ਜੰਗ ਕਸ਼ਮੀਰ ਮੁੱਦੇ ਦਾ ਹੱਲ ਨਹੀਂ, ਗੱਲਬਾਤ ਜ਼ਰੀਏ ਸੁਲਝਾਇਆ ਜਾ ਸਕਦਾ ਮੁੱਦਾ- ਇਮਰਾਨ ਖ਼ਾਨ  
Published : Dec 4, 2018, 10:25 am IST
Updated : Dec 4, 2018, 10:26 am IST
SHARE ARTICLE
War not solution Kashmir issue
War not solution Kashmir issue

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਮੀਸ਼ ਮੁੱਦੇ 'ਤੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਸੋਮਵਾਰ ਨੂੰ ਕਿਹਾ ਕਿ ਜੰਗ ਕਸ਼ਮੀਰ ਮੁੱਦੇ ਦਾ ਹੱਲ ਨਹੀਂ ਹੈ ਅਤੇ ....

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਮੀਸ਼ ਮੁੱਦੇ 'ਤੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਸੋਮਵਾਰ ਨੂੰ ਕਿਹਾ ਕਿ ਜੰਗ ਕਸ਼ਮੀਰ ਮੁੱਦੇ ਦਾ ਹੱਲ ਨਹੀਂ ਹੈ ਅਤੇ ਇਸ ਨੂੰ ਗੱਲਬਾਤ ਦੇ ਜ਼ਰੀਏ ਸੁਲਝਾਇਆ ਜਾ ਸਕਦਾ ਹੈ। ਦੱਸ ਦਈਏ ਕਿ ਖਾਨ ਨੇ ਸਮਾਚਾਰ ਚੈਨਲਾਂ  ਦੇ ਪੱਤਰਕਾਰਾਂ ਦੇ ਇੱਕ ਸਮੂਹ ਨੂੰ ਦਿਤੇ ਬਿਆਨ 'ਚ ਇਮਰਾਨ ਖਾਨ ਨੇ ਕਿਹਾ ਕਿ ਜਦੋਂ ਤੱਕ ਕਿ ਕੋਈ ਗੱਲਬਾਤ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਕਸ਼ਮੀਰ ਮੁੱਦੇ ਨੂੰ ਸੁਲਝਾਣ ਦੇ ਵੱਖਰੇ

Pakistan PM Imran Khan Pakistan PM Imran Khan

ਬਦਲਾਂ 'ਤੇ ਚਰਚਾ ਨਹੀਂ ਕੀਤੀ ਜਾ ਸਕਦੀ ਹੈ। ਜਦੋਂ ਉਨ੍ਹਾਂ ਨੂੰ ਕਸ਼ਮੀਰ ਮੁੱਦੇ ਨੂੰ ਸੁਲਝਾਣ ਦੇ ਫਾਰਮੂਲੇ ਬਾਰੇ ਪੁੱਛਿਆ ਗਿਆ ਤਾਂ ਇਮਰਾਨ ਖਾਨ ਨੇ ਕਿਹਾ ਕਿ ਇਸ ਦੇ ਦੋ ਜਾਂ ਤਿੰਨ ਹੱਲ ਨਿਕਲ ਸਕਦੇ ਹਨ। ਜਿਸ 'ਤੇ ਚਰਚਾ ਕੀਤੀ ਗਈ ਹੈ। ਦੂਜੇ ਪਾਸੇ ਉਨ੍ਹਾਂ ਨੇ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝਾ ਕਰਨ ਲਈ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਤੇ ਗੱਲ ਕਰਨਾ ਹੁਣੇ ਕਾਫ਼ੀ ਜਲਦੀਬਾਜ਼ੀ ਹੋਵੇਗੀ।

Pak PM PM Imran Khan

ਭਾਰਤ ਦੇ ਨਾਲ ਕਿਸੇ ਲੜਾਈ ਦੀ ਸੰਭਾਵਨਾ ਨੂੰ ਖਾਰਿਜ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਰਮਾਣੁ ਹਥਿਆਰ ਦੋਨਾਂ ਦੇਸ਼ ਕੋਲ ਹੈ ਇਸ ਲਈ ਦੋਨੇ ਦੇਸ਼  ਲੜਾਈ ਨਹੀਂ ਕਰ ਸੱਕਦੇ ਕਿਉਂਕਿ ਇਸਦਾ ਨਤੀਜਾ ਹਮੇਸ਼ਾ ਖਤਰਨਾਕ ਹੁੰਦਾ ਹੈ। ਉਨ੍ਹਾਂ ਨੇ ਕਿਹਾ ਭਾਰਤ ਦੇ ਨਾਲ ਸ਼ਾਂਤੀਪੂਰਨ ਸੰਬਧ ਬਣਾਉਣ ਲਈ ਪਾਕਿਸਤਾਨ ਜ਼ਿਆਦਾ ਗੰਭੀਰ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੀ ਫੌਜ ਅਤੇ ਉਨ੍ਹਾਂ ਦੀ ਸਰਕਾਰ ਵੀ ਇਹੀ ਚਾਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement