Sikh news : ਪਾਕਿਸਤਾਨ ’ਚ ਭਾਰਤੀ ਸਿੱਖ ਪਰਵਾਰ ਨੂੰ ਲੁੱਟਣ ਵਾਲੇ ਗਰੋਹ ਦਾ ਸਰਗਣਾ ਗ੍ਰਿਫਤਾਰ 
Published : Dec 4, 2023, 9:27 pm IST
Updated : Dec 4, 2023, 9:27 pm IST
SHARE ARTICLE
Representative image.
Representative image.

ਗਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਜਾਰੀ

Sikh news : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ’ਚ ਪੁਲਿਸ ਦੀ ਵਰਦੀ ਪਹਿਨੇ ਲੁਟੇਰਿਆਂ ਵਲੋਂ ਲੁੱਟੇ ਗਏ ਭਾਰਤੀ ਸਿੱਖ ਪਰਵਾਰ ਦੇ ਸਰਗਣੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਕ ਮੀਡੀਆ ਰੀਪੋਰਟ ’ਚ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ ਗਈ। 

ਪਿਛਲੇ ਹਫਤੇ ਲੁਟੇਰਿਆਂ ਨੇ ਸਿੱਖ ਪਰਵਾਰ ਤੋਂ ਢਾਈ ਲੱਖ ਭਾਰਤੀ ਰੁਪਏ ਅਤੇ ਡੇਢ ਲੱਖ ਪਾਕਿਸਤਾਨੀ ਰੁਪਏ ਤੋਂ ਇਲਾਵਾ ਗਹਿਣੇ ਲੁੱਟ ਲਏ ਸਨ।  ਕੰਵਲਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਜੀਅ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਲਈ ਭਾਰਤ ਤੋਂ ਇੱਥੇ ਪਹੁੰਚੇ ਸਨ। 

ਇਹ ਪਰਵਾਰ 29 ਨਵੰਬਰ ਨੂੰ ਖਰੀਦਦਾਰੀ ਲਈ ਲਾਹੌਰ ਦੇ ਗੁਲਬਰਗ ਇਲਾਕੇ ਦੀ ਲਿਬਰਟੀ ਮਾਰਕੀਟ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਸੁਰੱਖਿਆ ਮਨਜ਼ੂਰੀ ਦੇ ਬਹਾਨੇ ਪੁਲਿਸ ਦੇ ਭੇਸ ’ਚ ਲੁਟੇਰਿਆਂ ਨੇ ਰੋਕਿਆ ਅਤੇ ਗਹਿਣਿਆਂ ਤੋਂ ਇਲਾਵਾ 250,000 ਭਾਰਤੀ ਰੁਪਏ ਅਤੇ 150,000 ਪਾਕਿਸਤਾਨੀ ਰੁਪਏ ਲੁੱਟ ਲਏ। 

‘ਦ ਡਾਅਨ’ ਅਖਬਾਰ ਦੀ ਖਬਰ ਮੁਤਾਬਕ ਸੋਮਵਾਰ ਨੂੰ ਪੁਲਿਸ ਨੇ ਦਾਅਵਾ ਕੀਤਾ ਕਿ ਗਰੋਹ ਦੇ ਸਰਗਣਾ ਅਹਿਮਦ ਰਜ਼ਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੀਪੋਰਟ ’ਚ ਕਿਹਾ ਗਿਆ ਹੈ ਕਿ ਗਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਵੀ ਤੀਰਥ ਯਾਤਰਾ ’ਤੇ ਗਏ ਸਿੱਖ ਪਰਵਾਰ ਨੂੰ ਲੁੱਟਣ ਦੀ ਘਟਨਾ ਦਾ ਨੋਟਿਸ ਲਿਆ ਅਤੇ ਲਾਹੌਰ ਪੁਲਿਸ ਮੁਖੀ ਨੂੰ ਰੀਪੋਰਟ ਸੌਂਪਣ ਲਈ ਕਿਹਾ। 

ਦੋਸ਼ੀਆਂ ਨੂੰ 48 ਘੰਟਿਆਂ ਦੇ ਅੰਦਰ ਸਜ਼ਾ ਦਿਵਾਉਣ ਦੀ ਮੰਗ ਕਰਦਿਆਂ ਨਕਵੀ ਨੇ ਕਿਹਾ ਕਿ ਗੁਲਬਰਗ ਵਰਗੇ ਇਲਾਕੇ ਵਿਚ ਇਕ ਸਿੱਖ ਪਰਿਵਾਰ ਨੂੰ ਲੁੱਟਣਾ ਸੁਰੱਖਿਆ ਦੀ ਗੰਭੀਰ ਖਾਮੀ ਹੈ।  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਲਈ 2500 ਤੋਂ ਵੱਧ ਭਾਰਤੀ ਸਿੱਖ ਇਸ ਸਮੇਂ ਪਾਕਿਸਤਾਨ ’ਚ ਹਨ। 

(For more news apart from Sikh news, stay tuned to Rozana Spokesman)

Tags: pakistan, sikhs

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement