
ਕਰਤਾਰਪੁਰ ਲਾਂਘੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਕਰਤਾਪੁਰ ਲਾਂਘੇ ਨੂੰ ਖੋਲ੍ਹਣਾ ...
ਇਸਲਾਮਾਬਾਦ (ਭਾਸ਼ਾ) :- ਕਰਤਾਰਪੁਰ ਲਾਂਘੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦੇ ਹੋਏ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਕਰਤਾਪੁਰ ਲਾਂਘੇ ਨੂੰ ਖੋਲ੍ਹਣਾ ‘ਗੁਗਲੀ’ ਸੁੱਟਣਾ ਨਹੀਂ, ਸਗੋਂ ਇਹ ਇਕ ਸਪੱਸ਼ਟ ਫੈਸਲਾ ਸੀ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਖਾਨ ਨੇ ਇਤਿਹਾਸਿਕ ਕਰਤਾਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ਵਿਚ ਭਾਰਤ ਸਰਕਾਰ ਦੀ ਹਾਜ਼ਰੀ ਨੂੰ ਯਕੀਨੀ ਕਰਨ ਲਈ ਇਕ ਗੁਗਲੀ ਸੁੱਟੀ ਸੀ ਜਿਸ ਵਿਚ ਭਾਰਤ ਫਸ ਗਿਆ।
Imran Khan
ਇਸ ਤੋਂ ਬਾਅਦ ਕੁਰੈਸ਼ੀ ਦੇ ਇਸ ਬਿਆਨ ਦੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਤਿੱਖੀ ਆਲੋਚਨਾ ਕੀਤੀ ਸੀ। ਸੂਤਰਾਂ ਅਨੁਸਾਰ ਇਮਰਾਨ ਖਾਨ ਨੇ ਕਿਹਾ ਕਿ ਕਰਤਾਪੁਰ ਲਾਂਘੇ ਨੂੰ ਖੋਲ੍ਹਣਾ ‘ਗੁਗਲੀ’ ਸੁੱਟਣਾ ਜਾਂ ਦੋਹਰਾ ਖੇਡ ਨਹੀਂ, ਸਗੋਂ ਇਹ ਇਕ ਸਾਫ ਅਤੇ ਸਪੱਸ਼ਟ ਫ਼ੈਸਲਾ ਹੈ। ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ, ਭਾਰਤ ਦੇ ਨਾਲ ਸ਼ਾਂਤੀਪੂਰਨ ਸਬੰਧ ਬਣਾਉਣ ਲਈ ਬੇਹਦ ਗੰਭੀਰ ਹੈ।
Kartarpur Sahib
ਪ੍ਰਧਾਨ ਮੰਤਰੀ ਇਮਰਾਨ ਨੇ ਕਰਤਾਰਪੁਰ ਲਾਂਘੇ ਨੂੰ ਵਿਕਸਿਤ ਕਰਨ ਲਈ 28 ਨਵੰਬਰ ਨੂੰ ਇਕ ਇਤਿਹਾਸਕ ਸਮਾਰੋਹ ਆਯੋਜਿਤ ਕੀਤਾ ਸੀ, ਜਿਸ ਮੌਕੇ 'ਤੇ ਭਾਰਤੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਪੁਰੀ ਅਤੇ ਕਾਂਗਰਸ ਪਾਰਟੀ ਦੇ ਨੇਤਾ ਨਵਜੋਤ ਸਿੰਘ ਸਿੱਧੂ ਮੌਜੂਦ ਸਨ। ਇਹ ਲਾਂਘਾ ਕਰਤਾਰਪੁਰ ਗੁਰੂਦੁਆਰੇ ਨੂੰ ਭਾਰਤ ਦੇ ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ ਨਾਲ ਜੋੜੇਗਾ।
ਬਾਅਦ ਵਿਚ ਦੋਵੇਂ ਵਿਦੇਸ਼ ਮੰਤਰੀਆਂ ਨੇ ਇਸ ਮੌਕੇ ਨੂੰ ਰਾਜਨੀਤਿਕ ਮੁਨਾਫ਼ੇ ਲਈ ਇਸਤੇਮਾਲ ਕਰਨ ਦਾ ਇਕ - ਦੂਜੇ 'ਤੇ ਇਲਜ਼ਾਮ ਲਗਾਏ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੇ ਨਾਲ ਕਸ਼ਮੀਰ ਵਿਵਾਦ ਸੁਲਝਾਉਣ ਲਈ ਵਚਨਬੱਧ ਹੈ।