
ਮਰਨ ਵਾਲਿਆਂ ਵਿਚ 5 ਬੱਚੇ ਸ਼ਾਮਲ
ਵਾਸ਼ਿੰਗਟਨ- ਅਮਰੀਕਾ ਵਿਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਉਟਾਹ ਸੂਬੇ ਤੋਂ ਸਾਹਮਣੇ ਆਈ ਹੈ। ਉਟਾਹ ਦੇ ਏਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਘਟਨਾ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ।
ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾਹ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਘਰ ਦੇ ਅੰਦਰ ਅੱਠ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ। ਸਾਰੇ ਮ੍ਰਿਤਕਾਂ ਦੇ ਸਰੀਰਾਂ 'ਤੇ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।