
ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਨ ਰਹੇਗੀ ਜਾਰੀ
ਲੰਡਨ : ਲੰਡਨ ਦੇ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਸਿੱਧੀ ਉਡਾਣ ਦੇ ਬੰਦ ਹੋਣ ਦੀਆਂ ਅਫ਼ਵਾਹਾਂ ਕਾਰਨ ਪੰਜਾਬੀ ਭਾਈਚਾਰੇ ਅੰਦਰ ਰੋਸ ਪਾਇਆ ਜਾ ਰਿਹਾ ਸੀ। ਇਸ ਦੌਰਾਨ ਏਅਰ ਇੰਡੀਆ ਵਲੋਂ ਇਸ ਸਬੰਧੀ ਰਾਹਤ ਦੀ ਖ਼ਬਰ ਆਈ ਹੈ। ਸੂਤਰਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ 'ਤੇ ਏਅਰ ਇੰਡੀਆ ਵਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਸਿੱਧੀ ਉਡਾਣ ਜਾਰੀ ਰਹੇਗੀ। ਇਹ ਦਾਅਵਾ ਏਅਰ ਇੰਡੀਆ ਦੇ ਅਧਿਕਾਰੀਆਂ ਨੇ ਕੀਤਾ ਹੈ।
Photo
ਜਾਣਕਾਰੀ ਅਨੁਸਾਰ ਸੇਵਾ ਟਰੱਸਟ ਯੂਕੇ ਤੇ ਸਿੰਘ ਸਭਾ ਸਾਊਥਹਾਲ ਦੇ ਸੀਨੀਅਰ ਨੁਮਾਇੰਦਿਆਂ ਦੀ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਪਾਰਕ ਐਵੀਨਿਊ ਵਿਖੇ ਏਅਰ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ 'ਚ ਸੇਵਾ ਟਰੱਸਟ ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ, ਸਿੰਘ ਸਭਾ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਏਅਰ ਇੰਡੀਆ ਦੇ ਹੀਥਰੋ ਤੇ ਸਟੇਨਸਟੈਡ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਤੇ ਰਾਜ ਮਲਹੋਤਰਾ ਨੇ ਸ਼ਿਰਕਤ ਕੀਤੀ।
Photo
ਮੀਟਿੰਗ ਤੋਂ ਬਾਅਦ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਨੇ ਜਾਣਕਾਰੀ ਦਿਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਏਅਰ ਇੰਡੀਆ ਵਲੋਂ ਸਟੇਨਸਟੈਡ ਹਵਾਈ ਅੱਡੇ ਤੋਂ ਗੁਰੂ ਕੀ ਨਗਰੀ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਗਈ ਸਿੱਧੀ ਉਡਾਣ ਸਬੰਧੀ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
Photo
ਉਨ੍ਹਾਂ ਸਪੱਸ਼ਟ ਕੀਤਾ ਕਿ ਏਅਰ ਇੰਡੀਆ ਦਾ ਇਸ ਉਡਾਣ ਰੱਦ ਕਰਨ ਦਾ ਕੋਈ ਇਰਾਦਾ ਨਹੀਂ। ਉਨ੍ਹਾਂ ਕਿਹਾ ਕਿ ਇਸ ਇਸ ਉਡਾਣ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਹਵਾਈ ਰੂਟ ਦੀ ਸਫ਼ਲਤਾ ਸਵਾਰੀਆਂ ਦੀ ਗਿਣਤੀ 'ਤੇ ਵੀ ਨਿਰਭਰ ਹੁੰਦੀ ਹੈ। ਇਸ ਮੌਕੇ ਕੌਂਸਲਰ ਸੇਖੋਂ ਤੇ ਮੱਲੀ ਨੇ ਹੀਥਰੋ ਤੋਂ ਅੰਮ੍ਰਿਤਸਰ ਸਿੱਧੀ ਉਡਾਣ ਸਬੰਧੀ ਤੱਥ ਸਾਂਝੇ ਕਰਦਿਆਂ ਪੰਜਾਬੀ ਤੇ ਸਿੱਖ ਭਾਈਚਾਰੇ ਵਲੋਂ ਵੱਡੇ ਪੱਧਰ 'ਤੇ ਉੱਠ ਰਹੀ ਇਸ ਮੰਗ ਤੋਂ ਜਾਣੂ ਕਰਵਾਇਆ।
Photo
ਉਨ੍ਹਾਂ ਕਿਹਾ ਕਿ ਹੀਥਰੋ ਤੋਂ ਏਅਰ ਇੰਡੀਆ ਨੂੰ ਸਟੈਨਸਟਿੱਡ ਨਾਲੋਂ ਵੱਧ ਸਵਾਰੀਆਂ ਮਿਲਣਗੀਆਂ ਤੇ ਅਮਰੀਕਾ, ਕੈਨੇਡਾ, ਯੂਰਪ ਤੋਂ ਆਉਣ ਵਾਲੇ ਪੰਜਾਬੀ ਤੇ ਸਿੱਖ ਭਾਈਚਾਰੇ ਨੂੰ ਵੀ ਇਸ ਫਲਾਈਟ ਦਾ ਲਾਭ ਮਿਲੇਗਾ। ਇਸ ਨਾਲ ਏਅਰ ਇੰਡੀਆ ਦੀ ਆਮਦਨੀ 'ਚ ਵਾਧਾ ਹੋਵੇਗਾ। ਅਧਿਕਾਰੀਆਂ ਮੁਤਾਬਕ ਉਹ ਪੰਜਾਬੀਆਂ ਦੀ ਇਸ ਮੰਗ ਤੋਂ ਅਧਿਕਾਰੀਆਂ ਨੂੰ ਮੁੜ ਜਾਣੂ ਕਰਵਾਉਣਗੇ।