਾਂ ਨੂੰ ਸਹੀ ਤਰੀਕੇ ਨਾਲ ਹੱਲ ਕਰਨਗੇ ਅਤੇ ਸਥਿਰਤਾ ਤੇ ਸ਼ਾਂਤੀ ਦੀ ਖਾਤਰ ਆਪਣੇ ਸੰਬੰਧ ਸੁਧਾਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement